18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ਼ੈਲਰ ਮਾਲਕਾਂ ਦੀ ਸਿੱਧੇ ਤੌਰ ’ਤੇ ਮੰਡੀਆਂ ’ਚ ਦਖਲ ਅੰਦਾਜ਼ੀ ’ਤੇ ਕਿਸਾਨਾਂ ਨੇ ਕੀਤੀ ਮਨਾਹੀ ਦੀ ਮੰਗ

ਸਾਦਿਕ, 17 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਸਾਦਿਕ ਲਵਪ੍ਰੀਤ ਸਿੰਘ ਚੱਕ ਸਾਹੂ ਵਲੋਂ ਅੱਜ ਪਿੰਡ ਮੁਮਾਰਾ ਦੀ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮੰਡੀ ਇੰਸਪੈਕਟਰ ਅਤੇ ਪਿੰਡ ਮੁਮਾਰਾ ਦੇ ਕਿਸਾਨਾਂ ਨਾਲ ਮਿਲ ਕੇ ਮੰਡੀ ਵਿਚ ਫ਼ਸਲ ਦੀ ਖਰੀਦ ਸਬੰਧੀ ਗੱਲਬਾਤ ਕੀਤੀ।

Ad Position 21
No active advertisement
ਅਜੀਤ ਡੈਸਕ 18-10-2026
ਸਾਦਿਕ, 17 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਸਾਦਿਕ ਲਵਪ੍ਰੀਤ ਸਿੰਘ ਚੱਕ ਸਾਹੂ ਵਲੋਂ ਅੱਜ ਪਿੰਡ ਮੁਮਾਰਾ ਦੀ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮੰਡੀ ਇੰਸਪੈਕਟਰ ਅਤੇ ਪਿੰਡ ਮੁਮਾਰਾ ਦੇ ਕਿਸਾਨਾਂ ਨਾਲ ਮਿਲ ਕੇ ਮੰਡੀ ਵਿਚ ਫ਼ਸਲ ਦੀ ਖਰੀਦ ਸਬੰਧੀ ਗੱਲਬਾਤ ਕੀਤੀ। ਦੌਰੇ ਦੌਰਾਨ ਕਿਸਾਨਾਂ ਦੀਆਂ ਮੁਸ਼ਕਿਲਾਂ ਅਤੇ ਮੰਡੀ ਵਿਚ ਹੋ ਰਹੀ ਖਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਲਈ ਗਈ। ਜਿਹੜੀ ਫ਼ਸਲ ਸੁੱਕੀ ਅਤੇ ਖਰੀਦਯੋਗ ਸੀ, ਉਸ ਦੀ ਬੋਲੀ ਲਗਵਾਉਣ ਸਬੰਧੀ ਵੀ ਕਾਰਵਾਈ ਕੀਤੀ ਗਈ। ਕਿਸਾਨਾਂ ਵਲੋਂ ਇਹ ਰੋਸ ਜ਼ਾਹਿਰ ਕੀਤਾ ਗਿਆ ਕਿ ਸ਼ੈਲਰ ਮਾਲਕਾਂ ਨੂੰ ਸਿੱਧੇ ਤੌਰ ’ਤੇ ਮੰਡੀ ਵਿਚ ਨਹੀਂ ਆਉਣਾ ਚਾਹੀਦਾ। ਕਿਸਾਨਾਂ ਦੀ ਗੱਲ ਨੂੰ ਧਿਆਨ ਵਿਚ ਰੱਖਦਿਆਂ ਅੱਜ ਸਹਿਮਤੀ ਬਣੀ ਕਿ ਜੇਕਰ ਕੋਈ ਸ਼ੈਲਰ ਮਾਲਕ ਮੰਡੀ ਵਿਚ ਆ ਕੇ ਫ਼ਸਲ ਦੀ ਖਰੀਦ ਸਬੰਧੀ ਕਾਰਵਾਈ ਕਰਨਾ ਚਾਹੁੰਦਾ ਹੈ ਤਾਂ ਉਹ ਸਿਰਫ਼ ਮੰਡੀ ਇੰਸਪੈਕਟਰ ਦੀ ਮੌਜੂਦਗੀ ਵਿਚ ਹੀ ਮੰਡੀ ਵਿਚ ਆ ਸਕੇਗਾ। ਇਸ ਤੋਂ ਇਲਾਵਾ ਇਹ ਵੀ ਸਹਿਮਤੀ ਬਣੀ ਕਿ ਮੰਡੀ ਵਿਚ ਫ਼ਸਲ ਦੀ ਨਮੀ (ਮੋਸਚਰ) ਦੀ ਜਾਂਚ ਲਈ ਮੰਡੀ ਬੋਰਡ ਦਾ ਮੋਸਚਰ ਮੀਟਰ ਹੀ ਵਰਤਿਆ ਜਾਵੇਗਾ। ਸ਼ੈਲਰ ਮਾਲਕ ਦਾ ਆਪਣਾ ਮੋਸਚਰ ਮੀਟਰ ਨਹੀਂ ਵਰਤਿਆ ਜਾਵੇਗਾ। ਇਸ ਸਬੰਧੀ ਸ਼ੈਲਰ ਮਾਲਕਾਂ ਵਲੋਂ ਵੀ ਸਹਿਮਤੀ ਦਿੱਤੀ ਗਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕਿਹਾ ਗਿਆ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ ਪਾਰਦਰਸ਼ੀ ਢੰਗ ਨਾਲ ਹੋਣੀ ਚਾਹੀਦੀ ਹੈ ਅਤੇ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਜਾਂ ਹੇਰਾਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਯੂਨੀਅਨ ਕਿਸਾਨਾਂ ਦੇ ਹੱਕਾਂ ਲਈ ਹਮੇਸ਼ਾ ਡਟ ਕੇ ਖੜ੍ਹੀ ਰਹੇਗੀ। ਇਸ ਮੌਕੇ ਨਾਇਬ ਸਿੰਘ ਬਲਾਕ ਪ੍ਰਧਾਨ, ਮਨਜਿੰਦਰ ਸਿੰਘ ਚੱਕ ਸਾਹੂ, ਹਰਪ੍ਰੀਤ ਸਿੰਘ, ਗੁਰਪ੍ਰੀਤ ਮੁਮਾਰਾ, ਗੁਰਪ੍ਰੀਤ ਕਾਉਣੀ ਤੇ ਹੋਰ ਕਿਸਾਨ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਜ਼ਿਲ੍ਹੇ ਅੰਦਰ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਚਲਾਇਆ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆਂ ਦੀ ਕੀਤੀ ਚੈਕਿੰਗ ਅਗਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ
Ad Position 24