17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਪੀਕਰ ਸੰਧਵਾਂ ਨੇ ਪਿੰਡ ਸਿਰਸਿੜੀ ਵਿਖੇ ਜਿੰਮ ਬਣਾਉਣ ਲਈ ਡੇਢ ਲੱਖ ਰੁਪਏ ਦਾ ਚੈਕ ਦਿੱਤਾ ਵਿਦਿਆਰਥਣ ਜਸ਼ਨਪ੍ਰੀਤ ਕੌਰ ਦੀ 51 ਹਜ਼ਾਰ ਰੁਪਏ ਦੇ ਕੇ ਕੀਤੀ ਹੌਸਲਾ ਅਫ਼ਜ਼ਾਈ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸਿਰਸਿੜੀ ਵਿਖੇ ਜਿੰਮ ਬਣਾਉਣ ਲਈ ਡੇਢ ਲੱਖ ਰੁਪਏ ਦਾ ਚੈਕ ਦਿੱਤਾ। ਸ: ਸੰਧਵਾਂ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਮੇਸ਼ਾ ਹੀ ਅੱਗੇ ਰਹਿ ਕੇ ਲੋਕ ਭਲਾਈ ਦੇ ਕੰਮ ਕਰਦੀ ਆਈ ਹੈ।

Ad Position 21
No active advertisement
ਵਿਦਿਆਰਥਣ ਜਸ਼ਨਪ੍ਰੀਤ ਕੌਰ ਨੂੰ 51 ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਸੌਂਪਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ। ਅਜੀਤ ਤਸਵੀਰ 18-10-2026
ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸਿਰਸਿੜੀ ਵਿਖੇ ਜਿੰਮ ਬਣਾਉਣ ਲਈ ਡੇਢ ਲੱਖ ਰੁਪਏ ਦਾ ਚੈਕ ਦਿੱਤਾ। ਸ: ਸੰਧਵਾਂ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਮੇਸ਼ਾ ਹੀ ਅੱਗੇ ਰਹਿ ਕੇ ਲੋਕ ਭਲਾਈ ਦੇ ਕੰਮ ਕਰਦੀ ਆਈ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਜਿੰਮ ਵਿਚ ਆ ਕੇ ਇਸ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸਰੀਰ ਸਹੀ ਹੈ ਤਾਂ ਸਭ ਸਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਦੇ ਲੋਕ ਪੰਜਾਬ ਸਰਕਾਰ ਵਲੋਂ ਕੀਤੇ ਗਏ ਕੰਮਾਂ ਤੋਂ ਬਹੁਤ ਖੁਸ਼ ਹਨ। ਸਪੀਕਰ ਸੰਧਵਾਂ ਨੇ ਪਿੰਡ ਸਿਰਸਿੜੀ ਵਿਖੇ ਹੀ ਚੰਦਾ ਸਿੰਘ ਮਰਵਾਹਾ ਸ.ਸ.ਸ. ਕੋਟਕਪੂਰਾ ਵਿਖੇ 10ਵੀਂ ਜਮਾਤ ਵਿਚ ਪੜ੍ਹਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਪੁੱਤਰੀ ਮੋਹਰ ਸਿੰਘ ਗਿੱਲ ਜਿਸ ਦਾ ਨਾਮ ਮੈਰਿਟ ਲਿਸਟ ਵਿਚ ਆਇਆ ਹੈ, ਉਸ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ 51 ਹਜ਼ਾਰ ਰੁਪਏ ਸਨਮਾਨ ਰਾਸ਼ੀ ਵਜੋਂ ਭੇਟ ਕੀਤੇ। ਵਿਦਿਆਰਥਣ ਜਸਨਪ੍ਰੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੁਲਤਾਰ ਸਿੰਘ ਸੰਧਵਾਂ ਵਲੋਂ ਸਨਮਾਨ ਕਰਨ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਤਰਜੀਹ ਦੇ ਰਹੀ ਹੈ ਤਾਂ ਜੋ ਪੰਜਾਬ ਦਾ ਹਰੇਕ ਬੱਚਾ ਪੜ੍ਹ ਲਿਖ ਕੇ ਚੰਗੀ ਨੌਕਰੀ ਹਾਸਿਲ ਕਰਕੇ ਆਪਣੇ ਮਾਤਾ ਪਿਤਾ ਅਤੇ ਰਾਜ ਦਾ ਨਾਮ ਉੱਚਾ ਕਰ ਸਕੇ। ਉਨ੍ਹਾਂ ਕਿਹਾ ਕਿ ਪੜ੍ਹਾਈ ਵਿਚ ਮੈਰਿਟ ਲਿਸਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਆਪਣੇ ਟੀਚੇ ਨਿਰਧਾਰਿਤ ਕਰਕੇ ਮੰਜਿਲ ਤੱਕ ਪਹੁੰਚਣ ਲਈ ਨਿਰੰਤਰ ਮਿਹਨਤ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਆਰ.ਵੀ.ਆਈ. ਸਕੀਮ ਤਹਿਤ 83 ਸੀਨੀਅਰ ਨਾਗਰਿਕ ਸਹਾਇਕ ਯੰਤਰਾਂ ਲਈ ਯੋਗ ਪਾਏ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ -2026 ( ਸੀਜਨ -4) ਨੂੰ ਸਮਰਪਿਤ ਰਾਜ ਪੱਧਰੀ ਖੇਡਾਂ ਸ਼ੁਰੂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮ...
Ad Position 24