08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ’ਤੇ ਧਾਰਮਿਕ ਸਮਾਗਮਾਂ ਦੀ ਲੜੀ 15 ਸਤੰਬਰ ਤੋਂ ਸ਼ੁਰੂ : ਸਿਮਰਜੀਤ ਸਿੰਘ ਸੇਖੋਂ

ਫ਼ਰੀਦਕੋਟ, 7 ਸਤੰਬਰ (ਜਸਵੰਤ ਸਿੰਘ ਪੁਰਬਾ)-ਮਹਾਨ ਸੂਫ਼ੀ ਫ਼ਕੀਰ ਹਜ਼ਰਤ ਬਾਬਾ ਸ਼ੇਖ਼ ਫ਼ਰੀਦ ਦੇ ਆਗਮਨ ਪੁਰਬ-2026 ਨੂੰ ਸਮਰਪਿਤ ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਵਲੋਂ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ 15 ਸਤੰਬਰ ਤੋਂ 23 ਸਤੰਬਰ 2026 ਤੱਕ ਟਿੱਲਾ ਬਾਬਾ ਫ਼ਰੀਦ ਤੇ ਗੁਰਦੁਆਰਾ ਮਾਈ ਗੋਦੜੀ ਸਾਹਬਿ ਵਿਖੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾਵਾਂ ਦੇ ਮੁੱਖ ਸੇਵਾਦਾਰ ਸਿਮਰਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 15 ਤੋਂ 17 ਸਤੰਬਰ ਤੱਕ ਬੱਚਿਆਂ ਦੇ ਬਾਬਾ ਫ਼ਰੀਦ ਜੀ ਦੀ ਜੀਵਨੀ ਅਤੇ ਸ਼ਲੋਕਾਂ ਸਬੰਧੀ ਮੁਕਾਬਲਿਆਂ ਨਾਲ ਹੋਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਫ਼ਰੀਦਕੋਟ, 7 ਸਤੰਬਰ (ਜਸਵੰਤ ਸਿੰਘ ਪੁਰਬਾ)-ਮਹਾਨ ਸੂਫ਼ੀ ਫ਼ਕੀਰ ਹਜ਼ਰਤ ਬਾਬਾ ਸ਼ੇਖ਼ ਫ਼ਰੀਦ ਦੇ ਆਗਮਨ ਪੁਰਬ-2026 ਨੂੰ ਸਮਰਪਿਤ ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਵਲੋਂ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ 15 ਸਤੰਬਰ ਤੋਂ 23 ਸਤੰਬਰ 2026 ਤੱਕ ਟਿੱਲਾ ਬਾਬਾ ਫ਼ਰੀਦ ਤੇ ਗੁਰਦੁਆਰਾ ਮਾਈ ਗੋਦੜੀ ਸਾਹਬਿ ਵਿਖੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾਵਾਂ ਦੇ ਮੁੱਖ ਸੇਵਾਦਾਰ ਸਿਮਰਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 15 ਤੋਂ 17 ਸਤੰਬਰ ਤੱਕ ਬੱਚਿਆਂ ਦੇ ਬਾਬਾ ਫ਼ਰੀਦ ਜੀ ਦੀ ਜੀਵਨੀ ਅਤੇ ਸ਼ਲੋਕਾਂ ਸਬੰਧੀ ਮੁਕਾਬਲਿਆਂ ਨਾਲ ਹੋਵੇਗੀ। 19 ਸਤੰਬਰ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਨਾਲ ਧਾਰਮਿਕ ਸਮਾਗਮਾਂ ਦਾ ਆਗਾਜ਼ ਕੀਤਾ ਜਾਵੇਗਾ। 19 ਸਤੰਬਰ ਤੋਂ ਲੈ ਕੇ 22 ਸਤੰਬਰ ਤੱਕ ਟਿੱਲਾ ਬਾਬਾ ਫ਼ਰੀਦ ਜੀ ਅਤੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਰੋਜ਼ਾਨਾ ਸੁਭਾ ਅਤੇ ਸ਼ਾਮ ਦੇ ਦੀਵਾਨਾਂ ਵਿਚ ਦੇਸ਼-ਵਿਦੇਸ਼ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਨਿਹਾਲ ਕਰਨਗੇ। ਸਮਾਗਮਾਂ ਵਿਚ ਗਿਆਨੀ ਗੁਰਮਿੰਦਰ ਸਿੰਘ, ਪ੍ਰਿੰਸੀਪਲ ਸੁਖਵੰਤ ਸਿੰਘ, ਗਿਆਨੀ ਕਿਸ਼ਨ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਹਰਜੀਤ ਸਿੰਘ, ਪ੍ਰਿੰਸੀਪਲ ਚਰਨਜੀਤ ਸਿੰਘ, ਭਾਈ ਕਮਲਜੀਤ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਰਾਜਦੀਪ ਸਿੰਘ, ਭਾਈ ਗੁਰਸੇਵਕ ਸਿੰਘ, ਬੀਬੀ ਇਕਬਾਲ ਕੌਰ, ਭਾਈ ਅਮ੍ਰਿੰਤਪਾਲ ਸਿੰਘ, ਭਾਈ ਸੁਖਮੰਦਰ ਸਿੰਘ ਆਪਣੀ ਹਾਜ਼ਰੀ ਲਗਵਾਉਣਗੇ। ਉਨ੍ਹਾਂ ਦੱਸਿਆ ਕਿ 23 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੁਭਾ 9 ਵਜੇ ਵਿਸ਼ਾਲ ਨਗਰ ਕੀਰਤਨ ਟਿੱਲਾ ਬਾਬਾ ਫ਼ਰੀਦ ਜੀ ਤੋਂ ਆਰੰਭ ਹੋ ਕੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਪਹੁੰਚੇਗਾ। ਜਿੱਥੇ ਵਿਸ਼ੇਸ਼ ਧਾਰਮਿਕ ਦੀਵਾਨ ਵੀ ਸਜਾਇਆ ਜਾਵੇਗਾ। ਸੰਸਥਾਵਾਂ ਦੇ ਮੁੱਖ ਸੇਵਾਦਾਰ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਦੀ ਅੱਜ ਦੇ ਸਮੇਂ ਵਿਚ ਬਹੁਤ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਬਲਕਰਨ ਸਿੰਘ ਐਸ.ਸੀ. ਵਿੰਗ ਬਲਾਕ ਜੈਤੋ ਦਿਹਾਤੀ ਦੇ ਵਾਈਸ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਨੇ ਨਦੀਨ ਨਾਸ਼ਕ ਦਵਾਈ ਦਾ ਛਿੜਕਾਅ ਕਰਕੇ 3 ਏਕੜ ਝੋਨਾ ਕੀਤਾ ਨਸ਼ਟ
Ad Position 24