10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸੀ-ਪਾਈਟ ਕੈਂਪਾਂ ’ਚ ਨੌਜਵਾਨਾਂ ਨੂੰ ਮੁਫ਼ਤ ਸਰੀਰਕ ਸਿਖਲਾਈ ਦੀ ਸਹੂਲਤ

ਪਠਾਨਕੋਟ, 9 ਅਕਤੂਬਰ (ਸੰਧੂ)-ਜ਼ਿਲ੍ਹਾ ਪਠਾਨਕੋਟ ਤੇ ਗੁਰਦਾਸਪੁਰ ਦੇ ਨੌਜਵਾਨਾਂ ਨੂੰ ਫੌਜ ਤੇ ਪੁਲਿਸ ਦੀ ਭਰਤੀ ਲਈ ਤਿਆਰ ਕਰਨ ਵਾਸਤੇ ਸੀ-ਪਾਈਟ ਕੈਂਪ ਤਲਵਾੜਾ ਅਤੇ ਡੇਰਾ ਬਾਬਾ ਨਾਨਕ ਵਿਖੇ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ । ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਦੀ ਲਿਖਤੀ ਪ੍ਰੀਖਿਆ ਪਾਸ ਕਰ ਚੁੱਕੇ ਤੇ ਐਸ.

Ad Position 21
No active advertisement
ਜਾਣਕਾਰੀ ਦਿੰਦੇ ਟ੍ਰੇਨਿੰਗ ਅਫ਼ਸਰ ਸੂਬੇਦਾਰ ਗੁਰਨਾਮ ਸਿੰਘ । 10-10-2026
ਪਠਾਨਕੋਟ, 9 ਅਕਤੂਬਰ (ਸੰਧੂ)-ਜ਼ਿਲ੍ਹਾ ਪਠਾਨਕੋਟ ਤੇ ਗੁਰਦਾਸਪੁਰ ਦੇ ਨੌਜਵਾਨਾਂ ਨੂੰ ਫੌਜ ਤੇ ਪੁਲਿਸ ਦੀ ਭਰਤੀ ਲਈ ਤਿਆਰ ਕਰਨ ਵਾਸਤੇ ਸੀ-ਪਾਈਟ ਕੈਂਪ ਤਲਵਾੜਾ ਅਤੇ ਡੇਰਾ ਬਾਬਾ ਨਾਨਕ ਵਿਖੇ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ । ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਦੀ ਲਿਖਤੀ ਪ੍ਰੀਖਿਆ ਪਾਸ ਕਰ ਚੁੱਕੇ ਤੇ ਐਸ.ਐਸ.ਸੀ. ਜੀ.ਡੀ. ਲਈ ਅਰਜ਼ੀ ਦੇਣ ਵਾਲੇ ਨੌਜਵਾਨ ਇਨ੍ਹਾਂ ਕੈਂਪਾਂ ਦਾ ਲਾਭ ਲੈ ਸਕਦੇ ਹਨ । ਟ੍ਰੇਨਿੰਗ ਅਫ਼ਸਰ ਸੂਬੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਕੈਂਪਾਂ ’ਚ ਭਰਤੀ ਲਈ ਸਰੀਰਕ ਸਿਖਲਾਈ ਦੇ ਨਾਲ ਲਿਖਤੀ ਪ੍ਰੀਖਿਆ ਦੀ ਤਿਆਰੀ ਵੀ ਕਰਵਾਈ ਜਾਂਦੀ ਹੈ । ਸਿਖਲਾਈ ਦੌਰਾਨ ਨੌਜਵਾਨਾਂ ਲਈ ਰਹਿਣ ਤੇ ਖਾਣੇ ਦੀ ਸਹੂਲਤ ਮੁਫ਼ਤ ਹੈ । ਉਨ੍ਹਾਂ ਯੋਗ ਨੌਜਵਾਨਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਦੀ ਅਪੀਲ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਕਰਵਾ ਚੌਥ ਵਰਗੇ ਪਵਿੱਤਰ ਤਿਉਹਾਰਾਂ ’ਤੇ ਨਕਲੀ ਕਾਸਮੈਟਿਕਸ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ-ਰਾਸ਼ਟਰੀ ਭਗ... ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ’ਚ ਪੰਜਾਬ ’ਚ ਭਾਜਪਾ ਦੀ ਜਿੱਤ ਤੈਅ- ਥਾਪਾ
Ad Position 24