21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸ਼੍ਰੋਮਣੀ ਅਕਾਲੀ ਦਲ ਬਾਦਲ ਬੀ . ਸੀ . ਵਿੰਗ ਦੀ ਮੀਟਿੰਗ ਹੋਈ

ਕੋਟਕਪੂਰਾ, 20 ਅਕਤੂਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਬੀ. ਸੀ.

Ad Position 21
No active advertisement
ਅਜੀਤ ਡੈਸਕ 21-10-2026
ਕੋਟਕਪੂਰਾ, 20 ਅਕਤੂਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਬੀ.ਸੀ. ਵਿੰਗ ਦੀ ਮੀਟਿੰਗ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਰਿਹਾਇਸ਼ ’ਤੇ ਹੋਈ ਜਿਸ ਵਿਚ ਬੀ.ਸੀ ਵਿੰਗ ਦੇ ਜ਼ਿਲ੍ਹਾ ਆਗੂਆਂ ਨੇ ਸ਼ਮੂਲੀਅਤ ਕੀਤੀ। ਸਾਬਕਾ ਵਿਧਾਇਕ ਨੇ ਕਿਹਾ ਕਿ ਬੀ.ਸੀ ਵਿੰਗ ਦੇ ਸੂਬਾ ਪ੍ਰਧਾਨ ਹੀਰਾ ਸਿੰਘ ਗਾਬੜੀਆ 27 ਅਕਤੂਬਰ ਨੂੰ ਕੋਟਕਪੂਰਾ ਵਿਖੇ ਪਹੁੰਚ ਰਹੇ ਹਨ ਅਤੇ ਜਥੇਬੰਦੀ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਵੀ ਕਰਨਗੇ। ਬੀ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਨੋਖਾ, ਹਲਕਾ ਪ੍ਰਧਾਨ ਗੁਰਮੁਖ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਦੀ ਆਮਦ ਨੂੰ ਸਫ਼ਲ ਬਣਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸ ਮੌਕੇ ਕੁਲਤਾਰ ਸਿੰਘ ਬਰਾੜ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ, ਅਨੂ ਪ੍ਰਤਾਪ ਸਿੰਘ ਬਰਾੜ ਜਰਨਲ ਸਕੱਤਰ ਯੂਥ ਵਿੰਗ, ਸੂਬਾ ਆਗੂ ਗੁਰਦੇਵ ਸਿੰਘ ਠੇਕੇਦਾਰ, ਨਰਿੰਦਰ ਸਿੰਘ ਨਿੰਦਾ, ਅੰਗਰੇਜ਼ ਸਿੰਘ ਬਿੱਟੂ ਸਰਕਲ ਪ੍ਰਧਾਨ, ਗੁਰਵਿੰਦਰ ਸਿੰਘ ਪੀਟਾ, ਰਾਜਵਿੰਦਰ ਸਿੰਘ, ਰਣਜੀਤ ਸਿੰਘ ਕਾਕਾ ਸਾਬਕਾ ਕੌਂਸਲਰ, ਕੁਲਦੀਪ ਸਿੰਘ ਟੋਨੀ ਸਾਬਕਾ ਕੌਂਸਲਰ, ਚਮਕੌਰ ਸਿੰਘ ਪਿੰਦਾ, ਹਰਜਿੰਦਰ ਸਿੰਘ, ਸਤਪਾਲ ਸਿੰਘ, ਗੁਰਮੀਤ ਸਿੰਘ ਠੇਕੇਦਾਰ, ਬੇਅੰਤ ਸਿੰਘ, ਪ੍ਰਭਜਿੰਦਰ ਸਿੰਘ ਲਾਡੀ, ਮਨਜੋਤ ਸਿੰਘ, ਸਤਨਾਮ ਸਿੰਘ, ਗੁਰਜੀਤ ਸਿੰਘ ਰਾਜੂ, ਭੁਪਿੰਦਰ ਸਿੰਘ ਸਾਬਕਾ ਕੌਂਸਲਰ, ਬੱਬੀ ਕੌਂਸਲਰ ਸਮੇਤ ਹੋਰ ਵੀ ਪਾਰਟੀ ਵਰਕਰ ਦੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ ਪੰਜ ਦੀਆਂ ਗਲੀਆਂ ਦਾ ਕੰਮ ਸ਼ੁਰੂ ਅਗਲੀ ਖ਼ਬਰ ਉਡਾਣ -24 ਏ . ਆਈ ਇੰਸਟੀਚਿਊਟ ਦਾ ਉਦਘਾਟਨ ਸਮਾਰੋਹ
Ad Position 24