ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਪਿੰਡ ਰਾਜੋਵਾਲਾ ’ਚ ਵੱਡਾ ਹੁੰਗਾਰਾ
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)- ਵਿਧਾਨ ਸਭਾ ਹਲਕੇ ਫ਼ਰੀਦਕੋਟ ਦੇ ਪਿੰਡ ਰਾਜੋਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਉਸ ਵਕਤ ਵੱਡਾ ਹੁੰਗਾਰਾ ਮਿਲਿਆ ਜਦੋਂ ਇਸ ਹਲਕੇ ਤੋਂ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰ ਹਲਕਾ ਇੰਚਾਰਜ ਦਲੇਰ ਸਿੰਘ ਡੋਡ ਦੀ ਹਾਜ਼ਰੀ ਵਿਚ ਵੱਡੀ ਗਿਣਤੀ ਵਿਚ ਲੋਕ ਦੂਜੀਆਂ ਪਾਰਟੀਆਂ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਦਲੇਰ ਸਿੰਘ ਡੋਡ ਨੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਵਾਗਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)- ਵਿਧਾਨ ਸਭਾ ਹਲਕੇ ਫ਼ਰੀਦਕੋਟ ਦੇ ਪਿੰਡ ਰਾਜੋਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਉਸ ਵਕਤ ਵੱਡਾ ਹੁੰਗਾਰਾ ਮਿਲਿਆ ਜਦੋਂ ਇਸ ਹਲਕੇ ਤੋਂ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰ ਹਲਕਾ ਇੰਚਾਰਜ ਦਲੇਰ ਸਿੰਘ ਡੋਡ ਦੀ ਹਾਜ਼ਰੀ ਵਿਚ ਵੱਡੀ ਗਿਣਤੀ ਵਿਚ ਲੋਕ ਦੂਜੀਆਂ ਪਾਰਟੀਆਂ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਦਲੇਰ ਸਿੰਘ ਡੋਡ ਨੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਵਾਗਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਦਲੇਰ ਸਿੰਘ ਡੋਡ ਨੇ ਕਿਹਾ ਕਿ ਪਿੰਡ ਦੇ ਲੋਕਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਲਈ ਭਾਰੀ ਉਤਸਾਹ ਦੇਖਣ ਨੂੰ ਮਿਲਿਆ। ਪਿੰਡ ਦੇ ਨੌਜਵਾਨ ਆਪ ਮੂਹਾਰੇ ਪਾਰਟੀ ਨਾਲ ਜੁੜ ਰਹੇ ਹਨ। ਇਹ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।