ਅਕਾਲੀ ਦਲ ਦੀਆਂ ਰੈਲੀਆਂ ’ਚ ਬੀਬਾ ਹਰਸਿਮਰਤ ਕੌਰ ਬਾਦਲ ਹੋਣਗੇ ਮੁੱਖ ਮਹਿਮਾਨ
ਸੰਗਤ ਮੰਡੀ, 9 ਅਕਤੂਬਰ (ਅੰਮ੍ਰਿਤ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਦੱਸਿਆ ਕਿ ਪਾਰਟੀ ਵਲੋਂ ਨਸ਼ਿਆਂ ਖ਼ਿਲਾਫ਼ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਦੋ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਤਹਿਤ 12 ਅਕਤੂਬਰ ਨੂੰ ਬਠਿੰਡਾ ਦੇ ਪਾਰਕ ਵਿਊ ਪੈਲੇਸ ਵਿਖੇ ਹਲਕਾ ਬਠਿੰਡਾ ਸ਼ਹਿਰੀ ਦੀ ਰੈਲੀ ਅਤੇ 16 ਅਕਤੂਬਰ ਨੂੰ ਸਵੇਰੇ 11 ਵਜੇ ਪਿੰਡ ਕੋਟਸ਼ਮੀਰ (ਮਾਨਸਾ ਰੋਡ) ਦੇ ਖੇਡ ਸਟੇਡੀਅਮ ਵਿਖੇ ਹਲਕਾ ਬਠਿੰਡਾ ਦਿਹਾਤੀ ਦੀ ਵਿਸ਼ਾਲ ਰੈਲੀ ਹੋਵੇਗੀ।
ਜ਼
ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ।
10-10-2026
ਸੰਗਤ ਮੰਡੀ, 9 ਅਕਤੂਬਰ (ਅੰਮ੍ਰਿਤ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਦੱਸਿਆ ਕਿ ਪਾਰਟੀ ਵਲੋਂ ਨਸ਼ਿਆਂ ਖ਼ਿਲਾਫ਼ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਦੋ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਤਹਿਤ 12 ਅਕਤੂਬਰ ਨੂੰ ਬਠਿੰਡਾ ਦੇ ਪਾਰਕ ਵਿਊ ਪੈਲੇਸ ਵਿਖੇ ਹਲਕਾ ਬਠਿੰਡਾ ਸ਼ਹਿਰੀ ਦੀ ਰੈਲੀ ਅਤੇ 16 ਅਕਤੂਬਰ ਨੂੰ ਸਵੇਰੇ 11 ਵਜੇ ਪਿੰਡ ਕੋਟਸ਼ਮੀਰ (ਮਾਨਸਾ ਰੋਡ) ਦੇ ਖੇਡ ਸਟੇਡੀਅਮ ਵਿਖੇ ਹਲਕਾ ਬਠਿੰਡਾ ਦਿਹਾਤੀ ਦੀ ਵਿਸ਼ਾਲ ਰੈਲੀ ਹੋਵੇਗੀ। ਗੋਲਡੀ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਰੈਲੀਆਂ ‘ਚ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਉਨ੍ਹਾਂ ਦੇ ਨਾਲ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਵਿਸ਼ੇਸ਼ ਤੌਰ ‘ਤੇ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਇਹ ਰੈਲੀਆਂ ਸਿਰਫ਼ ਸਿਆਸੀ ਰੈਲੀਆਂ ਨਹੀਂ, ਸਗੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮਾਵਾਂ-ਧੀਆਂ ਦੀ ਲਲਕਾਰ ਹੈ। ਉਨ੍ਹਾਂ ਨੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ‘ਚ ਪਹੁੰਚ ਕੇ ਰੈਲੀਆਂ ਨੂੰ ਕਾਮਯਾਬ ਬਣਾਉਣ।