08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕਿਸਾਨਾਂ ਲਈ ਫ਼ਾਰਮਰ ਆਈ.ਡੀ ਬਣਵਾਉਣਾ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

ਫ਼ਰੀਦਕੋਟ, 7 ਸਤੰਬਰ (ਜਸਵੰਤ ਸਿੰਘ ਪੁਰਬਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਐਗਰੀਸਟੈਕ ਅਧੀਨ ਫਾਰਮਰ ਰਜਿਸਟਰੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਫ਼ਰੀਦਕੋਟ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਫ਼ਰੀਦਕੋਟ, 7 ਸਤੰਬਰ (ਜਸਵੰਤ ਸਿੰਘ ਪੁਰਬਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਐਗਰੀਸਟੈਕ ਅਧੀਨ ਫਾਰਮਰ ਰਜਿਸਟਰੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਫ਼ਰੀਦਕੋਟ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਕਿਸਾਨ ਆਈ.ਡੀ. ਜ਼ਰੂਰ ਬਣਵਾਉਣ ਤਾਂ ਜੋ ਆਉਣ ਵਾਲੇ ਸਮੇਂ ਵਿਚ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਅਤੇ ਖੇਤੀਬਾੜੀ ਨਾਲ ਸਬੰਧਿਤ ਹੋਰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਿਸ ਕਿਸਾਨ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਸ ਲਈ ਕਿਸਾਨ ਆਈ.ਡੀ. ਬਣਾਉਣੀ ਲਾਜ਼ਮੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨ ਆਈ.ਡੀ. ਬਣਵਾਉਣ ਲਈ ਜ਼ਮੀਨ ਦੀ ਮਾਤਰਾ ਸਬੰਧੀ ਕੋਈ ਸ਼ਰਤ ਨਹੀਂ ਹੈ। ਭਾਵੇਂ ਕਿਸੇ ਕਿਸਾਨ ਕੋਲ ਘੱਟ ਜ਼ਮੀਨ ਹੈ ਜਾਂ ਵੱਧ, ਉਹ ਆਪਣੀ ਕਿਸਾਨ ਆਈ.ਡੀ. ਬਣਵਾ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਕਿਸਾਨ ਖੇਤੀਬਾੜੀ ਦੇ ਨਾਲ ਕੋਈ ਕਾਰੋਬਾਰ ਕਰਦਾ ਹੈ ਜਾਂ ਨੌਕਰੀ ਕਰਦਾ ਹੈ, ਉਹ ਵੀ ਆਪਣੀ ਫਾਰਮਰ ਰਜਿਸਟਰੀ ਬਣਵਾਉਣ ਲਈ ਯੋਗ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੱਲ ਨੂੰ ਵਿਸੇਸ਼ ਤੌਰ ’ਤੇ ਯਕੀਨੀ ਬਣਾਉਣ ਕਿ ਪਰਿਵਾਰ ਦੇ ਜਿਨ੍ਹਾਂ-ਜਿਨ੍ਹਾਂ ਮੈਂਬਰਾਂ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਹੈ, ਉਨ੍ਹਾਂ ਸਾਰਿਆਂ ਦੀ ਵੱਖੋ-ਵੱਖਰੀ ਕਿਸਾਨ ਆਈ.ਡੀ. ਬਣਾਉਣੀ ਜ਼ਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਵੀਰ ਬਿਨ੍ਹਾਂ ਕਿਸੇ ਦੇਰੀ ਦੇ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਤੇ ਪਹੁੰਚ ਕੇ ਆਪਣੀ ਅਤੇ ਪਰਿਵਾਰ ਦੇ ਉਨ੍ਹਾਂ ਸਾਰੇ ਮੈਂਬਰਾਂ ਦੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ, ਜਿਨ੍ਹਾਂ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ, ਕੈਪਸੂਲ ਤੇ ਸੁਲਫ਼ਾ ਬਰਾਮਦ ਅਗਲੀ ਖ਼ਬਰ ਕੇਂਦਰ ਦੀਆਂ ਮਾੜੀਆਂ ਨੀਤੀਆਂ ਕਾਰਨ ਮਹਿੰਗਾਈ ਦਾ ਬੋਲਬਾਲਾ : ਹਰਮਨਪ੍ਰੀਤ ਸਿੰਘ ਭਗਤੂਆਣਾ
Ad Position 24