10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਰਕਾਰ ਕਿਸਾਨਾਂ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ : ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਵਿਧਾਇਕ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 9 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸਾਢੇ ਚਾਰ ਸਾਲ ਪੂਰੇ ਹੋਣ ’ਤੇ ਅਤੇ ਭਗਵੰਤ ਸਿੰਘ ਮਾਨ ਵਲੋਂ ਕਿਸਾਨੀ ਤੇ ਜਵਾਨੀ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਸ਼ੁਕਰਾਨੇ ਵਜੋਂ ਅੱਜ ਨਜ਼ਦੀਕੀ ਪਿੰਡ ਲੁਬਾਣਿਆਂਵਾਲੀ ਦੇ ਡੇਰਾ ਬਾਬਾ ਦਿਆਲ ਦਾਸ ਵਿਖੇ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ। ਰਾਗੀ ਜਥੇ ਵਲੋਂ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 10-10-2026
ਸ੍ਰੀ ਮੁਕਤਸਰ ਸਾਹਿਬ, 9 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸਾਢੇ ਚਾਰ ਸਾਲ ਪੂਰੇ ਹੋਣ ’ਤੇ ਅਤੇ ਭਗਵੰਤ ਸਿੰਘ ਮਾਨ ਵਲੋਂ ਕਿਸਾਨੀ ਤੇ ਜਵਾਨੀ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਸ਼ੁਕਰਾਨੇ ਵਜੋਂ ਅੱਜ ਨਜ਼ਦੀਕੀ ਪਿੰਡ ਲੁਬਾਣਿਆਂਵਾਲੀ ਦੇ ਡੇਰਾ ਬਾਬਾ ਦਿਆਲ ਦਾਸ ਵਿਖੇ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ। ਰਾਗੀ ਜਥੇ ਵਲੋਂ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਵੱਡੀ ਗਿਣਤੀ ਵਿਚ ਪਹੁੰਚੀ ਇਲਾਕੇ ਦੀ ਸੰਗਤ ਨੇ ਕੀਰਤਨ ਸਰਵਣ ਕੀਤਾ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਕਰਵਾਏ ਸ਼ੁਕਰਾਨਾ ਸਮਾਗਮ ਦੌਰਾਨ ਵਿਧਾਨ ਸਭਾ ਵਿਪ ਵਿਧਾਇਕ ਪ੍ਰੋ. ਬਲਜਿੰਦਰ ਕੌਰ ਤਲਵੰਡੀ ਸਾਬੋ ਮੁੱਖ ਮਹਿਮਾਨ ਵਜੋਂ, ਜਦਕਿ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜ਼ਸ਼ਨਦੀਪ ਸਿੰਘ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਮਲੋਟ, ਸੀਨੀਅਰ ਆਗੂ ਸੰਤ ਸਿੰਘ ਬਰਾੜ, ਮਾਰਕਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ, ਮਾਰਕੀਟ ਕਮੇਟੀ ਬਰੀਵਾਲਾ ਚੇਅਰਮੈਨ ਰਾਜਿੰਦਰ ਸਿੰਘ ਬਰਾੜ ਅਤੇ ਨਗਰ ਕੌਂਸਲ ਦੇ ਸੀਨੀ. ਵਾਈਸ ਪ੍ਰਧਾਨ ਹਰਦੀਪ ਸਿੰਘ, ਵਾਈਸ ਪ੍ਰਧਾਨ ਗੁਰਪਿੰਦਰ ਸਿੰਘ ਸ਼ੈਲੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਵਰਗਾਂ ਦਾ ਖਿਆਲ ਰੱਖਿਆ ਗਿਆ ਅਤੇ ਸਾਰੀਆਂ ਸਕੀਮਾਂ ਲਈ ਇਕ ਬਰਾਬਰਤਾ ਦਾ ਸਤਿਕਾਰ ਦਿੱਤਾ ਗਿਆ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਲਕੇ ਨੂੰ ਜੋ ਵਿਕਾਸ ਦੇ ਪ੍ਰੋਜੈਕਟ ਦਿੱਤੇ ਗਏ ਹਨ, ਇਸ ਤੋਂ ਪਹਿਲਾਂ ਕਿਸੇ ਵੀ ਸਰਕਾਰ ਨੇ ਨਹੀਂ ਦਿੱਤੇ। ਇਸ ਦੌਰਾਨ ਸੁਖਜਿੰਦਰ ਸਿੰਘ ਬਰਾੜ ਉਦੇਕਰਨ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਜ਼ਿਲ੍ਹਾ ਪ੍ਰਧਾਨ ਜ਼ਸ਼ਨ ਬਰਾੜ ਅਤੇ ਹਰਦੀਪ ਸਿੰਘ ਸੱਕਾਂਵਾਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੇ ਹੋਏ ਕੰਮਾਂ ਦਾ ਵੇਰਵਾ ਦਿੱਤਾ। ਸਟੇਜ ਸਕੱਤਰ ਦੀ ਭੂਮਿਕਾ ਸਰਪੰਚ ਗੁਰਦੇਵ ਸਿੰਘ ਅਤੇ ਸਰਪੰਚ ਗੁਰਭੇਜ ਸਿੰਘ ਨੇ ਨਿਭਾਈ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਮੁੱਖ ਮਹਿਮਾਨ ਪ੍ਰੋ. ਬਲਜਿੰਦਰ ਕੌਰ, ਮਹਿਲਾ ਵਿੰਗ ਦੀ ਜ਼ੋਨ ਇੰਚਾਰਜ਼ ਜਸਵਿੰਦਰ ਕੌਰ ਤੋਂ ਇਲਾਵਾ ਲੁਬਾਣਿਆਂਵਾਲੀ ਦੇ ਸਰਪੰਚ ਗੁਰਦੇਵ ਸਿੰਘ ਤੇ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕੀਰਤੀ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਰਹੀ ਅਗਲੀ ਖ਼ਬਰ 40 ਮੁਕਤਿਆਂ ਦੀ ਪਵਿੱਤਰ ਧਰਤੀ ਦਾ ਮੁੱਖ ਬਾਈਪਾਸ ਬਣਿਆ ‘ਮੌਤ ਦਾ ਖੂਹ’ ਡੇਢ ਸਾਲ ਤੋਂ 90 ਲੱਖ ਦੇ ਫੰਡ ਅਣਵਰਤੇ, ਪ੍ਰਸ਼ਾਸਨ...
Ad Position 24