08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਸੂਬੇ ’ਚ ਮਜ਼ਬੂਤ ਸਿਆਸੀ ਧਿਰ ਵਜੋਂ ਉੱਭਰੇਗਾ-ਔਲਖ

ਭੀਖੀ, 7 ਸਤੰਬਰ (ਬਲਕਾਰ ਸਿੰਘ ਸਹੋਤਾ)- ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਸਥਾਨਕ ਗੁਰਦੁਆਰਾ ਬੁੰਗਾ ਸਾਹਿਬ ਵਿਖੇ ਹੋਈ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਸੂਬੇ ’ਚ ਮਜ਼ਬੂਤ ਸਿਆਸੀ ਧਿਰ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਜ਼ਰੂਰਤ ਹੈ ਕਿ ਰਾਜ ’ਚ ਇਕ ਮਜ਼ਬੂਤ ਖੇਤਰੀ ਪਾਰਟੀ ਹੋਵੇ, ਜੋ ਆਪਣੇ ਫ਼ੈਸਲੇ ਆਪ ਲੈਣ ਦੀ ਜੁਰਅਤ ਰੱਖਦੀ ਹੋਵੇ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਭੀਖੀ, 7 ਸਤੰਬਰ (ਬਲਕਾਰ ਸਿੰਘ ਸਹੋਤਾ)- ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਸਥਾਨਕ ਗੁਰਦੁਆਰਾ ਬੁੰਗਾ ਸਾਹਿਬ ਵਿਖੇ ਹੋਈ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਸੂਬੇ ’ਚ ਮਜ਼ਬੂਤ ਸਿਆਸੀ ਧਿਰ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਜ਼ਰੂਰਤ ਹੈ ਕਿ ਰਾਜ ’ਚ ਇਕ ਮਜ਼ਬੂਤ ਖੇਤਰੀ ਪਾਰਟੀ ਹੋਵੇ, ਜੋ ਆਪਣੇ ਫ਼ੈਸਲੇ ਆਪ ਲੈਣ ਦੀ ਜੁਰਅਤ ਰੱਖਦੀ ਹੋਵੇ। ਉਨ੍ਹਾਂ ਸਮੂਹ ਪਾਰਟੀ ਕਾਰਕੁਨਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਤੀਬੱਧਤਾ ਨਾਲ ਕਾਰਜ ’ਚ ਜੁੱਟ ਜਾਣ। ਉਨ੍ਹਾਂ ਕਿਹਾ ਕਿ ਸੂਬੇ ’ਚ ਕੋਈ ਵੀ ਸਿਆਸੀ ਦਲ, ਪੰਥ, ਪੰਜਾਬ ਅਤੇ ਪੰਜਾਬੀਆਂ ਦੀ ਯੋਗ ਪ੍ਰਤੀਨਿਧਤਾ ਕਰਦਾ ਨਜ਼ਰ ਨਹੀਂ ਆ ਰਿਹਾ। ਸਮੁੱਚੀਆਂ ਰਾਜਨੀਤਕ ਪਾਰਟੀਆਂ ਦੇ ਆਗੂਆਂ ’ਚ ਸਵੈ-ਸਥਾਪਨਾ ਦੀ ਹਫੜਾ-ਦਫੜੀ ਲੱਗੀ ਹੋਈ ਹੈ। ਪੰਜਾਬ ਦੇ ਰਾਜਸੀ, ਧਾਰਮਿਕ, ਆਰਥਿਕ ਅਤੇ ਸੱਭਿਆਚਾਰਕ ਮੁੱਦਿਆਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ। ਸ: ਔਲਖ ਨੇ ਕਿਹਾ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਸੂਬੇ ’ਚ ਹੜ੍ਹ ਬਣ ਕੇ ਵਹਿ ਰਹੇ ਨਸ਼ੇ ਨੂੰ ਜੜੋਂ ਪੁੱਟੇਗਾ। ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਬੀਰੋਕੇ ਨੇ ਕਿਹਾ ਕਿ ਇਸ ਧਰਮ ਯੁੱਧ ’ਚ ਸਮੂਹ ਬੀਬੀਆਂ ਆਪਣਾ ਯੋਗਦਾਨ ਅੱਗੇ ਹੋ ਕੇ ਪਾਉਣਗੀਆਂ ਤੇ ਪੰਜਾਬ ਦੇ ਵਡੇਰੇ ਹਿਤਾਂ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਹਨ। ਮੀਟਿੰਗ ਨੂੰ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬੱਪੀਆਣਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪਰਮਜੀਤ ਸਿੰਘ ਭੀਖੀ, ਕਰਮਜੀਤ ਕੌਰ ਬੁਢਲਾਡਾ, ਮੱਖਣ ਸਿੰਘ, ਜਗਸੀਰ ਸਿੰਘ ਬਾਬੇ ਕਾ, ਰਾਜ ਸਿੰਘ, ਕੀਮਾ ਸਿੰਘ, ਜਗਦੇਵ ਸਿੰਘ ਪੰਧੇਰੀਆਂ, ਸੁਖਦੀਪ ਸਿੰਘ ਚਹਿਲ, ਮੱਖਣ ਸਿੰਘ ਮਾਨ, ਗੁਰਪ੍ਰੀਤ ਸਿੰਘ ਦੋਦੜਾ, ਸੁਖਵਿੰਦਰ ਸਿੰਘ ਭਾਦੜਾ, ਰਾਮਫਲ ਸਿੰਘ ਬਰੇਟਾ, ਗੁਰਪਿਆਰ ਸਿੰਘ ਬਰੇਟਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਮਾਨ ’ਤੇ ਦਰਜ ਮੁਕੱਦਮੇ ਨੂੰ ਰੱਦ ਕਰਵਾਉਣ ਲਈ ਵਕੀਲਾਂ ਵਲੋਂ ਹੜਤਾਲ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ, ਕੈਪਸੂਲ ਤੇ ਸੁਲਫ਼ਾ ਬਰਾਮਦ
Ad Position 24