03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਭਾਈ ਰਾਹੁਲ ਸਿੱਧੂ ਵਲੋਂ ‘ਨਸ਼ਾ ਨਹੀਂ ਰੁਜ਼ਗਾਰ ਦਿਓ’ ਮੁਹਿੰਮ ਦੀ ਸ਼ੁਰੂਆਤ ਬੇਰੁਜ਼ਗਾਰੀ ਖਿਲਾਫ਼ ਵਿੱਢੀ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਕੋਟਕਪੂਰਾ, 2 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਖੁਸ਼ਹਾਲ ਬਣਾਉਣ ਦੇ ਮਕਸਦ ਨਾਲ ਕੋਟਕਪੂਰਾ ਹਲਕੇ ਵਿਚ ਇਕ ਵਿਸ਼ੇਸ਼ ਮੁਹਿੰਮ ‘ਨਸ਼ਾ ਨਹੀਂ ਰੁਜ਼ਗਾਰ ਦਿਓ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਵਿਸ਼ਾਲ ਮੁਹਿੰਮ ਦੀ ਅਗਵਾਈ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਹਲਕਾ ਇੰਚਾਰਜ ਭਾਈ ਰਾਹੁਲ ਸਿੱਧੂ ਨੇ ਕਰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਹਲਕੇ ਦੇ ਸਮੂਹ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਹਰ ਸੰਭਵ ਮੌਕੇ ਪ੍ਰਦਾਨ ਕਰਨ ਲਈ ‘ਰੁਜ਼ਗਾਰ ਮੰਗ ਫਾਰਮ’ ਭਰਨ ਦੀ ਪ੍ਰਕਿਰਿਆ ਵੱਡੇ ਪੱਧਰ ’ਤੇ ਸ਼ੁਰੂ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 03-10-2026
ਕੋਟਕਪੂਰਾ, 2 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਖੁਸ਼ਹਾਲ ਬਣਾਉਣ ਦੇ ਮਕਸਦ ਨਾਲ ਕੋਟਕਪੂਰਾ ਹਲਕੇ ਵਿਚ ਇਕ ਵਿਸ਼ੇਸ਼ ਮੁਹਿੰਮ ‘ਨਸ਼ਾ ਨਹੀਂ ਰੁਜ਼ਗਾਰ ਦਿਓ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਵਿਸ਼ਾਲ ਮੁਹਿੰਮ ਦੀ ਅਗਵਾਈ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਹਲਕਾ ਇੰਚਾਰਜ ਭਾਈ ਰਾਹੁਲ ਸਿੱਧੂ ਨੇ ਕਰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਹਲਕੇ ਦੇ ਸਮੂਹ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਹਰ ਸੰਭਵ ਮੌਕੇ ਪ੍ਰਦਾਨ ਕਰਨ ਲਈ ‘ਰੁਜ਼ਗਾਰ ਮੰਗ ਫਾਰਮ’ ਭਰਨ ਦੀ ਪ੍ਰਕਿਰਿਆ ਵੱਡੇ ਪੱਧਰ ’ਤੇ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਵਰਕਰਾਂ ਨੂੰ ਫਾਰਮ ਵੰਡ ਕੇ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਭਾਈ ਰਾਹੁਲ ਸਿੱਧੂ ਨੇ ਦੱਸਿਆ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ) ਦੇ ਮੈਂਬਰ ਵਜੋਂ ਕੰਮ ਕਰਨ ਦਾ ਉਨ੍ਹਾਂ ਦਾ ਪੁਰਾਣਾ ਪ੍ਰਸ਼ਾਸਨਿਕ ਤਜ਼ਰਬਾ ਹਲਕੇ ਦੇ ਨੌਜਵਾਨਾਂ ਲਈ ਬਹੁਤ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆਵਾਂ, ਸਰਕਾਰੀ ਨਿਯਮਾਂ ਅਤੇ ਨੌਜਵਾਨਾਂ ਦੀਆਂ ਲੋੜਾਂ ਦੀ ਡੂੰਘੀ ਸਮਝ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਤਜ਼ਰਬੇ ਸਦਕਾ ਉਹ ਨੌਜਵਾਨਾਂ ਨੂੰ ਸਹੀ ਸੇਧ ਦੇਣਗੇ ਤਾਂ ਜੋ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਨਿਰੋਲ ਯੋਗਤਾ ਦੇ ਆਧਾਰ ’ਤੇ ਨੌਜਵਾਨਾਂ ਨੂੰ ਪੰਜਾਬ ਪੁਲਿਸ ਅਤੇ ਹੋਰ ਵਿਭਾਗਾਂ ਵਿਚ ਸਰਕਾਰੀ ਨੌਕਰੀਆਂ ਦਿਵਾਈਆਂ ਜਾ ਸਕਣ। ਭਾਈ ਰਾਹੁਲ ਸਿੱਧੂ ਨੇ ਕੋਟਕਪੂਰਾ ਦੇ ਸਮੂਹ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਜ ਹੀ ਇਸ ਮੁਹਿੰਮ ਨਾਲ ਜੁੜਨ ਅਤੇ ਰੁਜ਼ਗਾਰ ਮੰਗ ਫਾਰਮ ਭਰ ਕੇ ਆਪਣੇ ਸੁਨਹਿਰੀ ਭਵਿੱਖ ਵੱਲ ਕਦਮ ਵਧਾਉਣ। ਇਸ ਮੌਕੇ ਜਸਵਿੰਦਰ ਸਿੰਘ ਗੋਲਾ ਪੀ.ਏ ਭਾਈ ਰਾਹੂਲ ਸਿੱਧੂ, ਸੁਖਵਿੰਦਰ ਗਿੱਲ, ਪਵਨ ਕੁਮਾਰ ਦਫ਼ਤਰ ਇੰਚਾਰਜ, ਕੁਲਵਿੰਦਰ ਸਿੰਘ ਕਿੰਦਰ, ਭੁਪਿੰਦਰ ਸਿੰਘ ਦਾਨਾ ਰੋਮਾਣਾ, ਇਕਬਾਲ ਸਿੰਘ, ਮੈਨੂੰ ਪ੍ਰਧਾਨ ਸਰਕਲ ਖਾਰਾ, ਧਰਮਵੀਰ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਦਿਲਜੀਤ ਸਿੰਘ ਭਾਣਾ, ਗੋਰਾ ਦਿਓੜਾ, ਰਾਜਨ ਮਦਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਿਲਾਵਟਖੋਰਾਂ ਖ਼ਿਲਾਫ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਦੀ ਮੁਅੱਤਲੀ ਰੱਦ ਕਰਨ ਦੀ ਮੰਗ ਅਗਲੀ ਖ਼ਬਰ 05.48 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ
Ad Position 24