ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਕਰਜ਼ ਮੇਲਾ ਲਗਾਇਆ
ਸ੍ਰੀ ਮੁਕਤਸਰ ਸਾਹਿਬ , 22 ਅਕਤੂਬਰ ( ਹਰਮਹਿੰਦਰ ਪਾਲ )- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਵੱਖ - ਵੱਖ ਬੈਂਕਾਂ ਦੇ ਸਹਿਯੋਗ ਨਾਲ ਕਰਜ਼ ਮੇਲਾ ਲਗਾਇਆ ਗਿਆ । ਵਧੀਕ ਡਿਪਟੀ ਕਮਿਸ਼ਨਰ ( ਵਿਕਾਸ ) ਡੈਵੀ ਗੋਇਲ ਦੀ ਅਗਵਾਈ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ ਕਮ ਨੋਡਲ ਅਫ਼ਸਰ ਪ੍ਰਵੀਨ ਕੁਮਾਰ ਦੀ ਦੇਖ - ਰੇਖ ਹੇਠ ਕਰਵਾਏ ਗਏ ਇਸ ਮੇਲੇ ਦੌਰਾਨ ਵੱਖ - ਵੱਖ ਬੈਂਕਾਂ ਵਲੋਂ ਸਵੈ - ਸਹਾਇਤਾ ਸਮੂਹਾਂ ਦੀਆਂ 56 ਕੈਸ਼ ਕ੍ਰੈਡਿਟ ਲਿਮਟ ਅਤੇ ਕਰਜ਼ਾ ਫਾਈਲਾਂ ਤਿਆਰ ਕੀਤੀਆਂ ਗਈਆਂ ।
ਸ੍ਰੀ ਮੁਕਤਸਰ ਸਾਹਿਬ , 22 ਅਕਤੂਬਰ ( ਹਰਮਹਿੰਦਰ ਪਾਲ )- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਵੱਖ - ਵੱਖ ਬੈਂਕਾਂ ਦੇ ਸਹਿਯੋਗ ਨਾਲ ਕਰਜ਼ ਮੇਲਾ ਲਗਾਇਆ ਗਿਆ । ਵਧੀਕ ਡਿਪਟੀ ਕਮਿਸ਼ਨਰ ( ਵਿਕਾਸ ) ਡੈਵੀ ਗੋਇਲ ਦੀ ਅਗਵਾਈ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ ਕਮ ਨੋਡਲ ਅਫ਼ਸਰ ਪ੍ਰਵੀਨ ਕੁਮਾਰ ਦੀ ਦੇਖ - ਰੇਖ ਹੇਠ ਕਰਵਾਏ ਗਏ ਇਸ ਮੇਲੇ ਦੌਰਾਨ ਵੱਖ - ਵੱਖ ਬੈਂਕਾਂ ਵਲੋਂ ਸਵੈ - ਸਹਾਇਤਾ ਸਮੂਹਾਂ ਦੀਆਂ 56 ਕੈਸ਼ ਕ੍ਰੈਡਿਟ ਲਿਮਟ ਅਤੇ ਕਰਜ਼ਾ ਫਾਈਲਾਂ ਤਿਆਰ ਕੀਤੀਆਂ ਗਈਆਂ । ਇਸ ਮੌਕੇ ਲਗਪਗ 1.70 ਕਰੋੜ ਰੁਪਏ ਦੇ ਕਰਜ਼ਾ ਮਨਜ਼ੂਰੀ ਤੇ ਵੰਡ ਸੰਬੰਧੀ ਪੱਤਰ ਜਾਰੀ ਕੀਤੇ ਗਏ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ( ਵਿਕਾਸ ) ਡੈਵੀ ਗੋਇਲ ਨੇ ਮਿਸ਼ਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਦਾ ਮੁੱਖ ਉਦੇਸ਼ ਪੇਂਡੂ ਖੇਤਰਾਂ ਦੀਆਂ ਔਰਤਾਂ ਨੂੰ ਆਰਥਿਕ ਤੌਰ ’ ਤੇ ਮਜ਼ਬੂਤ ਕਰਨਾ , ਉਨ੍ਹਾਂ ਦੀ ਗ਼ਰੀਬੀ ਦੂਰ ਕਰਨ ਵਿਚ ਸਹਾਇਤਾ ਕਰਨਾ ਅਤੇ ਸਵੈ - ਰੁਜ਼ਗਾਰ ਦੇ ਵਧੇਰੇ ਮੌਕੇ ਮੁਹੱਈਆ ਕਰਵਾਉਣਾ ਹੈ । ਇਸ ਮੌਕੇ ਲੀਡ ਬੈਂਕ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਦੇ ਡੀ . ਸੀ . ਓ . ਅਜੇ ਕੁਮਾਰ , ਪੰਜਾਬ ਗ੍ਰਾਮੀਣ ਬੈਂਕ ਦੇ ਡੀ . ਸੀ . ਓ . ਸੰਦੀਪ , ਜ਼ਿਲ੍ਹਾ ਐਮ . ਆਈ . ਐਸ . ਸੌਰਭ ਮਦਾਨ , ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਦਾ ਸਮੂਹ ਸਟਾਫ਼ ਹਾਜ਼ਰ ਸੀ ।