ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ-ਡਾ. ਬਲਜੀਤ ਕੌਰ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਮਲੋਟ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ
ਮਲੋਟ, 17 ਸਤੰਬਰ (ਪਾਟਿਲ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਪ੍ਰਸਤੀ ਤੇ ਸੁਚੱਜੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਨਸ਼ਾ ਮੁਕਤ ਮੁਹਿੰਮ ਤਹਿਤ ਮਲੋਟ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.
ਮਲੋਟ, 17 ਸਤੰਬਰ (ਪਾਟਿਲ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਪ੍ਰਸਤੀ ਤੇ ਸੁਚੱਜੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਨਸ਼ਾ ਮੁਕਤ ਮੁਹਿੰਮ ਤਹਿਤ ਮਲੋਟ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਕੰਟਰੋਲ ਲਈ ਪੇਂਡੂ ਤੇ ਸ਼ਹਿਰੀ ਪੱਧਰ ’ਤੇ ਨਸ਼ਾ ਰੋਕੂ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਮਾਪਿਆਂ, ਅਧਿਆਪਕਾਂ, ਪੰਚਾਇਤਾਂ, ਯੂਥ ਕਲੱਬਾਂ ਤੇ ਸਮਾਜਿਕ ਸੰਸਥਾਵਾਂ ਨੂੰ ਵੀ ਇਸ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਵਲੋਂ ਮਲੋਟ ਦੇ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਨੂੰ ਹਾਕੀ, ਫੁੱਟਬਾਲ, ਵਾਲੀਬਾਲ, ਕ੍ਰਿਕਟ ਦੀਆਂ 100 ਤੋਂ ਵਧੇਰੇ ਖੇਡ ਕਿੱਟਾਂ ਵੀ ਵੰਡੀਆਂ ਗਈਆਂ ਅਤੇ ਆਂਗਣਵਾੜੀ ਵਰਕਰਾਂ ਜੋ ਕਿ ਨਸ਼ਿਆਂ ਨੂੰ ਰੋਕਣ ਲਈ ‘ਨਸ਼ਾ ਮੁਕਤੀ ਮਿੱਤਰ’ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸੁਰਿੰਦਰ ਕੌਰ ਦੀ ਨਿਰਦੇਸ਼ਨਾਂ ਤੇ ਉਘੇ ਰੰਗ ਕਰਮੀ ਕੀਰਤੀ ਕ੍ਰਿਪਾਲ ਦੀ ਅਗਵਾਈ ਹੇਠ ‘ਆਓ ਕੋਸ਼ਿਸ਼ ਕਰੀਏ’ ਨਾਟਕ ਖੇਡਿਆ ਗਿਆ ਅਤੇ ਪੀ.ਐੱਮ. ਸ੍ਰੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਮਲਵਈ ਗਿੱਧਾ ਤੇ ਕੋਰੀਓਗ੍ਰਾਫ਼ੀ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪੇਸ਼ਕਾਰੀਆਂ ਕੀਤੀਆਂ ਗਈਆਂ। ਲੜਕੀ ਮਾਰੀਆ ਵਲੋਂ ਸੋਲੋ ਡਾਂਸ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ, ਐੱਸ.ਡੀ.ਐੱਮ. ਪੰਕਜ ਕੁਮਾਰ, ਚੇਅਰਮੈਨ ਸਹਿਕਾਰੀ ਬੈਂਕ ਪੰਜਾਬ ਜਗਦੇਵ ਸਿੰਘ ਬਾਂਮ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਮਾਰਕਿਟ ਕਮੇਟੀ ਮਲੋਟ ਜਸ਼ਨ ਬਰਾੜ, ਚੇਅਰਮੈਨ ਸਿਮਰਜੀਤ ਸਿੰਘ ਲੱਖੇਵਾਲੀ, ਜ਼ਿਲ੍ਹਾ ਮਹਿਲਾ ਪ੍ਰਧਾਨ ਪਰਮਿੰਦਰ ਕੌਰ, ਵਾਇਸ ਪ੍ਰਧਾਨ ਆਸ਼ੂ ਚਾਨਣਾ, ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਹਰੀਕੇ ਕਲਾਂ, ਜ਼ਿਲ੍ਹਾ ਵਾਇਸ ਕੋਆਰਡੀਨੇਟਰ ਜਗਸੀਰ ਸਿੰਘ ਸਰਪੰਚ, ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਵਿਰਦੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਸੰਧੂ, ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ, ਸੀ.ਡੀ.ਪੀ.ਓ. ਪੰਕਜ ਮੌਰੀਆ, ਸੀ.ਡੀ.ਪੀ.ਓ. ਪੰਕਜ ਕੁਮਾਰ, ਟਰੱਕ ਯੂਨੀਅਨ ਪ੍ਰਧਾਨ ਸੁਖਪਾਲ ਸਿੰਘ ਦਾਨੇਵਾਲਾ, ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ ਡਾ. ਨਰੇਸ਼ ਪਰੂਥੀ, ਕੁਲਵਿੰਦਰ ਸਿੰਘ, ਨਿੱਜੀ ਸਹਾਇਕ ਅਰਸ਼ਦੀਪ ਸਿੰਘ, ਸ਼ਿੰਦਰਪਾਲ ਸਿੰਘ, ਬਲਾਕ ਪ੍ਰਧਾਨ ਇਕਬਾਲ ਸਿੰਘ ਭੰਗਚੜੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਆਦਿ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਸਮਾਗਮ ਵਿਚ ਸ਼ਾਮਿਲ ਨੌਜਵਾਨਾਂ, ਯੁੱਧ ਕਲੱਬਾਂ, ਖਿਡਾਰੀਆਂ ਅਤੇ ਪਤਵੰਤੇ ਵਿਅਕਤੀਆਂ ਨੂੰ ਨਸ਼ਾ ਵਿਰੋਧੀ ਸਹੁੰ ਵੀ ਚੁਕਵਾਈ।