05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਮੀਟਿੰਗ ਹੋਈ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚਾ ਸਿੱਖ ਪੰਥ ਇਕੱਠਾ ਹੋਵੇ : ਰਜਿੰਦਰ ਸਿੰਘ ਰਾਜਾ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਜਾਇਜ਼ ਅਤੇ ਕਾਨੂੰਨੀ ਹੱਕਾਂ ਦੀ ਲੜਾਈ ਹੈ ਅਤੇ ਇਸ ਮਾਮਲੇ ’ਤੇ ਸਮੁੱਚੇ ਸਿੱਖ ਪੰਥ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਵੱਖ-ਵੱਖ ਪਿੰਡਾਂ ਦੇ ਦੌਰੇ ਉਪਰੰਤ ਗੱਲਬਾਤ ਕਰਦਿਆਂ ਪ੍ਰਗਟ ਕੀਤੇ।

Ad Position 21
No active advertisement
ਅਕਾਲੀ ਦਲ (ਪੁਨਰ-ਸੁਰਜੀਤ) ਮੀਟਿੰਗ ਉਪਰੰਤ ਅਹੁਦੇਦਾਰਾਂ ਨਾਲ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ। ਅਜੀਤ ਤਸਵੀਰ 05-10-2026
ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਜਾਇਜ਼ ਅਤੇ ਕਾਨੂੰਨੀ ਹੱਕਾਂ ਦੀ ਲੜਾਈ ਹੈ ਅਤੇ ਇਸ ਮਾਮਲੇ ’ਤੇ ਸਮੁੱਚੇ ਸਿੱਖ ਪੰਥ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਵੱਖ-ਵੱਖ ਪਿੰਡਾਂ ਦੇ ਦੌਰੇ ਉਪਰੰਤ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੰਥ ਬੰਦੀ ਸਿੰਘਾਂ ਦੇ ਮਾਮਲੇ ਵਿਚ ਆਪਣੇ ਕਾਨੂੰਨੀ ਹੱਕ ਦੀ ਗੱਲ ਕਰ ਰਿਹਾ ਹੈ, ਕਿਸੇ ਤੋਂ ਭੀਖ ਨਹੀਂ ਮੰਗ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਲੋਂ ਇਸ ਮਾਮਲੇ ਵਿਚ ਲਗਾਤਾਰ ਬੇਇਨਸਾਫ਼ੀ ਕੀਤੀ ਜਾ ਰਹੀ ਹੈ, ਜਿਸ ਕਾਰਨ ਸਿੱਖ ਸੰਗਤਾਂ ਵਿਚ ਨਿਰਾਸ਼ਾ ਅਤੇ ਬੇਗਾਨਗੀ ਦੀ ਭਾਵਨਾ ਪੈਦਾ ਹੋ ਰਹੀ ਹੈ। ਰਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਦੀ ਮਿਆਦ ਪੂਰੀ ਕਰ ਲਈ ਹੈ, ਉਨ੍ਹਾਂ ਦੀ ਰਿਹਾਈ ਦਾ ਮਾਮਲਾ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ। ਜੇਕਰ ਕਿਸੇ ਵਿਅਕਤੀ ਨੂੰ ਨਿਰਧਾਰਤ ਸਜ਼ਾ ਤੋਂ ਕਈ ਗੁਣਾ ਵੱਧ ਸਮਾਂ ਜੇਲ੍ਹ ਵਿਚ ਬਿਤਾਉਣਾ ਪਵੇ ਅਤੇ ਪੈਰੋਲ ਜਾਂ ਛੁੱਟੀ ਵਰਗੀਆਂ ਸਹੂਲਤਾਂ ਵੀ ਨਾ ਮਿਲਣ ਤਾਂ ਇਸ ਨਾਲ ਸਿੱਖ ਭਾਈਚਾਰੇ ਵਿਚ ਰੋਸ ਪੈਦਾ ਹੋਣਾ ਸੁਭਾਵਿਕ ਹੈ। ਉਨ੍ਹਾਂ ਸਮੁੱਚੇ ਸਿੱਖ ਪੰਥ ਨੂੰ ਇਸ ਮਾਮਲੇ ’ਤੇ ਇਕਜੁੱਟ ਹੋ ਕੇ ਕਾਨੂੰਨੀ ਅਤੇ ਜਮਹੂਰੀ ਢੰਗ ਨਾਲ ਆਵਾਜ਼ ਉਠਾਉਣ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਸ਼ਮਿੰਦਰ ਸਿੰਘ ਸੰਧੂ, ਹਰਦੀਪ ਸਿੰਘ ਖੁੱਡੀਆਂ ਸਰਕਲ ਪ੍ਰਧਾਨ, ਜੋਗਿੰਦਰ ਸਿੰਘ ਚੰਨੂ, ਤਰਸੇਮ ਸਿੰਘ ਘੁਮਿਆਰ, ਸੁਖਰਾਜ ਸਿੰਘ ਚੰਨੂ, ਮਿੱਠੂ ਸਿੰਘ, ਰਣਬੀਰ ਸਿੰਘ ਸਿੱਧੂ, ਜਗਦੇਵ ਸਿੰਘ ਲੰਬੀ ਅਤੇ ਜਥੇਦਾਰ ਬੰਤਾ ਸਿੰਘ ਚੰਨੂ ਜ਼ਿਲ੍ਹਾ ਪ੍ਰਧਾਨ ਦਲਿਤ ਵਿੰਗ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ’ਚ ਮਜ਼ਦੂਰੀ ਕਰਨ ਆਏ ਵਿਅਕਤੀ ਦੀ ਮੌਤ ਅਗਲੀ ਖ਼ਬਰ ਆਰਿਅਨ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਹਾਸਿਲ ਕੀਤਾ ਤੀਜਾ ਸਥਾਨ
Ad Position 24