21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮਰਦਮਸ਼ੁਮਾਰੀ 2027 ਸੰਬੰਧੀ ਦੂਜੀ ਤਿੰਨ ਰੋਜ਼ਾ ਟਰੇਨਿੰਗ ਹੋਈ ਮੁਕੰਮਲ

ਸਾਦਿਕ, 20 ਅਕਤੂਬਰ (ਆਰ. ਐਸ.

Ad Position 21
No active advertisement
ਅਜੀਤ ਡੈਸਕ 21-10-2026
ਸਾਦਿਕ, 20 ਅਕਤੂਬਰ (ਆਰ.ਐਸ.ਧੁੰਨਾ)-ਸੰਸਥਾ ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਅੰਤਰ-ਸਦਨ ਵਿਗਿਆਨ ਪ੍ਰਸ਼ਨੌਤਰੀ ਮੁਕਾਬਲਾ ਕਰਵਾਇਆ ਗਿਆ। ਵੱਖ-ਵੱਖ ਸਦਨਾਂ ਦੇ ਵਿਦਿਆਰਥੀਆਂ ਨੇ ਇਸ ਵਿਚ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਵਿਗਿਆਨਕ ਗਿਆਨ, ਤਰਕਸ਼ੀਲ ਸੋਚ ਅਤੇ ਸਮੱਸਿਆਵਾਂ ਹੱਲ ਕਰਨ ਦੀ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਦਿਲਚਸਪ ਅਤੇ ਗਿਆਨਵਰਧਕ ਪ੍ਰਸ਼ਨਾਂ ਨੇ ਵਿਦਿਆਰਥੀਆਂ ਨੂੰ ਆਪਣੀ ਬੌਧਿਕ ਸਮਰੱਥਾ ਪਰਖਣ ਅਤੇ ਆਤਮ-ਵਿਸ਼ਵਾਸ ਨਾਲ ਉੱਤਰ ਦੇਣ ਦਾ ਮੌਕਾ ਦਿੱਤਾ। ਪ੍ਰਿੰਸੀਪਲ ਨਿਰਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਮੁਕਾਬਲੇ ਦੌਰਾਨ ਪੁੱਛੇ ਗਏ ਪ੍ਰਸ਼ਨਾਂ ਅਤੇ ਉਨ੍ਹਾਂ ਨਾਲ ਜੁੜੀ ਜਾਣਕਾਰੀ ਨੂੰ ਆਪਣੀ ਰੋਜ਼ਾਨਾ ਪੜ੍ਹਾਈ ਦਾ ਹਿੱਸਾ ਬਣਾਉਣ ਅਤੇ ਨਿਯਮਿਤ ਅਭਿਆਸ ਰਾਹੀਂ ਆਪਣੇ ਗਿਆਨ ਵਿਚ ਲਗਾਤਾਰ ਵਾਧਾ ਕਰਨ। ਉਨ੍ਹਾਂ ਨੇ ਦਰਸ਼ਕ ਵਜੋਂ ਮੌਜੂਦ ਵਿਦਿਆਰਥੀਆਂ ਨੂੰ ਵੀ ਭਵਿੱਖ ਵਿਚ ਅਜਿਹੇ ਮੁਕਾਬਲਿਆਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਜੈਤੋ ਦੀ ਮੀਟਿੰਗ ਹੋਈ ਅਗਲੀ ਖ਼ਬਰ ਗਤਕਾ ਮੁਕਾਬਲਿਆਂ ’ਚ ‘ਗੋਲਡ ਮੈਡਲ’ ਜੇਤੂ ਖਿਡਾਰੀ ਨੂੰ ਕੀਤਾ ਸਨਮਾਨਿਤ
Ad Position 24