18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਜਨਗਣਨਾ 2027 ਸੰਬੰਧੀ ਜ਼ਿਲ੍ਹੇ ’ਚ ਦੂਜੇ ਫੇਜ਼ ਦੀ ਦੋ ਰੋਜ਼ਾ ਟ੍ਰੇਨਿੰਗ ਕਰਵਾਈ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜਨਗਣਨਾ 2027 ਦੇ ਸਫ਼ਲ ਆਯੋਜਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਦੂਜੇ ਫੇਜ ਤਹਿਤ ਦੋ ਰੋਜ਼ਾ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ, ਜਿਸ ਵਿਚ ਜ਼ਿਲ੍ਹੇ ਨਾਲ ਸੰਬੰਧਿਤ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟ੍ਰੇਨਿੰਗ ਦੌਰਾਨ ਐੱਸ.

Ad Position 21
No active advertisement
ਅਜੀਤ ਡੈਸਕ 18-09-2026
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜਨਗਣਨਾ 2027 ਦੇ ਸਫ਼ਲ ਆਯੋਜਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਦੂਜੇ ਫੇਜ ਤਹਿਤ ਦੋ ਰੋਜ਼ਾ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ, ਜਿਸ ਵਿਚ ਜ਼ਿਲ੍ਹੇ ਨਾਲ ਸੰਬੰਧਿਤ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟ੍ਰੇਨਿੰਗ ਦੌਰਾਨ ਐੱਸ.ਡੀ.ਐੱਮ. ਗੁਰਕਿਰਨਦੀਪ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਵਲੋਂ ਸਾਰੇ ਚਾਰਜ ਅਫ਼ਸਰਾਂ, ਤਹਿਸੀਲਦਾਰਾਂ, ਕਾਰਜ ਸਾਧਕ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮ ਵਿਚ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਨਿਸ਼ਠਾ, ਜ਼ਿੰਮੇਵਾਰੀ ਤੇ ਸਮੇਂ ਸਿਰ ਨਿਭਾਈਆਂ ਜਾਣ। ਇਸ ਮੌਕੇ ਡਿਪਟੀ ਡਾਇਰੈਕਟਰ ਅਕ੍ਰਿਤੀ ਪਾਂਡੇ, ਜਨਗਣਨਾ ਅਫ਼ਸਰ ਪੰਕਜ ਵਲੋਂ ਜਨਗਣਨਾ 2027 ਸੰਬੰਧੀ ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਪੱਖਾਂ ਬਾਰੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਅੰਕੜਾ ਵਿਭਾਗ ਦੇ ਡਿਪਟੀ ਈ.ਐੱਸ.ਏ. ਰੁਪਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਇਕਾਈ ਪਿੰਡ ਵੜਿੰਗ ਦਾ ਗਠਨ ਅਗਲੀ ਖ਼ਬਰ ਸਰਸਵਤੀ ਨਦੀ ਪ੍ਰੋਜੈਕਟ ’ਚ ਪੰਜਾਬ ਦੇ ਹੱਕਾਂ ਦੀ ਪੂਰੀ ਰੱਖਿਆ ਯਕੀਨੀ ਬਣਾਈ ਜਾਵੇ- ਰਜਿੰਦਰ ਰਾਜਾ
Ad Position 24