05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕੰਨਿਆ ਸਕੂਲ ਨਥਾਣਾ ਦਾ ਹਵਾਈ ਸਫ਼ਰ ਲਈ ਵਿੱਦਿਅਕ ਟੂਰ ਰਵਾਨਾ

ਨਥਾਣਾ, 4 ਅਕਤੂਬਰ (ਗੁਰਦਰਸ਼ਨ ਲੁੱਧੜ)- ਪੀ. ਐਮ.

Ad Position 21
No active advertisement
ਅਜੀਤ ਡੈਸਕ 05-10-2026
ਨਥਾਣਾ, 4 ਅਕਤੂਬਰ (ਗੁਰਦਰਸ਼ਨ ਲੁੱਧੜ)- ਪੀ.ਐਮ. ਸ੍ਰੀ ਸਰਕਾਰੀ ਕੰਨਿਆ ਹਾਈ ਸਕੂਲ ਨਥਾਣਾ ਦੀਆਂ 50 ਹੋਣਹਾਰ ਵਿਦਿਆਰਥਣਾਂ ਦੇ ਚਾਰ ਅਧਿਆਪਕਾਵਾਂ ਸਮੇਤ ਵਿੱਦਿਅਕ ਟੂਰ ਨੂੰ ਮੁੱਖ ਅਧਿਆਪਕਾ ਡਾ: ਨੀਤੂ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਪ੍ਰਬੰਧਕਾਂ ਨੇ ਦੱਸਿਆ ਕਿ ਯਾਤਰਾ ਦੇ ਪਹਿਲੇ ਪੜਾਅ ਵਿਚ ਵਿਦਿਆਰਥਣਾਂ ਸ੍ਰੀ ਅੰਮ੍ਰਿਤਸਰ ਪਹੁੰਚਣਗੀਆਂ, ਜਿੱਥੇ ਉਹ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਰੋਜ਼ਾਨਾ ਰਸਮ ਦਾ ਪ੍ਰਤੱਖ ਅਨੁਭਵ ਕਰਨਗੀਆਂ। ਇਸ ਉਪਰੰਤ ਵਿਦਿਆਰਥਣਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ ਜਾਵੇਗਾ। ਟੂਰ ਵਿਚ ਸ਼ਾਮਿਲ ਵਿਦਿਆਰਥਣਾਂ ਅੰਮ੍ਰਿਤਸਰ ਤੋਂ ਹਵਾਈ ਮਾਰਗ ਰਾਹੀਂ ਦਿੱਲੀ ਜਾਣਗੀਆਂ, ਜਿੱਥੋਂ ਜਹਾਜ਼ ਰਾਹੀਂ ਹੀ ਉਦੈਪੁਰ ਅਤੇ ਰਾਜਸਥਾਨ ਦੀ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਮਾਊਂਟ ਆਬੂ ਸਮੇਤ ਵੱਖ-ਵੱਖ ਮਹੱਤਵਪੂਰਨ ਸਥਾਨਾਂ ਦਾ ਦੌਰਾ ਕਰਵਾਇਆ ਜਾਵੇਗਾ। ਸਕੂਲ ਪ੍ਰਬੰਧਕਾਂ ਅਨੁਸਾਰ ਪਿਛਲੇ ਸਾਲ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਜੋਧਪੁਰ ਅਤੇ ਜੈਪੁਰ ਦਾ ਵਿੱਦਿਅਕ ਟੂਰ ਕਰਵਾਇਆ ਗਿਆ ਸੀ। ਸਕੂਲ ਮੁੱਖ ਅਧਿਆਪਕਾਂ ਨੇ ਦੱਸਿਆ ਕਿ ਪੀ.ਐਮ. ਸ੍ਰੀ ਯੋਜਨਾ ਤਹਿਤ ਕਰਵਾਏ ਜਾ ਰਹੇ ਇਸ ਵਿੱਦਿਅਕ ਟੂਰ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਾ ਰੱਖ ਕੇ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ, ਇਤਿਹਾਸ, ਕਲਾ, ਸਥਾਪਤ ਕਲਾ ਅਤੇ ਵੱਖ-ਵੱਖ ਖੇਤਰਾਂ ਦੇ ਅਰਥਚਾਰੇ ਬਾਰੇ ਪ੍ਰਤੱਖ ਤੌਰ ’ਤੇ ਜਾਣੂ ਕਰਵਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਹਰਮੇਸ਼ ਮਾਲੜੀ ਨੂੰ ਇਨਸਾਫ਼ ਦਿਵਾਉਣ ਲਈ ਉਲੀਕੇ ਪ੍ਰੋਗਰਾਮਾਂ ’ਚ ਮਜ਼ਦੂਰਾਂ ਦੀ ਸ਼ਮੂਲੀਅਤ ਸੰਬੰਧੀ ਵਿਉਂਤਬੰਦੀ ਘੜੀ ਅਗਲੀ ਖ਼ਬਰ ਸੜਕ ਹਾਦਸੇ ’ਚ ਮਾਂ-ਪੁੱਤ ਦੀ ਮੌਤ
Ad Position 24