ਜਨਤਾ ਦੀ ਆਵਾਜ਼ ਨੂੰ ਹਰ ਪੱਧਰ ’ਤੇ ਮਜ਼ਬੂਤੀ ਨਾਲ ਬੁਲੰਦ ਕਰਾਂਗੇ : ਭਾਈ ਰਾਹੁਲ ਸਿੱਧੂ
ਕੋਟਕਪੂਰਾ, 17 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪਿੰਡ ਹਰੀਏ ਵਾਲਾ ਵਿਖੇ ਬਾਬਾ ਗੁਰਦਿੱਤ ਸਿੰਘ ਤੇ ਇਲਾਕਾ ਨਿਵਾਸੀਆਂ ਵਲੋਂ ਇਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਭਾਜਪਾ ਦੇ ਸੀਨੀਅਰ ਆਗੂ ਭਾਈ ਰਾਹੁਲ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਵੱਖ-ਵੱਖ ਸਥਾਨਕ ਮੁੱਦਿਆਂ ’ਤੇ ਗੱਲ ਕਰਦਿਆਂ ਸਿਹਤ ਸਹੂਲਤਾਂ, ਸਾਫ਼ ਪਾਣੀ ਅਤੇ ਸੜਕਾਂ ਦੀ ਹਾਲਤ ਬਾਰੇ ਚਰਚਾ ਕੀਤੀ।
ਕੋਟਕਪੂਰਾ, 17 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪਿੰਡ ਹਰੀਏ ਵਾਲਾ ਵਿਖੇ ਬਾਬਾ ਗੁਰਦਿੱਤ ਸਿੰਘ ਤੇ ਇਲਾਕਾ ਨਿਵਾਸੀਆਂ ਵਲੋਂ ਇਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਭਾਜਪਾ ਦੇ ਸੀਨੀਅਰ ਆਗੂ ਭਾਈ ਰਾਹੁਲ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਵੱਖ-ਵੱਖ ਸਥਾਨਕ ਮੁੱਦਿਆਂ ’ਤੇ ਗੱਲ ਕਰਦਿਆਂ ਸਿਹਤ ਸਹੂਲਤਾਂ, ਸਾਫ਼ ਪਾਣੀ ਅਤੇ ਸੜਕਾਂ ਦੀ ਹਾਲਤ ਬਾਰੇ ਚਰਚਾ ਕੀਤੀ। ਭਾਈ ਸਿੱਧੂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਹਰ ਸੁੱਖ-ਦੁੱਖ ਵਿਚ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਜਨਤਾ ਦੀ ਆਵਾਜ਼ ਨੂੰ ਹਰ ਪੱਧਰ ’ਤੇ ਮਜ਼ਬੂਤੀ ਨਾਲ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਆਪਣੀ ਚੱਲ ਰਹੀ ‘ਨਸ਼ਾ ਨਹੀਂ, ਰੁਜ਼ਗਾਰ ਦਿਓ’ ਮੁਹਿੰਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਦੇ ਨਾਲ-ਨਾਲ ਨੌਜਵਾਨਾਂ ਦੇ ਹੱਥਾਂ ਨੂੰ ਰੁਜ਼ਗਾਰ ਮਿਲਣਾ ਬਹੁਤ ਜ਼ਰੂਰੀ ਹੈ। ਜੇਕਰ ਨੌਜਵਾਨਾਂ ਨੂੰ ਸਹੀ ਸਮੇਂ ’ਤੇ ਰੁਜ਼ਗਾਰ ਦੇ ਮੌਕੇ ਮਿਲਣਗੇ ਤਾਂ ਉਹ ਸਹੀ ਰਸਤੇ ’ਤੇ ਚੱਲ ਕੇ ਸੂਬੇ ਦੀ ਤਰੱਕੀ ਵਿਚ ਯੋਗਦਾਨ ਪਾ ਸਕਣਗੇ। ਭਾਈ ਸਿੱਧੂ ਨੇ ਪਿੰਡ ਦੇ ਸਮੂਹ ਨੌਜਵਾਨਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣ ਕੇ ਸਮਾਜਿਕ ਬੁਰਾਈਆਂ ਖਿਲਾਫ਼ ਇਕਜੁੱਟ ਹੋਣ। ਇਸ ਮੌਕੇ ਬਾਬਾ ਗੁਰਦਿੱਤ ਸਿੰਘ, ਸੁਖਪਾਲ ਗਿੱਲ, ਕੁਲਵਿੰਦਰ ਸਿੰਘ ਛਿੰਦਾ, ਬੀਰ ਸੁਰਿੰਦਰ ਸਿੰਘ, ਸੁੱਖਾ ਸਿੰਘ, ਸਰਪੰਚ ਭੁਪਿੰਦਰ ਸਿੰਘ ਦਾਨਾ ਰੋਮਾਣਾ, ਮਿੰਟਾ ਸਿੰਘ, ਹਰਸਿਮਰਤ ਸਿੰਘ, ਸੁਖਵਿੰਦਰ ਸਿੰਘ ਗਿੱਲ, ਧਰਮਵੀਰ ਸਿੰਘ ਪ੍ਰਧਾਨ ਭਾਜਪਾ, ਜਸਵਿੰਦਰ ਸਿੰਘ ਗੋਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਅਤੇ ਨੌਜਵਾਨ ਆਦਿ ਹਾਜ਼ਰ ਸਨ।