18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਰਸਵਤੀ ਨਦੀ ਪ੍ਰੋਜੈਕਟ ’ਚ ਪੰਜਾਬ ਦੇ ਹੱਕਾਂ ਦੀ ਪੂਰੀ ਰੱਖਿਆ ਯਕੀਨੀ ਬਣਾਈ ਜਾਵੇ- ਰਜਿੰਦਰ ਰਾਜਾ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਸਰਸਵਤੀ ਨਦੀ ਪ੍ਰੋਜੈਕਟ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਸੰਬੰਧਿਤ ਕਿਸੇ ਵੀ ਦਰਿਆਈ ਪਾਣੀ, ਨਹਿਰ ਜਾਂ ਜਲ ਪ੍ਰਬੰਧਨ ਪ੍ਰੋਜੈਕਟ ਨੂੰ ਅੱਗੇ ਵਧਾਉਣ ਤੋਂ ਪਹਿਲਾਂ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਨੂੰ ਪ੍ਰਮੁੱਖਤਾ ਦਿੱਤੀ ਜਾਣੀ ਚਾਹੀਦੀ ਹੈ।

Ad Position 21
No active advertisement
?? 18-09-2026
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਸਰਸਵਤੀ ਨਦੀ ਪ੍ਰੋਜੈਕਟ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਸੰਬੰਧਿਤ ਕਿਸੇ ਵੀ ਦਰਿਆਈ ਪਾਣੀ, ਨਹਿਰ ਜਾਂ ਜਲ ਪ੍ਰਬੰਧਨ ਪ੍ਰੋਜੈਕਟ ਨੂੰ ਅੱਗੇ ਵਧਾਉਣ ਤੋਂ ਪਹਿਲਾਂ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਨੂੰ ਪ੍ਰਮੁੱਖਤਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਸਵਤੀ ਨਦੀ ਨਾਲ ਸੰਬੰਧਿਤ ਪ੍ਰਸਤਾਵਿਤ ਪ੍ਰੋਜੈਕਟ ਦੀ ਯੋਜਨਾਬੰਦੀ, ਅਲਾਈਨਮੈਂਟ ਅਤੇ ਇਸ ਦੇ ਦਾਇਰੇ ਬਾਰੇ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਤੋਂ ਪੂਰੀ ਤੇ ਤੱਥਾਂ ’ਤੇ ਆਧਾਰਿਤ ਜਾਣਕਾਰੀ ਹਾਸਿਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਪ੍ਰੋਜੈਕਟ ਦਾ ਪੰਜਾਬ ਦੇ ਕਿਸੇ ਇਲਾਕੇ, ਖੇਤੀਬਾੜੀ ਜ਼ਮੀਨ, ਕਿਸਾਨਾਂ ਜਾਂ ਮੌਜੂਦਾ ਜਲ ਸਰੋਤਾਂ ’ਤੇ ਕੋਈ ਪ੍ਰਭਾਵ ਪੈਣ ਦੀ ਸੰਭਾਵਨਾ ਹੈ ਤਾਂ ਉਸ ਬਾਰੇ ਸਰਕਾਰ ਵਲੋਂ ਸਪੱਸ਼ਟ ਜਾਣਕਾਰੀ ਲੋਕਾਂ ਸਾਹਮਣੇ ਰੱਖੀ ਜਾਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰੋਜੈਕਟ ਨਾਲ ਸੰਬੰਧਿਤ ਪੂਰਾ ਨਕਸ਼ਾ, ਪ੍ਰਸਤਾਵਿਤ ਅਲਾਈਨਮੈਂਟ, ਪਾਣੀ ਦੇ ਸਰੋਤ, ਪਾਣੀ ਦੀ ਉਪਲਬਧਤਾ, ਵਰਤੋਂ ਦੀ ਯੋਜਨਾ ਅਤੇ ਪੰਜਾਬ ’ਤੇ ਪੈਣ ਵਾਲੇ ਸੰਭਾਵਿਤ ਪ੍ਰਭਾਵਾਂ ਬਾਰੇ ਵਿਸਥਾਰਤ ਜਾਣਕਾਰੀ ਜਨਤਕ ਕੀਤੀ ਜਾਵੇ। ਰਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਤੇ ਦਰਿਆਈ ਸਰੋਤਾਂ ਨਾਲ ਜੁੜੇ ਮਾਮਲਿਆਂ ਵਿਚ ਸੂਬਾ ਸਰਕਾਰ ਨੂੰ ਕਿਸੇ ਵੀ ਤਰ੍ਹਾਂ ਦੀ ਅਸਪੱਸ਼ਟਤਾ ਜਾਂ ਕਾਹਲੀ ਤੋਂ ਗੁਰੇਜ਼ ਕਰਦਿਆਂ ਪਹਿਲਾਂ ਸਾਰੇ ਤੱਥਾਂ ਦੀ ਪੜਤਾਲ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ 2027 ਸੰਬੰਧੀ ਜ਼ਿਲ੍ਹੇ ’ਚ ਦੂਜੇ ਫੇਜ਼ ਦੀ ਦੋ ਰੋਜ਼ਾ ਟ੍ਰੇਨਿੰਗ ਕਰਵਾਈ ਅਗਲੀ ਖ਼ਬਰ ਡਾ. ਰਸ਼ਪਾਲ ਸਿੰਘ ਉਪਲ ਨੇ ਦਸਮੇਸ਼ ਖ਼ਾਲਸਾ ਕਾਲਜ ਵਿਖੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ
Ad Position 24