10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਰਾਜਬੀਰ ਸਿੰਘ ਘੁੰਮਣ ਬਾਰੇ ਮੁੱਖ ਮੰਤਰੀ ਪੰਜਾਬ ਗੁੰਮਰਾਹ ਕਰ ਰਹੇ : ਬੀਬਾ ਹਰਸਿਮਰਤ ਕੌਰ ਬਾਦਲ

ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅੱਜ ਫ਼ਰੀਦਕੋਟ ਫ਼ੇਰੀ ਦੌਰਾਨ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਆਪਣੇ ਓ. ਐਸ.

Ad Position 21
No active advertisement
ਅਜੀਤ ਡੈਸਕ 10-10-2026
ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅੱਜ ਫ਼ਰੀਦਕੋਟ ਫ਼ੇਰੀ ਦੌਰਾਨ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਆਪਣੇ ਓ.ਐਸ.ਡੀ ਰਾਜਬੀਰ ਸਿੰਘ ਘੁੰਮਣ ਅਤੇ ਹੋਰ ਮੁਲਜ਼ਮਾਂ ਨੂੰ ਸੀ ਬੀ ਆਈ ਤੋਂ ਕਲੀਨ ਚਿੱਟ ਮਿਲਣ ਬਾਰੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਤਾਂ ਉਹ ਸੀ.ਬੀ.ਆਈ ਕੋਲ ਪੇਸ਼ ਹੋ ਕੇ ਕਲੀਨ ਚਿੱਟ ਦੀ ਗੱਲ ਕਰਦੇ ਪਰ ਇਸ ਦੀ ਥਾਂ ਉਹ ਭਗੌੜੇ ਹਨ ਤੇ ਅਦਾਲਤਾਂ ਤੋਂ ਰਾਹਤ ਲੈਣ ਲਈ ਚਾਰਾਜੋਈ ਕਰ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਦਾ ਦਫ਼ਤਰ ਭ੍ਰਿਸ਼ਟਾਚਾਰ ਦਾ ਅੱਡਾ ਬਣਿਆ ਹੈ ਤੇ ਉਨ੍ਹਾਂ ਦਾ ਪਰਿਵਾਰ ਵੀ ਭ੍ਰਿਸ਼ਟਾਚਾਰ ਵਿਚ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਈ.ਡੀ ਦੀ ਜਾਂਚ ਨੇ ਸਾਬਿਤ ਕੀਤਾ ਹੈ ਕਿ ਮੁੱਖ ਮੰਤਰੀ ਦਫ਼ਤਰ ਵਿਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਿਚ ਸਭ ਤੋਂ ਵੱਧ ਬੋਲੀ ਲਗਾਉਣ ਵਾਲਿਆਂ ਦੀਆਂ ਤਾਇਨਾਤੀਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੀ ਪਤਨੀ ਨੇ ਜਬਰ ਜ਼ਿਨਾਹ ਦੇ ਮੁਲਜ਼ਮਾਂ ਨੂੰ ਜੇਲ੍ਹ ਵਿਚੋਂ ਰਿਹਾਅ ਕਰਵਾਉਣ ਲਈ 5 ਕਰੋੜ ਰੁਪਏ ਵਿਚ ਸੌਦੇਬਾਜ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਸੂਬੇ ਦੀ ਵਾਂਗਡੋਰ ਸੰਭਾਲ ਕੇ ਇਨ੍ਹਾਂ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਅਕਾਲੀ ਆਗੂ ਸੁਖਜੀਵ ਕੌਰ ਰੋਮਾਣਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 5 ਦੇ ਇਲਾਕਿਆਂ ’ਚ ਮੱਛਰਾਂ ਦੀ ਰੋਕਥਾਮ ਲਈ ਫੌਗਿੰਗ ਕਰਵਾਈ ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਭਾਰਤੀ ਮੁੱਖ ਚੋਣ ਕਮਿਸ਼ਨ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24