ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੁਸਹਿਰੇ ਦੀ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ
ਫ਼ਰੀਦਕੋਟ, 20 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅੱਜ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਦੁਸਹਿਰੇ ਦੇ ਤਿਉਹਾਰ ਮੌਕੇ ਸਮੂਹ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਹਮੇਸ਼ਾ ਬੁਰਾਈ ਉੱਤੇ ਚੰਗਿਆਈ ਅਤੇ ਅਹੰਕਾਰ ਉੱਤੇ ਸੱਚ ਦੀ ਜਿੱਤ ਦਾ ਪ੍ਰਤੀਕ ਰਿਹਾ ਹੈ।
ਅਜੀਤ ਡੈਸਕ
21-10-2026