17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਐਸ.ਡੀ. ਸਕੂਲ ਦੇ ਵਿਦਿਆਰਥੀਆਂ ਦੀ ਨੈਸ਼ਨਲ ਸਾਇੰਸ ਕਾਂਗਰਸ ’ਚ ਸੂਬਾ ਪੱਧਰ ’ਤੇ ਚੋਣ

ਮਲੋਟ, 17 ਅਕਤੂਬਰ (ਪਾਟਿਲ)-ਐਸ. ਡੀ.

Ad Position 21
No active advertisement
ਨੈਸ਼ਨਲ ਸਾਇੰਸ ਕਾਂਗਰਸ ਵਿਚ ਸੂਬਾ ਪੱਧਰ ਲਈ ਚੁਣੇ ਗਏ ਐਸ.ਡੀ. ਸਕੂਲ ਮਲੋਟ ਦੇ ਵਿਦਿਆਰਥੀ। 18-10-2026
ਮਲੋਟ, 17 ਅਕਤੂਬਰ (ਪਾਟਿਲ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਲਈ ਮਾਣ ਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਰਾਘਵ ਮੋਂਗਾ ਪੁੱਤਰ ਦੀਪਕ ਕੁਮਾਰ ਅਤੇ ਅੰਸ਼ਿਕਾ ਪੁੱਤਰੀ ਰਾਜ ਕੁਮਾਰ ਨੇ ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ 2026 ਸੀਨੀਅਰ ਗਰੁੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬਾ ਪੱਧਰ ਲਈ ਆਪਣੀ ਜਗ੍ਹਾ ਬਣਾਈ ਹੈ। ਇਹ ਮੁਕਾਬਲਾ (ਸਥਿਰਤਾ ਲਈ ਵਿਗਿਆਨ ਅਤੇ ਨਵੀਨਤਾ) ਵਿਸ਼ੇ ਅਧੀਨ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਸ਼ਾਨਦਾਰ ਪ੍ਰਾਪਤੀ ਸੀਨੀਅਰ ਗਰੁੱਪ ਦੇ ਇੰਚਾਰਜ ਮੈਡਮ ਅਲੀਸ਼ਾ ਅਤੇ ਵਿਦਿਆਰਥੀਆਂ ਦੀ ਮਿਹਨਤ , ਲਗਨ, ਵਿਗਿਆਨਕ ਸੋਚ ਤੇ ਅਧਿਆਪਕਾਂ ਦੇ ਯੋਗ ਮਾਰਗ ਦਰਸ਼ਨ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੀ ਸਮੂਹ ਕਮੇਟੀ ਅਤੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੀ ਮਾਰਗ ਦਰਸ਼ਕ ਅਧਿਆਪਕਾ ਮੈਡਮ ਅਲੀਸ਼ਾ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਮੀਦ ਜਤਾਈ ਕਿ ਉਹ ਸੂਬਾ ਪੱਧਰ ’ਤੇ ਆਪਣੀ ਵਿਸ਼ੇਸ਼ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੋਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਕੁਇਜ਼ ਮੁਕਾਬਲੇ ’ਚ ਦਸਮੇਸ਼ ਗਰਲਜ਼ ਸਕੂਲ ਬਾਦਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਰਾਮਲੀਲ੍ਹਾ ਦੀ ਛੇਵੀਂ ਰਾਤ ਕਲਾਕਾਰਾਂ ਦੀ ਸ਼ਾਨਦਾਰ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹਿਆ
Ad Position 24