17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਦੋਦਾ, 17 ਅਕਤੂਬਰ (ਰਵੀਪਾਲ)-ਮਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੋਦਾ ਵਲੋਂ ਮਜ਼ਦੂਰਾਂ ਨੂੰ ਤੰਗ ਪ੍ਰੇਸ਼ਾਨ ਕਰਕੇ ਕੰਮ ਦਿੱਤੇ ਜਾਣ ਦੇ ਰੋਸ ਵਜੋਂ ਆਜ਼ਾਦ ਆਗੂ ਚਰਨਜੀਤ ਸਿੰਘ ਦੀ ਅਗਵਾਈ ’ਚ ਪਿੰਡ ਦੋਦਾ ਵਿਖੇ ਇਕੱਤਰ ਮਨਰੇਗਾ ਮਜ਼ਦੂਰਾਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਅਧਿਕਾਰੀਆਂ ਵਲੋਂ ਜਾਣਬੁੱਝ ਕੇ ਮਜ਼ਦੂੁਰਾਂ ਨੂੰ ਖ਼ੱਜਲ-ਖ਼ੁਆਰ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-10-2026
ਦੋਦਾ, 17 ਅਕਤੂਬਰ (ਰਵੀਪਾਲ)-ਮਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੋਦਾ ਵਲੋਂ ਮਜ਼ਦੂਰਾਂ ਨੂੰ ਤੰਗ ਪ੍ਰੇਸ਼ਾਨ ਕਰਕੇ ਕੰਮ ਦਿੱਤੇ ਜਾਣ ਦੇ ਰੋਸ ਵਜੋਂ ਆਜ਼ਾਦ ਆਗੂ ਚਰਨਜੀਤ ਸਿੰਘ ਦੀ ਅਗਵਾਈ ’ਚ ਪਿੰਡ ਦੋਦਾ ਵਿਖੇ ਇਕੱਤਰ ਮਨਰੇਗਾ ਮਜ਼ਦੂਰਾਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਅਧਿਕਾਰੀਆਂ ਵਲੋਂ ਜਾਣਬੁੱਝ ਕੇ ਮਜ਼ਦੂੁਰਾਂ ਨੂੰ ਖ਼ੱਜਲ-ਖ਼ੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰਾਂ ਨੂੰ ਕੰਮ ਦਾ ਮਾਸਟਰੋਲ ਕੱਢ ਕੇ ਇਕੱਠਾ ਕੰਮ ਦਿੱਤਾ ਜਾਵੇ, ਜਦਕਿ 6 ਦਿਨਾਂ ਦਾ ਕੰਮ ਕੇਵਲ 30-40 ਮਜ਼ਦੂਰਾਂ ਦਾ ਮਾਸਟਰੋਲ ਕੱਢਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਇਕ ਸਾਲ ’ਚ 125 ਦਿਨ ਕੰਮ ਦੇਣਾ ਬਣਦਾ ਹੈ, ਨਹੀਂ ਤਾਂ ਰੁਜ਼ਗਾਰ ਭੱਤਾ ਦਿੱਤਾ ਜਾਵੇ, ਦਿਹਾੜੀ ਰੇਟ ਇਕ ਹਜ਼ਾਰ ਰੁਪਏ ਤੇ ਸਮਾਂ 8 ਘੰਟੇ ਕੀਤਾ ਜਾਵੇ, ਨਵੇਂ ਜੌਬ ਕਾਰਡ ਦਿੱਤੇ ਜਾਣ, ਲੇਬਰ ਨਾਲ ਹੋ ਰਹੇ ਵਿਤਕਰੇ ਦੀ ਜਾਂਚ ਪੜਤਾਲ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ, ਤਾਂ ਮਜ਼ਦੂਰ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ, ਜਿਸ ਦਾ ਜ਼ਿੰਮੇਵਾਰ ਪ੍ਰਸ਼ਾਸਨ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ’ਚ 26,816 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਆਰ.ਵੀ.ਆਈ. ਸਕੀਮ ਤਹਿਤ 83 ਸੀਨੀਅਰ ਨਾਗਰਿਕ ਸਹਾਇਕ ਯੰਤਰਾਂ ਲਈ ਯੋਗ ਪਾਏ
Ad Position 24