17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜ਼ਿਲ੍ਹੇ ਦੀਆਂ ਮੰਡੀਆਂ ’ਚ 26,816 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਲਗਾਤਾਰ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਖ਼ਰੀਦ ਏਜੰਸੀਆਂ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਮੰਡੀਆਂ ’ਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਯਕੀਨੀ ਬਣਾਈ ਜਾ ਸਕੇ।

Ad Position 21
No active advertisement
ਅਜੀਤ ਡੈਸਕ 18-10-2026
ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਲਗਾਤਾਰ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਖ਼ਰੀਦ ਏਜੰਸੀਆਂ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਮੰਡੀਆਂ ’ਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਯਕੀਨੀ ਬਣਾਈ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ ਹੈ। ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਦੀ ਹਦੂਦ ਅੰਦਰ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਰਾਤ 7 ਵਜੇ ਤੋਂ ਸਵੇਰੇ 10 ਵਜੇ ਤੱਕ ਕਰਨ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਝੋਨੇ ਵਿਚ ਨਮੀ ਦੀ ਮਾਤਰਾ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਰੱਖਣਾ ਅਤੇ ਮੰਡੀਆਂ ’ਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਖ਼ਰੀਦ ਏਜੰਸੀਆਂ ਨਾਲ ਸਹਿਯੋਗ ਕਰਨ, ਨਿਰਧਾਰਤ ਸਮੇਂ ਅਨੁਸਾਰ ਝੋਨੇ ਦੀ ਕਟਾਈ ਕਰਨ ਅਤੇ ਪਰਾਲੀ ਦੇ ਵਾਤਾਵਰਣ ਪੱਖੀ ਪ੍ਰਬੰਧਨ ਨੂੰ ਤਰਜ਼ੀਹ ਦੇਣ ਦੀ ਅਪੀਲ ਕੀਤੀ ਹੈ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ 16 ਅਕਤੂਬਰ ਤੱਕ ਝੋਨੇ ਦੀ 26,816 ਮੀਟ੍ਰਿਕ ਟਨ ਆਮਦ ਹੋਈ ਹੈ, ਜਿਸ ’ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 21,031 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਖ਼ਰੀਦੇ ਗਏ ਝੋਨੇ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਰਾਮਲੀਲ੍ਹਾ ਦੀ ਛੇਵੀਂ ਰਾਤ ਕਲਾਕਾਰਾਂ ਦੀ ਸ਼ਾਨਦਾਰ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹਿਆ ਅਗਲੀ ਖ਼ਬਰ ਮਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
Ad Position 24