ਰਾਮਲੀਲ੍ਹਾ ਦੇ ਸਮਾਪਤੀ ਸਮਾਗਮ ਮੌਕੇ ਉਮੜੇ ਦਰਸ਼ਕ
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਰਾਮ ਸੇਵਾ ਸੰਮਤੀ ਵਲੋਂ ਸਥਾਨਕ ਰੈੱਡ ਕਰਾਸ ਭਵਨ ਵਿਖੇ ਕਰਵਾਈ ਜਾ ਰਹੀ ਸ੍ਰੀ ਰਾਮਲੀਲਾ ਬੀਤੀ ਨੌਵੀਂ ਰਾਤ ਧੂਮਧਾਮ ਨਾਲ ਸੰਪੰਨ ਹੋ ਗਈ। ਰਾਮਲੀਲਾ ਦੀ ਆਖ਼ਰੀ ਰਾਤ ਲੰਕਾ ਦਹਿਨ, ਅੰਗਦ ਵਲੋਂ ਰਾਵਣ ਦੇ ਦਰਬਾਰ ਵਿਚ ਪੈਰ ਜਮਾਉਣ, ਲਕਸ਼ਮਣ ਦੇ ਮੂਰਛਿਤ ਹੋਣ, ਹਨੂੰਮਾਨ ਜੀ ਵਲੋਂ ਸੁਸ਼ੇਣ ਵੈਦ ਨੂੰ ਲਿਆਉਣ ਅਤੇ ਸੰਜੀਵਨੀ ਬੂਟੀ ਲਿਆ ਕੇ ਲਕਸ਼ਮਣ ਦੇ ਪ੍ਰਾਣ ਬਚਾਉਣ ਸਮੇਤ ਕਈ ਦਿਲਚਸਪ ਦ੍ਰਿਸ਼ ਪੇਸ਼ ਕੀਤੇ ਗਏ।
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਰਾਮ ਸੇਵਾ ਸੰਮਤੀ ਵਲੋਂ ਸਥਾਨਕ ਰੈੱਡ ਕਰਾਸ ਭਵਨ ਵਿਖੇ ਕਰਵਾਈ ਜਾ ਰਹੀ ਸ੍ਰੀ ਰਾਮਲੀਲਾ ਬੀਤੀ ਨੌਵੀਂ ਰਾਤ ਧੂਮਧਾਮ ਨਾਲ ਸੰਪੰਨ ਹੋ ਗਈ। ਰਾਮਲੀਲਾ ਦੀ ਆਖ਼ਰੀ ਰਾਤ ਲੰਕਾ ਦਹਿਨ, ਅੰਗਦ ਵਲੋਂ ਰਾਵਣ ਦੇ ਦਰਬਾਰ ਵਿਚ ਪੈਰ ਜਮਾਉਣ, ਲਕਸ਼ਮਣ ਦੇ ਮੂਰਛਿਤ ਹੋਣ, ਹਨੂੰਮਾਨ ਜੀ ਵਲੋਂ ਸੁਸ਼ੇਣ ਵੈਦ ਨੂੰ ਲਿਆਉਣ ਅਤੇ ਸੰਜੀਵਨੀ ਬੂਟੀ ਲਿਆ ਕੇ ਲਕਸ਼ਮਣ ਦੇ ਪ੍ਰਾਣ ਬਚਾਉਣ ਸਮੇਤ ਕਈ ਦਿਲਚਸਪ ਦ੍ਰਿਸ਼ ਪੇਸ਼ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਦਰਸ਼ਕ ਹਾਜ਼ਰ ਸਨ, ਜਿਨ੍ਹਾਂ ਨੇ ਰਾਮਲੀਲਾ ਦਾ ਭਰਪੂਰ ਆਨੰਦ ਮਾਣਿਆ। ਆਖ਼ਰੀ ਰਾਤ ਸਮਾਗਮ ਦੌਰਾਨ ਜੋਤੀ ਪ੍ਰਚੰਡ ਕਰਨ ਦੀ ਰਸਮ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ੍ਹ ਦੇ ਪੁੱਤਰ ਰਾਜਬਲਵਿੰਦਰ ਸਿੰਘ ਮਰਾੜ ਸੇਵਾ ਮੁਕਤ ਪੁਲਿਸ ਅਧਿਕਾਰੀ ਅਤੇ ਰਾਜਨੀਤਿਕ ਆਗੂ, ਸਮਾਜ ਸੇਵਕ ਮੋਹਕਮ ਸਿੰਘ ਸੰਧੂ, ਭਾਜਪਾ ਦੇ ਬੁਲਾਰੇ ਮਿੰਕਲ ਬਜਾਜ, ਕਾਂਗਰਸੀ ਆਗੂ ਗੁਰਦਾਸ ਗਿਰਧਰ, ਨਗਰ ਕੌਂਸਲ ਦੇ ਮੀਤ ਪ੍ਰਧਾਨ ਗੁਰਪਿੰਦਰ ਸਿੰਘ ਸ਼ੈਲੀ, ਸਾਬਕਾ ਕੌਂਸਲਰ ਤਰਸੇਮ ਲਾਡੀ ਬੱਤਰਾ, ਦੀਪਕ ਗਰਗ, ਦੀਪਾਂਕੁਰ ਰਮਨ, ਪ੍ਰਦੀਪ ਧੂੜੀਆ ਅਤੇ ਜਸਵਿੰਦਰ ਸ਼ਰਮਾ ਸਮੇਤ ਹੋਰ ਮਹਿਮਾਨਾਂ ਨੇ ਸਾਂਝੇ ਤੌਰ ’ਤੇ ਨਿਭਾਈ। ਬੱਚਿਆਂ ਤੋਂ ਸ੍ਰੀ ਰਾਮਾਇਣ ਨਾਲ ਸਬੰਧਿਤ ਸਵਾਲ ਵੀ ਪੁੱਛੇ ਗਏ। ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਦੌਰਾਨ ਵਿਕਟੋਰੀਆ ਫਾਇਰ ਵਰਕਸ ਦੇ ਮਾਲਕ ਰਾਜੇਸ਼ ਕੁਮਾਰ ਕੁੱਕੂ ਵਲੋਂ ਸ੍ਰੀ ਰਾਮ ਸੇਵਾ ਸੰਮਤੀ ਦੇ ਅਹੁਦੇਦਾਰਾਂ ਨੂੰ ਕਿਰਪਾਨਾਂ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਰਾਜੇਸ਼ ਕੁਮਾਰ ਕੁੱਕੂ ਨੇ ਕਿਹਾ ਕਿ ਕਈ ਸਾਲਾਂ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੀ ਰਾਮਲੀਲਾ ਦਾ ਮੰਚਨ ਬੰਦ ਸੀ, ਪਰ ਸੰਮਤੀ ਨੇ ਪਿਛਲੇ ਦੋ ਸਾਲਾਂ ਤੋਂ ਮੁੜ ਰਾਮਲੀਲਾ ਸ਼ੁਰੂ ਕਰਵਾ ਕੇ ਲੋਕਾਂ ਨੂੰ ਆਪਣੇ ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨ ਦਾ ਉਪਰਾਲਾ ਕੀਤਾ ਹੈ, ਜੋ ਸ਼ਲਾਘਾਯੋਗ ਹੈ। ਇਸ ਮੌਕੇ ਸੰਮਤੀ ਵਲੋਂ ਰਾਜੇਸ਼ ਕੁਮਾਰ ਕੁੱਕੂ ਨੂੰ ਵੀ ਸਨਮਾਨਿਤ ਕੀਤਾ ਗਿਆ। ਟਿੱਬੀ ਸਾਹਿਬ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਅੰਮ੍ਰਿਤ ਲਾਲ ਖੁਰਾਣਾ ਨੇ ਦਰਸ਼ਕਾਂ ਨੂੰ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਮੰਚ ਸੰਚਾਲਨ ਮਾਸਟਰ ਜਸਪਾਲ ਸਿੰਘ ਅਤੇ ਬ੍ਰਹਮਵੇਦ ਸ਼ਰਮਾ ਨੇ ਕੀਤਾ। ਇਸ ਮੌਕੇ ਸੰਮਤੀ ਦੇ ਪ੍ਰਧਾਨ ਰਮਨ ਗਿਰਧਰ, ਹੈਪੀ ਸ਼ਰਮਾ, ਸੰਜੀਵ ਖੇੜਾ, ਸੰਜੀਵ ਗਾਵੜੀ, ਐਡਵੋਕੇਟ ਸੰਜੀਵ ਗੁਪਤਾ, ਸੁਰਿੰਦਰ ਧਵਨ, ਸ਼ੁਭਮ ਖੇੜਾ, ਅਸ਼ਵਨੀ ਆਰੀਆ, ਤੇਜਿੰਦਰ ਸਿੰਘ ਬੱਬੂ ਬਾਂਸਲ, ਰਾਕੇਸ਼ ਵਾਟਸ, ਨੀਟੂ ਦੂਮੜਾ, ਰਾਜੇਸ਼ ਬਾਂਸਲ ਡੀ.ਕੇ. ਜਿਊਲਰਜ਼, ਰਾਜੀਵ ਆਹੂਜਾ, ਮਨੋਹਰ ਸਿੰਘ, ਰਾਜ ਖੁਰਾਣਾ ਅਤੇ ਕੁਲਦੀਪ ਗੁੰਬਰ ਸਮੇਤ ਵੱਡੀ ਗਿਣਤੀ ਵਿਚ ਦਰਸ਼ਕ ਹਾਜ਼ਰ ਸਨ।