05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਰੀਅਰ ਕੌਂਸਲਿੰਗ ਕੈਂਪ ’ਚ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ

ਕੋਟਕਪੂਰਾ, 4 ਅਕਤੂਬਰ (ਮੋਹਰ ਸਿੰਘ ਗਿੱਲ)-ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ ’ਤੇ ਸਥਿਤ ਬਲੂਮਿੰਗਡੇਲ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਅਤੇ ਸਹੀ ਦਿਸਾ-ਨਿਰਦੇਸ਼ ਲਈ ਇਕ ਰੋਜਾ ਕਰੀਅਰ ਕੌਂਸਲਿੰਗ ਕੈਂਪ ਕਾਂਗਰਸ ਪਾਰਟੀ ਹਲਕਾ ਕੋਟਕਪੂਰਾ ਦੇ ਇੰਚਾਰਜ ਅਜੇਪਾਲ ਸਿੰਘ ਸੰਧੂ ਅਤੇ ਸੀਨੀਅਰ ਆਗੂ ਸਾਹਬਾਜ ਸਿੰਘ ਸੰਧੂ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਵਿਚ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਸਹੀ ਕਰੀਅਰ ਦੀ ਚੋਣ ਕਰਨ ਸਬੰਧੀ ਵਿਸ਼ਾ ਮਾਹਿਰਾਂ ਤੋਂ ਜਾਣਕਾਰੀ ਹਾਸਿਲ ਕੀਤੀ। ਇਸ ਕੈਂਪ ਦੌਰਾਨ ਮਾਹਿਰਾਂ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿਚ ਉਪਲਬਧ ਕਰੀਅਰ ਦੇ ਮੌਕਿਆਂ, ਦਸਵੀਂ ਅਤੇ ਬਾਰ੍ਹਵੀਂ ਤੋਂ ਬਾਅਦ ਸਹੀ ਵਿਸ਼ਿਆਂ ਦੀ ਚੋਣ ਅਤੇ ਭਵਿੱਖ ਦੀਆਂ ਚੁਣੌਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 05-10-2026
ਕੋਟਕਪੂਰਾ, 4 ਅਕਤੂਬਰ (ਮੋਹਰ ਸਿੰਘ ਗਿੱਲ)-ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ ’ਤੇ ਸਥਿਤ ਬਲੂਮਿੰਗਡੇਲ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਅਤੇ ਸਹੀ ਦਿਸਾ-ਨਿਰਦੇਸ਼ ਲਈ ਇਕ ਰੋਜਾ ਕਰੀਅਰ ਕੌਂਸਲਿੰਗ ਕੈਂਪ ਕਾਂਗਰਸ ਪਾਰਟੀ ਹਲਕਾ ਕੋਟਕਪੂਰਾ ਦੇ ਇੰਚਾਰਜ ਅਜੇਪਾਲ ਸਿੰਘ ਸੰਧੂ ਅਤੇ ਸੀਨੀਅਰ ਆਗੂ ਸਾਹਬਾਜ ਸਿੰਘ ਸੰਧੂ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਵਿਚ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਸਹੀ ਕਰੀਅਰ ਦੀ ਚੋਣ ਕਰਨ ਸਬੰਧੀ ਵਿਸ਼ਾ ਮਾਹਿਰਾਂ ਤੋਂ ਜਾਣਕਾਰੀ ਹਾਸਿਲ ਕੀਤੀ। ਇਸ ਕੈਂਪ ਦੌਰਾਨ ਮਾਹਿਰਾਂ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿਚ ਉਪਲਬਧ ਕਰੀਅਰ ਦੇ ਮੌਕਿਆਂ, ਦਸਵੀਂ ਅਤੇ ਬਾਰ੍ਹਵੀਂ ਤੋਂ ਬਾਅਦ ਸਹੀ ਵਿਸ਼ਿਆਂ ਦੀ ਚੋਣ ਅਤੇ ਭਵਿੱਖ ਦੀਆਂ ਚੁਣੌਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਆਪਣੇ ਭਵਿੱਖ ਅਤੇ ਕਰੀਅਰ ਨਾਲ ਜੁੜੇ ਸਵਾਲ ਪੁੱਛ ਕੇ ਆਪਣੀਆਂ ਸੰਕਾਵਾਂ ਦਾ ਹੱਲ ਕੀਤਾ। ਇਸ ਮੌਕੇ ਸਾਹਬਾਜ ਸਿੰਘ ਸੰਧੂ ਨੇ ਕਿਹਾ, “ਸਾਡਾ ਮੁੱਖ ਉਦੇਸ਼ ਬੱਚਿਆਂ ਦੀ ਰੁਚੀ ਅਤੇ ਸਮਰੱਥਾ ਦੇ ਆਧਾਰ ’ਤੇ ਉਨ੍ਹਾਂ ਦੇ ਕਰੀਅਰ ਨੂੰ ਸਹੀ ਚੋਣ ਕਰਨ ’ਚ ਉਨ੍ਹਾਂ ਦੀ ਮੱਦਦ ਕਰਕੇ ਰੁਜ਼ਗਾਰ ਦੇ ਸਮਰੱਥ ਬਣਾਉਣਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਬੱਚਿਆਂ ਦੇ ਬਿਹਤਰ ਭਵਿੱਖ ਲਈ ਇਸ ਤਰ੍ਹਾਂ ਦੇ ਕਰੀਅਰ ਕੌਂਸਲਿੰਗ ਕੈਂਪ ਭਵਿਖ ਵਿਚ ਵੀ ਨਿਰੰਤਰ ਕੀਤੇ ਜਾਣਗੇ। ਕੈਂਪ ਦੇ ਅੰਤ ਵਿਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਇਸ ਉਪਰਾਲੇ ਦੀ ਸੰਸਥਾ ਅਤੇ ਇਸ ਦੇ ਪ੍ਰਬੰਧਕਾਂ ਦੀ ਭਰਵੀਂ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਰੇਲਵੇ ਫ਼ਾਟਕ ਦੇ ਨਜ਼ਦੀਕ ਸੜਕ ’ਤੇ ਇੰਟਰਲਾਕ ਟਾਇਲਾਂ ਨਾ ਲੱਗਣ ਕਰਕੇ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਦੇ ਖਿਡਾਰੀਆਂ ਨੇ ਜਿੱਤੇ 3 ਗੋਲਡ ਮੈਡਲ
Ad Position 24