10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਇੰਡੀਆ ਪੋਸਟ ਵਲੋਂ ਰਾਸ਼ਟਰੀ ਡਾਕ ਸਪਤਾਹ 9 ਤੋਂ ਯੋਜਨਾਵਾਂ ਬਾਰੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

ਫ਼ਰੀਦਕੋਟ, 9 ਅਕਤੂਬਰ (ਸਟਾਫ਼ ਰਿਪੋਰਟਰ)-ਇੰਡੀਆ ਪੋਸਟ ਵਲੋਂ 9 ਤੋਂ 15 ਅਕਤੂਬਰ ਤੱਕ ਰਾਸ਼ਟਰੀ ਡਾਕ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਤਹਿਤ ਡਾਕ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ, ਸੇਵਾਵਾਂ ਅਤੇ ਆਧੁਨਿਕ ਤਕਨੀਕਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 10-10-2026
ਫ਼ਰੀਦਕੋਟ, 9 ਅਕਤੂਬਰ (ਸਟਾਫ਼ ਰਿਪੋਰਟਰ)-ਇੰਡੀਆ ਪੋਸਟ ਵਲੋਂ 9 ਤੋਂ 15 ਅਕਤੂਬਰ ਤੱਕ ਰਾਸ਼ਟਰੀ ਡਾਕ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਤਹਿਤ ਡਾਕ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ, ਸੇਵਾਵਾਂ ਅਤੇ ਆਧੁਨਿਕ ਤਕਨੀਕਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ। ਮੁੱਖ ਡਾਕਘਰ ਫ਼ਰੀਦਕੋਟ ਦੇ ਮੁੱਖ ਡਾਕਪਾਲ ਨੇ ਦੱਸਿਆ ਕਿ ਡਾਕ ਸਪਤਾਹ ਦੀ ਸ਼ੁਰੂਆਤ 9 ਅਕਤੂਬਰ ਨੂੰ ਵਿਸ਼ਵ ਡਾਕ ਦਿਵਸ ਨਾਲ ਹੋਵੇਗੀ। ਇਸ ਤੋਂ ਬਾਅਦ 12 ਅਕਤੂਬਰ ਨੂੰ ਡਾਕ ਟਿਕਟ ਸੰਗ੍ਰਹਿ ਪ੍ਰਤੀ ਰੁਚੀ ਪੈਦਾ ਕਰਨ ਲਈ ‘ਫਨ ਵਿਦ ਫਿਲਾਟੇਲੀ ਦਿਵਸ’ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 13 ਅਕਤੂਬਰ ਨੂੰ ਮੁੱਖ ਡਾਕਘਰ ਫ਼ਰੀਦਕੋਟ ਵਿਖੇ ਡਾਕਘਰ ਬੱਚਤ ਬੈਂਕ, ਡਾਕ ਜੀਵਨ ਬੀਮਾ ਅਤੇ ਆਧਾਰ ਸਬੰਧੀ ਕੈਂਪ ਲਗਾਏ ਜਾਣਗੇ, ਜਿਨ੍ਹਾਂ ਰਾਹੀਂ ਲੋਕਾਂ ਨੂੰ ਸਬੰਧਿਤ ਸੇਵਾਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਇਨ੍ਹਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 14 ਅਕਤੂਬਰ ਨੂੰ ਮੇਲ ਅਤੇ ਪਾਰਸਲ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਵੱਡੇ ਗਾਹਕਾਂ ਅਤੇ ਛੋਟੇ ਕਾਰੋਬਾਰੀਆਂ ਦੀਆਂ ਸਫ਼ਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ ਜਾਣਗੀਆਂ, ਤਾਂ ਜੋ ਡਾਕ ਵਿਭਾਗ ਦੀਆਂ ਮੇਲ ਅਤੇ ਪਾਰਸਲ ਸੇਵਾਵਾਂ ਬਾਰੇ ਵਧੇਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਇਸੇ ਤਰ੍ਹਾਂ 15 ਅਕਤੂਬਰ ਨੂੰ ਤਕਨਾਲੋਜੀ ਅਤੇ ਨਵੀਨਤਾ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਡਾਕ ਵਿਭਾਗ ਦੇ ਕਰਮਚਾਰੀਆਂ ਅਤੇ ਗਾਹਕਾਂ ਲਈ ਤਕਨਾਲੋਜੀ ਸਬੰਧੀ ਸਵਾਲ-ਜਵਾਬ ਮੁਕਾਬਲਾ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰਾਸ਼ਟਰੀ ਡਾਕ ਸਪਤਾਹ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਡਾਕ ਵਿਭਾਗ ਦੀਆਂ ਸੇਵਾਵਾਂ ਅਤੇ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਅਤੇ ਵੱਧ ਤੋਂ ਵੱਧ ਲੋਕਾਂ ਤੱਕ ਇਨ੍ਹਾਂ ਦਾ ਲਾਭ ਪਹੁੰਚਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਪੋਲਿੰਗ ਸਟਾਫ਼ ਦਾ ਡਾਟਾਬੇਸ ਤਿਆਰ ਕਰਨ ਲਈ 12 ਅਕਤੂਬਰ ਨੂੰ ਹੋਣਗੇ ਸਿਖਲਾਈ ਸੈਸ਼ਨ ਅਗਲੀ ਖ਼ਬਰ ਕੋਟਕਪੂਰਾ ਦੀ ਮੁੱਖ ਸੜਕ ’ਤੋਂ ਉੱਡਦੀ ਧੂੜ ਕਾਰਨ ਲੋਕ ਪ੍ਰੇਸ਼ਾਨ
Ad Position 24