ਮੇਰਾ ਯੁਵਾ ਭਾਰਤ ਨੇ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਇਆ
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੇਰਾ ਯੁਵਾ ਭਾਰਤ ਫ਼ਰੀਦਕੋਟ ਵਲੋਂ ਜ਼ਿਲ੍ਹਾ ਯੂਥ ਅਫ਼ਸਰ ਵਰਦੀਪ ਕੌਰ ਸੰਧੂ ਦੀ ਅਗਵਾਈ ਹੇਠ ਰੈਡ ਕਰਾਸ ਓਲਡ ਏਜ਼ ਹੋਮ ਵਿਖੇ ਅੰਤਰ ਰਾਸ਼ਟਰੀ ਬਜ਼ੁਰਗ ਦਿਵਸ ਮਨਾਇਆ ਗਿਆ। ਇਸ ਮੌਕੇ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਨੇ ਕਿਹਾ ਕਿ ਬੁਢਾਪਾ ਜੀਵਨ ਦਾ ਅੰਗ ਹੈ ।
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੇਰਾ ਯੁਵਾ ਭਾਰਤ ਫ਼ਰੀਦਕੋਟ ਵਲੋਂ ਜ਼ਿਲ੍ਹਾ ਯੂਥ ਅਫ਼ਸਰ ਵਰਦੀਪ ਕੌਰ ਸੰਧੂ ਦੀ ਅਗਵਾਈ ਹੇਠ ਰੈਡ ਕਰਾਸ ਓਲਡ ਏਜ਼ ਹੋਮ ਵਿਖੇ ਅੰਤਰ ਰਾਸ਼ਟਰੀ ਬਜ਼ੁਰਗ ਦਿਵਸ ਮਨਾਇਆ ਗਿਆ। ਇਸ ਮੌਕੇ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਨੇ ਕਿਹਾ ਕਿ ਬੁਢਾਪਾ ਜੀਵਨ ਦਾ ਅੰਗ ਹੈ । ਬਜ਼ੁਰਗਾਂ ਤੇ ਬੇਸਹਾਰਿਆਂ ਦੀ ਸੇਵਾ ਕਰਨ ਨਾਲ ਸਮਾਜ ਮਜ਼ਬੂਤ ਬਣਦਾ ਹੈ। ਪ੍ਰਿੰਸੀਪਲ ਦਲਬੀਰ ਸਿੰਘ ਨੇ ਬਜ਼ੁਰਗ ਸਾਡਾ ਮਾਣ ਵਿਸ਼ੇ ’ਤੇ ਚਾਨਣਾ ਪਾਇਆ। ਉਨ੍ਹਾਂ ਬਜ਼ੁਰਗਾਂ ਦਾ ਸਤਿਕਾਰ ਅਤੇ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਨਜੀਤ ਸਿੰਘ ਭੁੱਲਰ ਲੇਖਾਕਾਰ, ਕੁਲਦੀਪ ਸਿੰਘ ਸੁਪਰਡੈਂਟ ਆਦਿ ਵੀ ਹਾਜ਼ਰ ਸਨ।