ਕੱਤਕ ਮਹੀਨੇ ਦੀ ਸ਼ੁਰੂਆਤ ਮੌਕੇ ਸਮਾਗਮ ਕਰਵਾਇਆ
ਸਾਦਿਕ, 17 ਅਕਤੂਬਰ (ਆਰ. ਐਸ.
ਸਾਦਿਕ, 17 ਅਕਤੂਬਰ (ਆਰ.ਐਸ.ਧੁੰਨਾ)-ਕੱਤਕ ਮਹੀਨੇ ਦੀ ਸ਼ੁਰੂਆਤ ਮੌਕੇ ਸੁਖਮਨੀ ਸੇਵਾ ਸੁਸਾਇਟੀ ਸਰਕਲ ਸਾਦਿਕ ਵਲੋਂ ਗੁਰਦੁਆਰਾ ਸੁਖਮਨੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਾਬਾ ਜਸਵਿੰਦਰ ਸਿੰਘ ਸੋਨੂੰ ਹੈੱਡ ਗ੍ਰੰਥੀ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ ਗਈ। ਸਮਾਗਮ ਦੌਰਾਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਮਨੁੱਖਤਾ ਦੀ ਸੇਵਾ ਕਰਨ, ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਸਮਾਜ ਵਿਚ ਪਿਆਰ ਤੇ ਸਦਭਾਵਨਾ ਦਾ ਸੁਨੇਹਾ ਫ਼ੈਲਾਉਣ ਦੀ ਮਹੱਤਤਾ ਵੀ ਉਜਾਗਰ ਕੀਤੀ ਗਈ। ਇਸ ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਰਕਲ ਸਾਦਿਕ ਦੇ ਪ੍ਰਧਾਨ ਜਥੇਦਾਰ ਸਿਘ ਚੰਦ ਸਿੰਘ ਡੋਡ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਮੇਟੀ ਦਾ ਵਿਸਥਾਰ ਕਰਦਿਆਂ ਸੰਜੀਵ ਕੁਮਾਰ ਚਾਵਲਾ ਪਟਵਾਰੀ ਅਤੇ ਗੁਲਜ਼ਾਰ ਮਦੀਨਾ ਨੂੰ ਕਮੇਟੀ ਮੈਂਬਰ ਵਜੋਂ ਸ਼ਾਮਿਲ ਕੀਤਾ। ਇਸ ਮੌਕੇ ਉਮੀਦ ਪ੍ਰਗਟਾਈ ਗਈ ਕਿ ਦੋਵੇਂ ਨਵੇਂ ਮੈਂਬਰ ਸੁਸਾਇਟੀ ਦੀਆਂ ਧਾਰਮਿਕ ਅਤੇ ਸਮਾਜ ਸੇਵੀ ਗਤੀਵਿਧੀਆਂ ਵਿਚ ਆਪਣਾ ਬਣਦਾ ਯੋਗਦਾਨ ਪਾਉਣਗੇ ਅਤੇ ਸੁਸਾਇਟੀ ਦੇ ਸੇਵਾ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ ਦਾ ਚੰਦ ਸਿੰਘ ਡੋਡ ਵਲੋਂ ਸਿਰੋਪਾਓ ਦੀ ਬਖ਼ਸ਼ਿਸ਼ ਨਾਲ ਕਮੇਟੀ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਪਰਮਪਾਲ ਸਿੰਘ ਔਲਖ, ਸ਼ਾਮ ਸੁੰਦਰ ਨੇਤਾ, ਪੰਚ ਸੀਮਾ ਰਾਣੀ, ਕ੍ਰਿਸ਼ਨ ਕੁਮਾਰ, ਅਸ਼ੋਕ ਕੁਮਾਰ, ਲੱਖਾ ਸਿੰਘ, ਬਾਬਾ ਸੰਤੋਖ ਸਿੰਘ ਤੋਂ ਇਲਾਵਾ ਸੰਗਤਾਂ ਵੱਡੀ ਗਿਣਤੀ ’ਚ ਹਾਜ਼ਰ ਸਨ। 17 ਐਫ.ਡੀ.ਕੇ 14 ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਰਕਲ ਸਾਦਿਕ ਦੇ ਪ੍ਰਧਾਨ ਜਥੇਦਾਰ ਚੰਦ ਸਿੰਘ ਡੋਡ ਨਵੇਂ ਮੈਂਬਰਾਂ ਨੂੰ ਕਮੇਟੀ ਵਿਚ ਸ਼ਾਮਿਲ ਕਰਨ ਸਮੇਂ ਜੈਕਾਰੇ ਲਾਉਂਦੇ ਹੋਏ। ਤਸਵੀਰ: ਆਰ.ਐਸ.ਧੁੰਨਾ