23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਿੰਡ ਔਲਖ ਵਿਖੇ ਸ਼ਾਮਾ ਫਰੂਟ ਸਟੋਰ ਨੂੰ ਲੱਗੀ ਭਿਆਨਕ ਅੱਗ

ਮਲੋਟ, 22 ਅਕਤੂਬਰ (ਪਾਟਿਲ)-ਮਲੋਟ ਹਲਕੇ ਦੇ ਪਿੰਡ ਔਲਖ ਵਿਖੇ ਅੱਜ ਸਵੇਰੇ ਕਰੀਬ 4 ਵਜੇ ਸ਼ਾਮਾ ਫਰੂਟ ਸਟੋਰ ਵਿਚ ਅਚਾਨਕ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੁਕਾਨ ਦੇ ਮਾਲਕ ਜਸਵਿੰਦਰ ਸਿੰਘ ਦੇ ਫਰੂਟ ਸਟੋਰ ਵਿਚ ਲੱਗੀ ਭਿਆਨਕ ਅੱਗ ਕਾਰਨ ਕਾਫ਼ੀ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 23-10-2026
ਮਲੋਟ, 22 ਅਕਤੂਬਰ (ਪਾਟਿਲ)-ਮਲੋਟ ਹਲਕੇ ਦੇ ਪਿੰਡ ਔਲਖ ਵਿਖੇ ਅੱਜ ਸਵੇਰੇ ਕਰੀਬ 4 ਵਜੇ ਸ਼ਾਮਾ ਫਰੂਟ ਸਟੋਰ ਵਿਚ ਅਚਾਨਕ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੁਕਾਨ ਦੇ ਮਾਲਕ ਜਸਵਿੰਦਰ ਸਿੰਘ ਦੇ ਫਰੂਟ ਸਟੋਰ ਵਿਚ ਲੱਗੀ ਭਿਆਨਕ ਅੱਗ ਕਾਰਨ ਕਾਫ਼ੀ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਤੜਕਸਾਰ ਫਰੂਟ ਸਟੋਰ ਵਿਚ ਅੱਗ ਲੱਗ ਗਈ। ਅੱਗ ਦੀ ਸੂਚਨਾ ਮਿਲਣ ’ਤੇ ਆਸਪਾਸ ਦੇ ਲੋਕਾਂ ਨੇ ਅੱਗ ’ਤੇ ਕਾਬੂ ਪਾਉਣ ਅਤੇ ਦੁਕਾਨਦਾਰ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ, ਪਰ ਅੱਗ ਭਿਆਨਕ ਹੋਣ ਕਾਰਨ ਦੁਕਾਨ ਦਾ ਕਾਫ਼ੀ ਨੁਕਸਾਨ ਹੋ ਗਿਆ। ਇਸ ਘਟਨਾ ਕਾਰਨ ਦੁਕਾਨ ਦੇ ਮਾਲਕ ਨੂੰ ਵੱਡਾ ਆਰਥਿਕ ਝਟਕਾ ਲੱਗਿਆ ਹੈ। ਦੁਕਾਨ ਦੇ ਮਾਲਕ ਜਸਵਿੰਦਰ ਸਿੰਘ ਨੇ ਦੁਖੀ ਮਨ ਨਾਲ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਪਰਿਵਾਰ ਵਿਚ ਅਣਹੋਣੀ ਵਾਪਰ ਗਈ ਸੀ ਅਤੇ ਹੁਣ ਅੱਗ ਲੱਗਣ ਦੀ ਇਸ ਘਟਨਾ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨੁਕਸਾਨ ਕਾਰਨ ਪਰਿਵਾਰ ਨੂੰ ਆਰਥਿਕ ਤੌਰ ’ਤੇ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਹਲਕਾ ਮਲੋਟ ਦੀ ਵਿਧਾਇਕਾ ਤੇ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਮੌਜੂਦਾ ਹਾਲਾਤ ਨੂੰ ਦੇਖਦਿਆਂ ਆਰਥਿਕ ਮਦਦ ਕੀਤੀ ਜਾਵੇ ਤਾਂ ਜੋ ਉਹ ਇਸ ਮੁਸ਼ਕਿਲ ਸਮੇਂ ਵਿਚ ਆਪਣੇ ਪਰਿਵਾਰ ਨੂੰ ਸੰਭਾਲ ਸਕਣ ਤੇ ਹੋਏ ਨੁਕਸਾਨ ਤੋਂ ਉਭਰ ਸਕਣ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਕਰਜ਼ ਮੇਲਾ ਲਗਾਇਆ
Ad Position 24