23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਸੂਬਾ ਪੱਧਰੀ ਮੁਕਾਬਲਿਆਂ ’ਚ ਰਿਸ਼ੀ ਸਕੂਲ ਮੋਹਰੀ

ਪੰਜਗਰਾਈਂ ਕਲਾਂ, 22 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ‘ਸੀਜਨ-4 ਦੇ ਰਾਜ ਪੱਧਰੀ ਮੁਕਾਬਲਿਆਂ ’ਚ ਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ’ਚ ਪਹਿਲਾ ਅਤੇ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰਾਜ ਪੱਧਰ ’ਤੇ ਰੌਸ਼ਨ ਕੀਤਾ। ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪ੍ਰਿੰਸੀਪਲ ਗਗਨਦੀਪ ਸਿੰਘ ਨੇ ਦੱਸਿਆ ਕਿ ਮਾਨਸਾ ਵਿਖੇ ਕਰਵਾਏ ਗਏ ਰਾਜ ਪੱਧਰੀ ਮੁਕਾਬਲਿਆਂ ’ਚ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 23-10-2026
ਪੰਜਗਰਾਈਂ ਕਲਾਂ, 22 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ‘ਸੀਜਨ-4 ਦੇ ਰਾਜ ਪੱਧਰੀ ਮੁਕਾਬਲਿਆਂ ’ਚ ਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ’ਚ ਪਹਿਲਾ ਅਤੇ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰਾਜ ਪੱਧਰ ’ਤੇ ਰੌਸ਼ਨ ਕੀਤਾ। ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪ੍ਰਿੰਸੀਪਲ ਗਗਨਦੀਪ ਸਿੰਘ ਨੇ ਦੱਸਿਆ ਕਿ ਮਾਨਸਾ ਵਿਖੇ ਕਰਵਾਏ ਗਏ ਰਾਜ ਪੱਧਰੀ ਮੁਕਾਬਲਿਆਂ ’ਚ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ। ਜਿਨ੍ਹਾਂ ਵਿਚੋਂ ਸਕੂਲ ਦੇ ਵਿਦਿਆਰਥੀ ਅਕਾਸ਼ਦੀਪ ਸਿੰਘ ਗਿੱਲ ਨੇ ਪਾਵਰ ਲਿਫ਼ਟਿੰਗ ਦੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ ਅਤੇ ਸਕੂਲ ਦੀ ਅੱਠਵੀਂ ਜਮਾਤ ਦੇ ਵਿਦਿਆਰਥੀ ਪ੍ਰੀਤਇੰਦਰ ਸਿੰਘ ਨੇ ਕੁਸ਼ਤੀ ਦੇ ਮੁਕਾਬਲੇ ’ਚ ਤੀਜਾ ਸਥਾਨ ਹਾਸਿਲ ਕਰਕੇ ਕਾਂਸੇ ਦਾ ਤਗਮਾ ਜਿੱਤਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਡੀ.ਪੀ. ਈ. ਅਧਿਆਪਕਾਂ ਭੁਪਿੰਦਰਪਾਲ ਕੌਰ ਅਤੇ ਹਰਵਿੰਦਰਪਾਲ ਸਿੰਘ ਦੇ ਸਿਰ ਜਾਂਦਾ ਹੈ। ਰਿਸ਼ੀ ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਵਿਜੇ ਕੁਮਾਰ ਭਾਰਦਵਾਜ ਅਤੇ ਡਾਇਰੈਕਟਰ ਵਿਜੇ ਕੁਮਾਰ ਭਾਰਦਵਾਜ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ’ਚ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਦਲੇਰ ਸਿੰਘ ਡੋਡ ਨੇ ਡੀ.ਸੀ. ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਵਿਸ਼ੇਸ਼ ਸਰਸਰੀ ਸੁਧਾਈ-2026 ਸੰਬੰਧੀ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
Ad Position 24