23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਟਰੱਕ ਦੀ ਲਪੇਟ ’ਚ ਆਉਣ ਨਾਲ ਵਿਦਿਆਰਥੀ ਦੀ ਮੌਤ

ਜੈਤੋ, 22 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਜੈਤੋ-ਮੁਕਤਸਰ ਰੋਡ ’ਤੇ ਸਥਿਤ ਸਬਜ਼ੀ ਮੰਡੀ ਵਿਖੇ ਅੱਜ ਸਵੇਰੇ ਕਰੀਬ 10 ਵਜੇ ਟਰੱਕ ਦੀ ਲਪੇਟ ਵਿਚ ਆਉਣ ਕਾਰਨ 16 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਉਕੰਦਵਾਲਾ ਵਜੋਂ ਹੋਈ ਹੈ।

Ad Position 21
No active advertisement
ਮਿ੍ਤਕ ਹਰਜਿੰਦਰ ਸਿੰਘ ਦੀ ਫ਼ਾਇਲ ਫ਼ੋਟੋ 23-10-2026
ਜੈਤੋ, 22 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਜੈਤੋ-ਮੁਕਤਸਰ ਰੋਡ ’ਤੇ ਸਥਿਤ ਸਬਜ਼ੀ ਮੰਡੀ ਵਿਖੇ ਅੱਜ ਸਵੇਰੇ ਕਰੀਬ 10 ਵਜੇ ਟਰੱਕ ਦੀ ਲਪੇਟ ਵਿਚ ਆਉਣ ਕਾਰਨ 16 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਉਕੰਦਵਾਲਾ ਵਜੋਂ ਹੋਈ ਹੈ। ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਬਾਰ੍ਹਵੀਂ ਜਮਾਤ ਵਿਚ ਪੜ੍ਹਦਾ ਸੀ। ਘਟਨਾ ਸਥਾਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥੀ ਸਕੂਲ ਤੋਂ ਕਿਸੇ ਕੰਮ ਲਈ ਸਬਜ਼ੀ ਮੰਡੀ ਨੇੜੇ ਟਰੱਕ ਦੇ ਪਿਛਲੇ ਟਾਇਰ ਹੇਠਾਂ ਆ ਗਿਆ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਉਸ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਜੈਤੋ ਵਿਖੇ ਲਿਜਾਇਆ ਗਿਆ, ਜਿੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਰੈਫਰ ਕਰ ਦਿੱਤਾ ਗਿਆ। ਹਾਲਾਂਕਿ ਪਰਿਵਾਰਕ ਮੈਂਬਰਾਂ ਅਨੁਸਾਰ ਵਿਦਿਆਰਥੀ ਦੀ ਮੌਤ ਹੋ ਗਈ। ਇਸ ਸਬੰਧੀ ਪੁਲਿਸ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਪਰਿਵਾਰ ਵਲੋਂ ਦਰਜ ਕਰਵਾਏ ਜਾਣ ਵਾਲੇ ਬਿਆਨਾਂ ਦੇ ਆਧਾਰ ’ ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫਿਲਹਾਲ ਹਾਦਸੇ ਨਾਲ ਸਬੰਧਿਤ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ੈਲਰਾਂ ਵਾਲਿਆਂ ਨੇ 100 ਰੁਪਏ ਵੱਟਾ ਲਗਾਉਣ ਦੀ ਜ਼ਿੱਦ ਨਾ ਛੱਡੀ ਤਾਂ ਸਾਦਿਕ ਚੌਕ ’ਚ ਲੱਗੇਗਾ ਅੱਜ ਧਰਨਾ : ਕਿਸਾਨ ਆਗੂ ਅਗਲੀ ਖ਼ਬਰ ਗੁਲਜਾਰ ਸਿੰਘ ਰਣੀਕੇ ਕੱਲ੍ਹ ਫ਼ਰੀਦਕੋਟ ਵਿਖੇ ਆਉਣਗੇ
Ad Position 24