ਸ੍ਰੀ ਗੁਰੂ ਰਵਿਦਾਸ ਨੌਜਵਾਨ ਸੇਵਾ ਸੁਸਾਇਟੀ ਵਲੋਂ ਤੀਸਰਾ ਮਾਂ ਭਗਵਤੀ ਜਾਗਰਣ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਲੀ ਰੋਡ ਸਥਿਤ ਸ੍ਰੀ ਗੁਰੂ ਰਵਿਦਾਸ ਨੌਜਵਾਨ ਸੇਵਾ ਸੁਸਾਇਟੀ ਵਲੋਂ ਤੀਸਰਾ ਮਾਂ ਭਗਵਤੀ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ ਜਿਸ ਵਿਚ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਮੁੱਖ ਮਹਿਮਾਨ ਵਜੋਂ ਪਹੁੰਚੇ। ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਜਿਹੇ ਧਾਰਮਿਕ ਪ੍ਰੋਗਰਾਮ ਕਰਵਾਉਣੇ ਬੇਹੱਦ ਜ਼ਰੂਰੀ ਹਨ।
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਲੀ ਰੋਡ ਸਥਿਤ ਸ੍ਰੀ ਗੁਰੂ ਰਵਿਦਾਸ ਨੌਜਵਾਨ ਸੇਵਾ ਸੁਸਾਇਟੀ ਵਲੋਂ ਤੀਸਰਾ ਮਾਂ ਭਗਵਤੀ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ ਜਿਸ ਵਿਚ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਮੁੱਖ ਮਹਿਮਾਨ ਵਜੋਂ ਪਹੁੰਚੇ। ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਜਿਹੇ ਧਾਰਮਿਕ ਪ੍ਰੋਗਰਾਮ ਕਰਵਾਉਣੇ ਬੇਹੱਦ ਜ਼ਰੂਰੀ ਹਨ। ਸੁਸਾਇਟੀ ਦੇ ਮੈਂਬਰਾਂ ਨੇ ਵਿਧਾਇਕ ਕਾਕਾ ਬਰਾੜ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਇਸ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਪ੍ਰਬੰਧਕਾਂ ਨੂੰ ਸਹਾਇਤਾ ਰਾਸ਼ੀ ਵੀ ਸੌਂਪੀ ਗਈ। ਕਵਿਤਾ ਗੁਰਦਾਸਪੁਰ ਅਤੇ ਸੰਤ ਕੁਲਵਿੰਦਰ ਦਾਸ ਨੇ ਮਾਤਾ ਜੀ ਦੇ ਭਜਨਾਂ ਦਾ ਗੁਣਗਾਨ ਕੀਤਾ ਗਿਆ। ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਤੇ ਕੌਂਸਲਰ ਗੁਰਪਿੰਦਰ ਸਿੰਘ ਸ਼ੈਲੀ, ਕੌਂਸਲਰ ਡਾ. ਸੁਰਿੰਦਰ ਕੰਬੋੋਜ਼, ਸੰਦੀਪ ਕੁਮਾਰ ਰਾਜੂ, ਸੁਖਦੇਵ ਸਿੰਘ ਬੇਦੀ, ਕ੍ਰਿਸ਼ਨ ਕੁਮਾਰ, ਸ਼ਿਵ ਬਾਂਸਲ, ਚੇਅਰਮੈਨ ਬ੍ਰਾਹਮਣ ਭਲਾਈ ਬੋਰਡ ਸੰਦੀਪ ਸ਼ਰਮਾ, ਕੌਂਸਲਰ ਵਿੱਕੀ ਕੁਮਾਰ ਆਦਿ ਹਾਜ਼ਰ ਸਨ।