ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ-ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਆਪਣੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਮੰਡੀਆਂ ਵਿਚ ਲਿਆਉਣ, ਤਾਂ ਜੋ ਖ਼ਰੀਦ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਅਤੇ ਖ਼ਰੀਦ ਕਾਰਜਾਂ ਵਿਚ ਬੇਲੋੜੀ ਦੇਰੀ ਤੋਂ ਬਚਿਆ ਜਾ ਸਕੇ।
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਆਪਣੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਮੰਡੀਆਂ ਵਿਚ ਲਿਆਉਣ, ਤਾਂ ਜੋ ਖ਼ਰੀਦ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਅਤੇ ਖ਼ਰੀਦ ਕਾਰਜਾਂ ਵਿਚ ਬੇਲੋੜੀ ਦੇਰੀ ਤੋਂ ਬਚਿਆ ਜਾ ਸਕੇ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ ਅਤੇ ਇਸ ਦਾ ਮਾੜਾ ਪ੍ਰਭਾਵ ਮਨੁੱਖੀ ਸਿਹਤ ਤੇ ਵਾਤਾਵਰਣ ’ਤੇ ਪੈਂਦਾ ਹੈ। ਇਸ ਤੋਂ ਇਲਾਵਾ ਪਰਾਲੀ ਸਾੜਨ ਨਾਲ ਮਿੱਟੀ ਦੇ ਲਾਭਕਾਰੀ ਤੱਤਾਂ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਅਤੇ ਆਧੁਨਿਕ ਖੇਤੀ ਤਕਨੀਕਾਂ ਅਪਣਾਉਣ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਨਾਲ ਹਵਾ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਦਿਆਂ ਵਾਤਾਵਰਣ ਦੀ ਸੰਭਾਲ ਵਿਚ ਯੋਗਦਾਨ ਪਾਉਣ ਅਤੇ ਸਾਫ਼-ਸੁਥਰੇ ਵਾਤਾਵਰਣ ਦੀ ਸਿਰਜਣਾ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ।