04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਯੂਨਾਈਟਿਡ ਇੰਟਰਨੈਸ਼ਨਲ ਕਲੱਬ ਨੇ ਕੀਤਾ ਸਨਮਾਨਿਤ

ਕੋਟਕਪੂਰਾ, 4 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਸੜਕ ਸੁਰੱਖਿਆ ਅਤੇ ਟਰੈਫਿਕ ਨਿਯਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਯੂਨਾਈਟਿਡ ਇੰਟਰਨੈਸ਼ਨਲ ਕਲੱਬ ਇਕਾਈ ਕੋਟਕਪੂਰਾ ਦੀ ‘ਨਾਰੀ ਸ਼ਕਤੀ’ ਟੀਮ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਸਿਟੀ ਥਾਣਾ ਦੇ ਐਸ.

Ad Position 21
No active advertisement
ਅਜੀਤ ਡੈਸਕ 05-10-2026
ਕੋਟਕਪੂਰਾ, 4 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਸੜਕ ਸੁਰੱਖਿਆ ਅਤੇ ਟਰੈਫਿਕ ਨਿਯਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਯੂਨਾਈਟਿਡ ਇੰਟਰਨੈਸ਼ਨਲ ਕਲੱਬ ਇਕਾਈ ਕੋਟਕਪੂਰਾ ਦੀ ‘ਨਾਰੀ ਸ਼ਕਤੀ’ ਟੀਮ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਸਿਟੀ ਥਾਣਾ ਦੇ ਐਸ.ਐਚ.ਓ ਸੁਖਵਿੰਦਰ ਸਿੰਘ ਦੀ ਅਗਵਾਈ ’ਚ ਪ੍ਰੋਗਰਾਮ ਦੌਰਾਨ ਸੜਕ ’ਤੇ ਟਰੈਫਿਕ ਨਿਯਮਾਂ ਦੀ ਪੂਰੀ ਪਾਲਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕਰਦਿਆਂ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਚਰਨਦਾਸ ਗਰਗ, ਯੂਨਿਟ ਪ੍ਰਧਾਨ ਡਾ. ਸਤੀਸ਼ ਸ਼ਰਮਾ ਅਤੇ ਨਾਰੀ ਸ਼ਕਤੀ ਮਹਿਲਾ ਕਲੱਬ ਪ੍ਰਧਾਨ ਨਿੰਦਰਪਾਲ ਕੌਰ, ਮਾਹੀ ਵਰਮਾ ਨੇ ਦੱਸਿਆ ਕਿ ਇਸ ਅਭਿਆਨ ਦੌਰਾਨ ਹੈਲਮੇਟ ਪਾ ਕੇ ਦੋਪਹੀਆ ਵਾਹਨ ਚਲਾਉਣ ਵਾਲੇ, ਸੀਟ ਬੈਲਟ ਲਗਾਉਣ ਵਾਲੇ ਅਤੇ ਟਰੈਫਿਕ ਸੰਕੇਤਾਂ ਦੀ ਪਾਲਣਾ ਕਰਨ ਵਾਲੇ ਚਾਰ ਪਹੀਆ ਵਾਹਨ ਚਾਲਕਾਂ ਨੂੰ ਰੋਕ ਕੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਅਤੇ ਨਾਰੀ ਸ਼ਕਤੀ ਟੀਮ ਦੇ ਮੈਂਬਰਾਂ ਅਤੇ ਪੁਲਿਸ ਪ੍ਰਸ਼ਾਸਨ ਨੇ ਚਾਲਕਾਂ ਨੂੰ ਸਨਮਾਨਿਤ ਕਰਦੇ ਹੋਏ ਸਮਾਜ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਦੀ ਸ਼ਲਾਘਾ ਕੀਤੀ। ਐਸ.ਐਚ.ਓ. ਸੁਖਵਿੰਦਰ ਸਿੰਘ ਨੇ ਯੂਨਾਈਟਿਡ ਇੰਟਰਨੈਸ਼ਨਲ ਕਲੱਬ ਦੀ ‘ਨਾਰੀ ਸ਼ਕਤੀ’ ਇਕਾਈ ਦੇ ਇਸ ਯਤਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਕਸਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਜਾਂ ਚਲਾਨ ਕੀਤਾ ਜਾਂਦਾ ਹੈ, ਪਰ ਜੋ ਨਾਗਰਿਕ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਲਈ ਨਿਯਮਾਂ ਦੀ ਪਾਲਣਾ ਕਰ ਰਹੇ ਹਨ, ਉਨ੍ਹਾਂ ਨੂੰ ਉਤਸ਼ਾਹਿਤ ਕਰਨਾ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਨਾਲ ਦੂਜੇ ਚਾਲਕਾਂ ਨੂੰ ਵੀ ਪ੍ਰੇਰਨਾ ਮਿਲੇਗੀ। ਇਸ ਮੌਕੇ ਹੀਰੇ ਵੈਲਫੇਅਰ ਕਲੱਬ ਦੇ ਅਹੁਦੇਦਾਰਾਂ ਬਿੱਟਾ ਨਰੂਲਾ, ਪ੍ਰੋਫੈਸਰ ਦਰਸ਼ਨ ਸਿੰਘ ਸੰਧੂ, ਗੋਪਾਲ ਵੋਹਰਾ, ਕੌਂਸਲਰ ਨਿੱਪੀ ਜੋਸ਼ੀ, ਯੂਨਾਈਟਿਡ ਇੰਟਰਨੈਸ਼ਨਲ ਕਲੱਬ ਦੇ ਅਹੁਦੇਦਾਰ ਪਵਨ ਭਾਰਤੀ, ਨਰਿੰਦਰ ਸ਼ਰਮਾ, ਕਮਲ ਕਟਾਰੀਆ, ਸੁਰੇਸ਼ ਗਰਗ, ਸਤਨਾਮ ਸਿੰਘ ਖੱਬੂ, ਯੂਥ ਕਲੱਬ ਪ੍ਰਧਾਨ ਮੋਹਿਤ ਮਹਿਤਾ ਤੋਂ ਇਲਾਵਾ ਸਥਾਨਕ ਪੁਲਿਸ ਕਰਮਚਾਰੀ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਧਾਰ ਕਾਰਡ ਵਾਲਿਆਂ ਦਾ ਕਮਾਲ, ਕੌਰ ਦੀ ਜਗ੍ਹਾ ਸਿੰਘ ਲਿਖਿਆ ਅਗਲੀ ਖ਼ਬਰ ਪ੍ਰੀਮਿਕਸ ਤੇ ਇੰਟਰਲਾਕ ਸੜਕਾਂ ਦੀ ਮੁਰੰਮਤ ਦੇ ਵੀ ਲਾਏ ਜਾ ਰਹੇ ਨੀਂਹ ਪੱਥਰ-ਮੱਖਣ ਸ਼ਰਮਾ ਕਿਹਾ, ਸੜਕਾਂ ਉਪਰ ਪਾਏ ਪ੍ਰੀਮਿ...
Ad Position 24