ਸਰਕਾਰੀ ਪ੍ਰਾਇਮਰੀ ਸਕੂਲ ਰਾਜਪੁਰਾ ਵਿਖੇ ਪੀ.ਟੀ.ਐਮ. ਮੀਟਿੰਗ
ਸ਼ਾਹਪੁਰ ਕੰਢੀ, 9 ਅਕਤੂਬਰ (ਰਣਜੀਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਰਾਜਪੁਰਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੇ ਮਾਤਾ-ਪਿਤਾ ਨਾਲ ਮੈਗਾ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ’ਚ ਵਿਦਿਆਰਥੀਆਂ ਦੀ ਪ੍ਰਗਤੀ, ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਹਿਯੋਗ ਮਾਤਾ-ਪਿਤਾ ਦੀ ਭੂਮਿਕਾ ਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਇਕੱਠੇ ਯਤਨ ਆਦਿ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਇਕ ਨਾਅਰਾ ਵੀ ਦਿੱਤਾ ਗਿਆ ਕਿ ‘ਆਓ ਮਿਲ ਕੇ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸਵਾਰੀਏ’ ਮੁੱਖ ਅਧਿਆਪਕ ਦੁਨੀ ਚੰਦ ਨੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ’ਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ।
ਸ਼ਾਹਪੁਰ ਕੰਢੀ, 9 ਅਕਤੂਬਰ (ਰਣਜੀਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਰਾਜਪੁਰਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੇ ਮਾਤਾ-ਪਿਤਾ ਨਾਲ ਮੈਗਾ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ’ਚ ਵਿਦਿਆਰਥੀਆਂ ਦੀ ਪ੍ਰਗਤੀ, ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਹਿਯੋਗ ਮਾਤਾ-ਪਿਤਾ ਦੀ ਭੂਮਿਕਾ ਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਇਕੱਠੇ ਯਤਨ ਆਦਿ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਇਕ ਨਾਅਰਾ ਵੀ ਦਿੱਤਾ ਗਿਆ ਕਿ ‘ਆਓ ਮਿਲ ਕੇ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸਵਾਰੀਏ’ ਮੁੱਖ ਅਧਿਆਪਕ ਦੁਨੀ ਚੰਦ ਨੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ’ਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਮੁੱਖ ਅਧਿਆਪਕ ਦੁਨੀ ਚੰਦ ਤੋਂ ਇਲਾਵਾ ਸੈਂਟਰ ਹੈੱਡ ਟੀਚਰ ਰਜਨੀ ਬਾਲਾ, ਕਪਿਲ ਬਡਗਾਲ, ਸੰਜੀਵ ਕੁਮਾਰ, ਆਂਗਣਵਾੜੀ ਵਰਕਰ ਤ੍ਰਿਸ਼ਲਾ ਦੇਵੀ ਤੇ ਮਾਤਾ ਪਿਤਾ ਹਾਜ਼ਰ ਸਨ। ਸਕੂਲ ਕਮੇਟੀ ਮੈਂਬਰਾਂ ਨੂੰ ਮੁੱਖ ਮੰਤਰੀ ਵਲੋਂ ਭੇਜੇ ਪ੍ਰਸੰਸਾ ਪੱਤਰ ਵੀ ਦਿੱਤੇ ਗਏ ।