ਵਿਧਾਨ ਸਭਾ ਹਲਕਾ ਜੈਤੋ ’ਚ ਅਮਨਦੀਪ ਕੌਰ ਸਿੱਧੂ ਵਲੋਂ ਡੋਰ-ਟੂ-ਡੋਰ ਮੁਹਿੰਮ
ਭਾਜਪਾ ਐਸ.ਸੀ ਮੋਰਚਾ ਦੀ ਜ਼ਿਲ੍ਹਾ ਪੱਧਰੀ ਪਲੇਠੀ ਮੀਟਿੰਗ ਹੋਈ
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਅਤੇ ਐਸ. ਸੀ.
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਅਤੇ ਐਸ.ਸੀ. ਮੋਰਚਾ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਪਾਸ਼ਾ ਦੀ ਅਗਵਾਈ ਹੇਠ ਇੱਥੇ ਐਸ.ਸੀ. ਮੋਰਚਾ ਦੀ ਪਲੇਠੀ ਜ਼ਿਲ੍ਹਾ ਪੱਧਰੀ ਮੀਟਿੰਗ ਕਰਵਾਈ ਗਈ। ਮੀਟਿੰਗ ਵਿਚ ਨਵ-ਨਿਯੁਕਤ ਅਹੁਦੇਦਾਰਾਂ, ਸੀਨੀਅਰ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਐਸ.ਸੀ. ਮੋਰਚਾ ਨੂੰ ਜ਼ਿਲ੍ਹੇ ਵਿਚ ਹੋਰ ਮਜ਼ਬੂਤ ਕਰਨ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਸਮਾਜ ਦੇ ਹਰ ਵਰਗ ਨਾਲ ਬਿਹਤਰ ਤਾਲਮੇਲ ਸਥਾਪਿਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਵਰਕਰਾਂ ਨੂੰ ਸੰਗਠਨ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਵਿਸ਼ੇਸ਼ ਤੌਰ ’ਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਅਤੇ ਰਾਕੇਸ਼ ਧੀਂਗੜਾ, ਜ਼ਿਲ੍ਹਾ ਜਨਰਲ ਸਕੱਤਰ ਰਾਜ ਭਟੇਜਾ (ਮਲੋਟ) ਅਤੇ ਜ਼ਿਲ੍ਹਾ ਆਈ.ਟੀ. ਸੈੱਲ ਦੇ ਇੰਚਾਰਜ ਵਿਕਰਾਂਤ ਤੇਰੀਆ ਹਾਜ਼ਰ ਸਨ। ਇਸ ਮੌਕੇ ਸਾਬਕਾ ਕਾਨੂੰਗੋ ਦੇਵੀ ਲਾਲ, ਅਰਸ਼ਪ੍ਰੀਤ ਸਿੰਘ, ਮੰਗਲ ਸਿੰਘ, ਕਿਰਨਦੀਪ ਕੌਰ, ਜਥੇਦਾਰ ਰਣਜੀਤ ਸਿੰਘ, ਸਾਬਕਾ ਕਾਨੂੰਗੋ ਕੁਲਵੰਤ ਸਿੰਘ, ਸੰਤ ਸਿੰਘ, ਸੁਰਿੰਦਰ ਸਿੰਘ, ਨਛੱਤਰ ਸਿੰਘ, ਮੰਗਤ ਸਿੰਘ, ਤੇਜਾ ਸਿੰਘ, ਇਕਬਾਲ ਸਿੰਘ, ਮਲਕੀਤ ਸਿੰਘ, ਅੰਗਰੇਜ਼ ਸਿੰਘ ਉੜਾਂਗ ਅਤੇ ਪਰਮਿੰਦਰ ਸਿੰਘ ਸਮੇਤ ਐਸ.ਸੀ. ਮੋਰਚਾ ਦੇ ਵੱਡੀ ਗਿਣਤੀ ਵਿਚ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।