ਅਮਿਤੋਜ ਮਾਨ ਵਲੋਂ ਵੱਖ-ਵੱਖ ਪਿੰਡਾਂ ’ਚ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ
ਰੁਪਾਣਾ, 17 ਅਕਤੂਬਰ (ਜਗਜੀਤ ਸਿੰਘ)-ਪਿਛਲੇ ਦਿਨੀਂ ਪਈ ਬਾਰਿਸ਼ ਤੇ ਭਾਰੀ ਗੜੇਮਾਰੀ ਕਾਰਨ ਪਿੰਡ ਰੁਪਾਣਾ, ਧਿਗਾਣਾ, ਫੂਲੇਵਾਲਾ, ਤਾਮਕੋਟ, ਸੋਥਾ, ਚੱਕ ਦੂਹੇਵਾਲਾ ਆਦਿ ਦੇ ਕਿਸਾਨਾਂ ਦੀ ਪੱਕੀ ਝੋਨੇ ਦੀ ਫ਼ਸਲ ਤੋਂ ਇਲਾਵਾ ਹਰਾ ਚਾਰਾ ਵੀ ਸੌ ਫ਼ੀਸਦੀ ਤਬਾਹ ਹੋ ਗਿਆ। ਇਸ ਦੇ ਮੱਦੇਨਜ਼ਰ ਅੱਜ ਪੰਜਾਬ ਸਾਂਝੀਵਾਲਤਾ ਦਲ ਦੇ ਆਗੂ ਅਮਿਤੋਜ ਸਿੰਘ ਮਾਨ ਵਲੋਂ ਇਨ੍ਹਾਂ ਪਿੰਡਾਂ ਵਿਚ ਜਾ ਕੇ ਖੇਤਾਂ ’ਚ ਖ਼ਰਾਬ ਹੋਈ ਫ਼ਸਲ ਦਾ ਜਾਇਜ਼ਾ ਲਿਆ ਗਿਆ।
ਰੁਪਾਣਾ, 17 ਅਕਤੂਬਰ (ਜਗਜੀਤ ਸਿੰਘ)-ਪਿਛਲੇ ਦਿਨੀਂ ਪਈ ਬਾਰਿਸ਼ ਤੇ ਭਾਰੀ ਗੜੇਮਾਰੀ ਕਾਰਨ ਪਿੰਡ ਰੁਪਾਣਾ, ਧਿਗਾਣਾ, ਫੂਲੇਵਾਲਾ, ਤਾਮਕੋਟ, ਸੋਥਾ, ਚੱਕ ਦੂਹੇਵਾਲਾ ਆਦਿ ਦੇ ਕਿਸਾਨਾਂ ਦੀ ਪੱਕੀ ਝੋਨੇ ਦੀ ਫ਼ਸਲ ਤੋਂ ਇਲਾਵਾ ਹਰਾ ਚਾਰਾ ਵੀ ਸੌ ਫ਼ੀਸਦੀ ਤਬਾਹ ਹੋ ਗਿਆ। ਇਸ ਦੇ ਮੱਦੇਨਜ਼ਰ ਅੱਜ ਪੰਜਾਬ ਸਾਂਝੀਵਾਲਤਾ ਦਲ ਦੇ ਆਗੂ ਅਮਿਤੋਜ ਸਿੰਘ ਮਾਨ ਵਲੋਂ ਇਨ੍ਹਾਂ ਪਿੰਡਾਂ ਵਿਚ ਜਾ ਕੇ ਖੇਤਾਂ ’ਚ ਖ਼ਰਾਬ ਹੋਈ ਫ਼ਸਲ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਕਿਸਾਨਾਂ ਨਾਲ ਦੁੱਖ ਵੰਡਾਉਂਦਿਆਂ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਜਲਦੀ ਦੇਣ ਦੀ ਮੰਗ ਕੀਤੀ। ਉਨ੍ਹਾਂ ਐਨ.ਆਰ.ਆਈਜ਼. ਵੀਰਾਂ ਨੂੰ ਵੀ ਅਪੀਲ ਕੀਤੀ ਕਿ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦਾ ਸਾਥ ਦਿੱਤਾ ਜਾਵੇ। ਇਸ ਮੌਕੇ ਖੁਸ਼ਵਿੰਦਰ ਸਿੰਘ ਜੰਡ ਸਾਹਿਬ, ਕ੍ਰਿਸਨ ਸਿੰਘ ਮੁਕਤਸਰ, ਗੁਰਵੀਰ ਸਿੰਘ ਭੰਗਚੜੀ, ਸੋਨੂੰ ਧਾਲੀਵਾਲ, ਹਰੀ ਚੰਦ, ਅਮਰਜੀਤ ਸਿੰਘ ਪੰਚ, ਗੁਰਦੀਪ ਸਿੰਘ ਆਦਿ ਪਿੰਡਾਂ ਦੇ ਕਿਸਾਨ ਹਾਜ਼ਰ ਸਨ।