10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪੋਲਿੰਗ ਸਟਾਫ਼ ਦਾ ਡਾਟਾਬੇਸ ਤਿਆਰ ਕਰਨ ਲਈ 12 ਅਕਤੂਬਰ ਨੂੰ ਹੋਣਗੇ ਸਿਖਲਾਈ ਸੈਸ਼ਨ

ਫ਼ਰੀਦਕੋਟ, 9 ਅਕਤੂਬਰ (ਸਟਾਫ਼ ਰਿਪੋਰਟਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਰਾਹੁਲ ਚਾਬਾ ਨੇ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟਾਫ਼ ਦਾ ਡਾਟਾਬੇਸ ਤਿਆਰ ਕੀਤਾ ਜਾ ਰਿਹਾ ਹੈ। ਇਸ ਮੰਤਵ ਲਈ ਅਗਲੀ ਪੀੜ੍ਹੀ ਦੇ ਚੋਣ ਡਾਟਾ ਸੂਚਨਾ ਪ੍ਰਣਾਲੀ ਸਾਫ਼ਟਵੇਅਰ ਰਾਹੀਂ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਦਾ ਵੇਰਵਾ ਇਕੱਠਾ ਕਰਕੇ ਅਪਲੋਡ ਕੀਤਾ ਜਾਣਾ ਹੈ।

Ad Position 21
No active advertisement
ਅਜੀਤ ਡੈਸਕ 10-10-2026
ਫ਼ਰੀਦਕੋਟ, 9 ਅਕਤੂਬਰ (ਸਟਾਫ਼ ਰਿਪੋਰਟਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਰਾਹੁਲ ਚਾਬਾ ਨੇ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟਾਫ਼ ਦਾ ਡਾਟਾਬੇਸ ਤਿਆਰ ਕੀਤਾ ਜਾ ਰਿਹਾ ਹੈ। ਇਸ ਮੰਤਵ ਲਈ ਅਗਲੀ ਪੀੜ੍ਹੀ ਦੇ ਚੋਣ ਡਾਟਾ ਸੂਚਨਾ ਪ੍ਰਣਾਲੀ ਸਾਫ਼ਟਵੇਅਰ ਰਾਹੀਂ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਦਾ ਵੇਰਵਾ ਇਕੱਠਾ ਕਰਕੇ ਅਪਲੋਡ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਨਿਯੁਕਤ ਨੋਡਲ ਅਫ਼ਸਰਾਂ ਅਤੇ ਤਕਨੀਕੀ ਕਰਮਚਾਰੀਆਂ ਨੂੰ ਸਾਫ਼ਟਵੇਅਰ ਦੀ ਵਰਤੋਂ, ਕਰਮਚਾਰੀਆਂ ਦਾ ਸਹੀ ਵੇਰਵਾ ਦਰਜ ਕਰਨ ਅਤੇ ਡਾਟਾ ਅਪਲੋਡ ਕਰਨ ਸਬੰਧੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਸਬੰਧਿਤ ਵਿਭਾਗਾਂ ਅਤੇ ਬੈਂਕਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਤ ਸਮੇਂ ਅਨੁਸਾਰ ਸਿਖਲਾਈ ਸੈਸ਼ਨਾਂ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਪੋਲਿੰਗ ਸਟਾਫ਼ ਦਾ ਡਾਟਾਬੇਸ ਸਹੀ ਅਤੇ ਸਮੇਂ ਸਿਰ ਤਿਆਰ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਜੁਲਾਈ-ਅਗਸਤ ਸੈਸ਼ਨ ਲਈ ਆਨਲਾਈਨ ਸਿੱਖਿਆ ਪ੍ਰੋਗਰਾਮਾਂ ’ਚ ਦਾਖ਼ਲੇ 13 ਤੱਕ : ਬਲਜੀਤ ਸਿੰਘ ਖੀਵਾ ਅਗਲੀ ਖ਼ਬਰ ਇੰਡੀਆ ਪੋਸਟ ਵਲੋਂ ਰਾਸ਼ਟਰੀ ਡਾਕ ਸਪਤਾਹ 9 ਤੋਂ ਯੋਜਨਾਵਾਂ ਬਾਰੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ
Ad Position 24