05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਅਕਾਲੀ ਸਰਕਾਰ ਆਉਣ ’ਤੇ ਬਿਜਲੀ ਸਰਪਲਸ ਕਰ ਦੇਵਾਂਗੇ : ਮਨਤਾਰ ਸਿੰਘ ਬਰਾੜ

ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਕੋਟਕਪੂਰਾ ਦੇ ਇੰਚਾਰਜ ਮਨਤਾਰ ਸਿੰਘ ਬਰਾੜ ਨੇ ਇੱਥੇ ਦਾਅਵਾ ਕੀਤਾ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਬਿਜਲੀ ’ਚ ਪੰਜਾਬ ਨੂੰ ਮੁੜ ਸਰਪਲਸ ਸੂਬਾ ਬਣਾ ਦਿੱਤਾ ਜਾਵੇਗਾ। ਜਦੋਂ ਕਿ ਮੌਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਿਜਲੀ ਖਪਤਕਾਰਾਂ, ਉਦਯੋਗਾਂ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਿਕ ਬਿਜਲੀ ਸਪਲਾਈ ਨਹੀਂ ਕੀਤੀ ਜਾ ਰਹੀ ਹੈ ਤੇ ਸਰਕਾਰ ਨੇ ਬਿਜਲੀ ਦੇ ਸੁਧਾਰ ਲਈ ਕੁਝ ਨਹੀਂ ਕੀਤਾ।

Ad Position 21
No active advertisement
ਮਨਤਾਰ ਸਿੰਘ ਬਰਾੜ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 05-10-2026
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਕੋਟਕਪੂਰਾ ਦੇ ਇੰਚਾਰਜ ਮਨਤਾਰ ਸਿੰਘ ਬਰਾੜ ਨੇ ਇੱਥੇ ਦਾਅਵਾ ਕੀਤਾ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਬਿਜਲੀ ’ਚ ਪੰਜਾਬ ਨੂੰ ਮੁੜ ਸਰਪਲਸ ਸੂਬਾ ਬਣਾ ਦਿੱਤਾ ਜਾਵੇਗਾ। ਜਦੋਂ ਕਿ ਮੌਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਿਜਲੀ ਖਪਤਕਾਰਾਂ, ਉਦਯੋਗਾਂ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਿਕ ਬਿਜਲੀ ਸਪਲਾਈ ਨਹੀਂ ਕੀਤੀ ਜਾ ਰਹੀ ਹੈ ਤੇ ਸਰਕਾਰ ਨੇ ਬਿਜਲੀ ਦੇ ਸੁਧਾਰ ਲਈ ਕੁਝ ਨਹੀਂ ਕੀਤਾ। ਜਦੋਂ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਜਿਨ੍ਹਾਂ ਕੰਮ ਕੀਤਾ ਸੀ ਉਸ ਨਾਲ ਹੀ ਇਹ ਸਰਕਾਰ ਢੰਗ ਲੰਘਾ ਰਹੀ ਹੈ। ‘ਅਜੀਤ’ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸਾਲ 2007 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਅੰਦਰ ਬਿਜਲੀ ਦੀ ਪੈਦਾਵਾਰ 6200 ਮੈਗਾਵਾਟ ਸੀ ਜਦੋਂ ਕਿ ਜ਼ਰੂਰਤ 10 ਹਜ਼ਾਰ ਮੈਗਾਵਾਟ ਦੀ ਸੀ। ਉਸ ਸਮੇਂ ਸਰਕਾਰ ਨੇ ਤਿੰਨ ਨਵੇਂ ਥਰਮਲ ਪਲਾਂਟ ਤਲਵੰਡੀ ਸਾਬੋ, ਰਾਜਪੁਰਾ ਅਤੇ ਗੋਇੰਦਰਵਾਲ ਸਥਾਪਿਤ ਕੀਤੇ। ਇਸ ਤੋਂ ਇਲਾਵਾ ਬਿਜਲੀ ਸਪਲਾਈ ਲਈ ਸੋਲਰ ਸਿਸਟਮ ਪਲਾਂਟ ਵੀ ਵੱਡੇ ਪੱਧਰ ’ਤੇ ਕਾਇਮ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ’ਚ ਅਕਾਲੀ ਸਰਕਾਰ ਬਣਨ ਸਮੇਂ ਬੁਨਿਆਦੀ ਸਹੂਲਤਾਂ ਤੋਂ ਇਲਾਵਾ ਸਿਹਤ ਅਤੇ ਸਿੱਖਿਆ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਚੁੱਕੇ ਜਾਣਗੇ। ਪੰਜਾਬ ਨੂੰ ਗੈਂਗਸਟਰਵਾਦ ਅਤੇ ਨਸ਼ਿਆਂ ਤੋਂ ਪੂਰੀ ਤਰ੍ਹਾਂ ਮੁਕਤ ਕਰਵਾਇਆ ਜਾਵੇਗਾ। ਰਾਜ ਅੰਦਰ ਲੁਟਾਂ ਖੋਹਾਂ ਅਤੇ ਫ਼ਿਰੌਤੀਆਂ ਮੰਗਣ ਵਾਲਿਆਂ ਨੂੰ ਸਖ਼ਤੀ ਨਾਲ ਕੁਚਲਿਆ ਜਾਵੇਗਾ। ਜੇਕਰ ਇਸ ਸਬੰਧੀ ਸਰਕਾਰ ਨੂੰ ਕੋਈ ਸਖ਼ਤ ਕਾਨੂੰਨ ਬਣਾਉਣੇ ਪਏ ਤਾਂ ਉਹ ਬਿਲਕੁਲ ਗੁਰੇਜ਼ ਨਹੀਂ ਕਰੇਗੀ। ਸ : ਬਰਾੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੇਖ ਚੁੱਕੇ ਹਨ। ਹੁਣ ਉਨ੍ਹਾਂ ਨੇ ਨਿਰਣਾ ਲੈਣਾ ਹੈ ਕਿ ਸਭ ਤੋਂ ਜ਼ਿਆਦਾ ਕੰਮ ਕਿਸ ਪਾਰਟੀ ਨੇ ਕਰਵਾਏ ਹਨ। ਉਸ ਆਧਾਰ ’ਤੇ ਉਨ੍ਹਾਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਫ਼ਤਵਾ ਦੇਵੇ ਤਾਂ ਜੋ ਪੰਜਾਬ ਵਿਚ ਇਕ ਜ਼ਿੰਮੇਵਾਰ ਸਰਕਾਰ ਹੋਂਦ ਵਿਚ ਆ ਸਕੇ। ਜਿਸ ਨੂੰ ਪੰਜਾਬ ਦੇ ਹਿੱਤਾਂ ਦਾ ਧਿਆਨ ਹੋਵੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਐਡਵੋਕੇਟ ਰਜਿੰਦਰ ਸਿੰਘ ਰਾਜ ਰੋਮਾਣਾ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਸੁਖਵੀਰ ਸਿੰਘ ਸਮਰਾ, ਨਾਹਰ ਸਿੰਘ ਮਚਾਕੀ, ਪ੍ਰਤਾਪ ਸਿੰਘ ਨੰਗਲ ਸਾਬਕਾ ਸਰਪੰਚ, ਸੁਖਵਿੰਦਰ ਸਿੰਘ ਕੋਟਸੁਖੀਆ ਜ਼ਿਲ੍ਹਾ ਪ੍ਰਧਾਨ ਐਸ.ਸੀ. ਸੈਲ, ਜਿੰਮੀ ਭੋਲੂਵਾਲਾ, ਇੰਜ. ਤੇਜ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਪਿੰਡ ਰਾਜੋਵਾਲਾ ’ਚ ਵੱਡਾ ਹੁੰਗਾਰਾ ਅਗਲੀ ਖ਼ਬਰ ਭਾਕਿਯੂ (ਲੱਖੋਵਾਲ) ਦੀ ਮੀਟਿੰਗ ਹੋਈ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ ਚ ਕੀਤੇ ਮਾਮੂਲੀ ਵਾਧੇ ਨੂੰ ਰੱਦ ਕੀਤਾ
Ad Position 24