18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਝੋਨੇ ਦੀ ਨੁਕਸਾਨੀ ਫ਼ਸਲ ਦਾ ਪੰਜਾਬ ਸਰਕਾਰ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਵੇ: ਐਡਵੋਕੇਟ ਸੰਧੂ

ਸਾਦਿਕ, 17 ਅਕਤੂਬਰ (ਆਰ. ਐਸ.

Ad Position 21
No active advertisement
ਅਜੀਤ ਡੈਸਕ 18-10-2026
ਸਾਦਿਕ, 17 ਅਕਤੂਬਰ (ਆਰ.ਐਸ.ਧੁੰਨਾ)-ਬੇਮੌਸਮੀ ਬਾਰਿਸ਼ ਅਤੇ ਹੋਈ ਗੜ੍ਹੇਮਾਰੀ ਨਾਲ ਨੁਕਸਾਨੀ ਗਈ ਝੋਨੇ ਦੀ ਫ਼ਸਲ ਦੀ ਗਿਰਦਾਵਰੀ ਕਰਵਾ ਕੇ ਪੰਜਾਬ ਸਰਕਾਰ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਵੇ। ਮੰਡੀਆਂ ਵਿਚ ਵਿਕਣ ਲਈ ਆਇਆ ਝੋਨਾ ਮੀਂਹ ਕਾਰਨ ਗਿੱਲਾ ਹੋ ਗਿਆ ਹੈ ਦੀ ਸਰਕਾਰੀ ਖਰੀਦ ਨੂੰ ਧਿਆਨ ’ਚ ਰੱਖਦਿਆਂ ਝੋਨੇ ਦੀ ਨਮੀਂ 17 ਪ੍ਰਤੀਸ਼ਤ ਤੋਂ ਘਟਾ ਕੇ 20 ਪ੍ਰਤੀਸ਼ਤ ਕਰੇ ਤਾਂ ਜੋ ਕਿਸਾਨਾਂ ਅਤੇ ਆੜ੍ਹਤੀਆਂ ਦਾ ਆਰਥਿਕ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਗੁਰਜੋਤ ਸਿੰਘ ਸੰਧੂ ਰੁੱਪਈਆਂਵਾਲਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਖ਼ਰੀਦ ਏਜੰਸੀਆਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਪਈ ਝੋਨੇ ਦੀ ਫ਼ਸਲ ਨੂੰ ਜਲਦ ਤੋਂ ਜਲਦ ਖਰੀਦ ਕਰਕੇ ਉਸ ਦੀ ਮੰਡੀਆਂ ਵਿਚੋਂ ਚੁਕਾਈ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨ ਆਪਣੀ ਹਾੜੀ ਦੀ ਫ਼ਸਲ ਦੀ ਬਿਜਾਈ ਸਮੇਂ ਸਿਰ ਕਰ ਸਕਣ। 17 ਐਫ.ਡੀ.ਕੇ 04 ਐਡਵੋਕੇਟ ਗੁਰਜੋਤ ਸਿੰਘ ਸੰਧੂ
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਜਨਤਾ ਦੀ ਆਵਾਜ਼ ਨੂੰ ਹਰ ਪੱਧਰ ’ਤੇ ਮਜ਼ਬੂਤੀ ਨਾਲ ਬੁਲੰਦ ਕਰਾਂਗੇ : ਭਾਈ ਰਾਹੁਲ ਸਿੱਧੂ
Ad Position 24