ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਵਿਖੇ ਨਵਰਾਤਰਿਆਂ ਮੌਕੇ ਕੀਰਤਨ ਸਮਾਗਮ ਕਰਵਾਇਆ
ਜੈਤੋ, 17 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਵਿਖੇ ਨਵਰਾਤਰੀ ਦੇ ਪਾਵਨ ਮੌਕੇ ’ਤੇ ਸ੍ਰੀ ਰਾਮਾਇਣ ਮਹਿਲਾ ਸੰਕੀਰਤਨ ਮੰਡਲ ਜੈਤੋ ਦੇ ਸਹਿਯੋਗ ਨਾਲ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਭਰਪੂਰ ਕੀਰਤਨ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਅਧਿਆਪਕਾਂ, ਸਟਾਫ਼ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ਨੇ ਸ਼ਿਰਕਤ ਕਰਕੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਨ
ਨਵਰਾਤਰਿਆਂ ਦੇ ਤਿਹਾਉਰ ਮੌਕੇ ਸਕੂਲ ਪ੍ਰਬੰਧਕ ਕਮੇਟੀ ਤੇ ਸ੍ਰੀ ਰਾਮਾਇਣ ਮਹਿਲਾ ਸੰਕੀਰਤਨ ਮੰਡਲ ਮੈਂਬਰ। ਤਸਵੀਰ: ਗੁਰਮੀਤਪਾਲ ਰੋੜੀਕਪੂਰਾ
18-10-2026
ਜੈਤੋ, 17 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਵਿਖੇ ਨਵਰਾਤਰੀ ਦੇ ਪਾਵਨ ਮੌਕੇ ’ਤੇ ਸ੍ਰੀ ਰਾਮਾਇਣ ਮਹਿਲਾ ਸੰਕੀਰਤਨ ਮੰਡਲ ਜੈਤੋ ਦੇ ਸਹਿਯੋਗ ਨਾਲ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਭਰਪੂਰ ਕੀਰਤਨ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਅਧਿਆਪਕਾਂ, ਸਟਾਫ਼ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ਨੇ ਸ਼ਿਰਕਤ ਕਰਕੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਸ੍ਰੀ ਰਾਮਾਇਣ ਮਹਿਲਾ ਸੰਕੀਰਤਨ ਮੰਡਲ ਦੇ ਸਹਿਯੋਗ ਨਾਲ ਕਰਵਾਏ ਗਏ। ਇਸ ਧਾਰਮਿਕ ਸਮਾਗਮ ਦੌਰਾਨ ਭਗਤੀ ਅਤੇ ਸ਼ਰਧਾ ਦਾ ਅਜਿਹਾ ਮਾਹੌਲ ਸਿਰਜਿਆ ਗਿਆ, ਜਿਸ ਨੇ ਸਮੁੱਚੇ ਵਾਤਾਵਰਨ ਨੂੰ ਅਧਿਆਤਮਿਕਤਾ ਨਾਲ ਜੋੜ ਦਿੱਤਾ। ਸ਼ਿਵਾਲਿਕ ਕਿਡਜ਼ ਸਕੂਲ ਤੋਂ ਸਿੱਖਿਆ ਪ੍ਰਾਪਤ ਕਰ ਚੁੱਕੇ ਬੱਚਿਆਂ ਦੇ ਪਰਿਵਾਰਾਂ ਦੀ ਰਾਮਾਇਣ ਪਰੰਪਰਾ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਸ਼ਮੂਲੀਅਤ ਨੇ ਸਕੂਲ ਨਾਲ ਉਨ੍ਹਾਂ ਦੇ ਲਗਾਤਾਰ ਜੁੜਾਅ ਨੂੰ ਉਜਾਗਰ ਕੀਤਾ। ਸ਼ਿਵਾਲਿਕ ਕਿਡਜ਼ ਸਕੂਲ ਵਲੋਂ ਕਰਵਾਏ ਗਏ ਇਸ ਉਪਰਾਲੇ ਨੇ ਭਾਰਤੀ ਸੱਭਿਆਚਾਰਕ ਪਰੰਪਰਾਵਾਂ, ਅਧਿਆਤਮਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਸਾਂਝ ਪ੍ਰਤੀ ਸੰਸਥਾ ਦੀ ਵਚਨਬੱਧਤਾ ਨੂੰ ਦਰਸਾਇਆ। ਧਾਰਮਿਕ ਸਮਾਗਮ ਜਿੱਥੇ ਮਨੁੱਖ ਦੇ ਮਨ ਵਿਚ ਸ਼ਰਧਾ ਅਤੇ ਸਕਾਰਾਤਮਕਤਾ ਦੀ ਭਾਵਨਾ ਪੈਦਾ ਕਰਦੇ ਹਨ, ਉੱਥੇ ਹੀ ਆਪਸੀ ਪਿਆਰ, ਸਤਿਕਾਰ ਅਤੇ ਮਿਲਵਰਤਣ ਦਾ ਸੁਨੇਹਾ ਵੀ ਦਿੰਦੇ ਹਨ। ਸਮਾਗਮ ਦੀ ਸਮਾਪਤੀ ਮਾਤਾ ਰਾਣੀ ਅੱਗੇ ਸਭ ਦੇ ਭਲੇ, ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਪ੍ਰਾਰਥਨਾ ਨਾਲ ਹੋਈ। ਇਸ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕਰਦਿਆਂ ਸਮਾਜ ਵਿਚ ਪਿਆਰ, ਸਦਭਾਵਨਾ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਦਾ ਸੁਨੇਹਾ ਲਿਆ।