ਵੱਖ-ਵੱਖ ਥਾਵਾਂ ਤੋਂ 4 ਨਸ਼ਾ ਤਸਕਰ ਕਾਬੂ
ਬਠਿੰਡਾ, 22 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਤਿੰਨ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 151 ਗ੍ਰਾਮ ਹੈਰੋਇਨ ਅਤੇ 9710 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਗਏ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਮਾਡਲ ਟਾਊਨ, ਫੇਸ-3 ਬਠਿੰਡਾ ਪਾਸੋਂ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਬਠਿੰਡਾ, 22 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਤਿੰਨ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 151 ਗ੍ਰਾਮ ਹੈਰੋਇਨ ਅਤੇ 9710 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਗਏ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਮਾਡਲ ਟਾਊਨ, ਫੇਸ-3 ਬਠਿੰਡਾ ਪਾਸੋਂ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 9650 ਨਸ਼ੀਲੀਆਂ ਗੋਲੀਆਂ (ਟਰਾਮਾਡੋਲ) ਬਰਾਮਦ ਕਰ ਲਈਆਂ ਗਈਆਂ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਜੰਟਾ ਰਾਮ ਵਾਸੀ ਬਾਜ਼ੀਗਰ ਬਸਤੀ ਭਾਈਰੂਪਾ ਵਜੋਂ ਹੋਈ ਹੈ, ਜਿਸ ‘ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੂਸਰੇ ਮਾਮਲੇ ਦੇ ਤਫ਼ਤੀਸ਼ੀ ਪੁਲਿਸ ਅਧਿਕਾਰੀ ਕਮਲਜੋਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਕਾਲੋਨੀ ਪੁਲਿਸ ਪਾਰਟੀ ਵਲੋਂ ਮੁਲਤਾਨੀਆਂ ਰੋਡ ਅਰਜਨ ਇਨਕਲੇਵ ਪਾਸੋਂ ਨਾਕੇਬੰਦੀ ਦੌਰਾਨ ਇਕ ਪਲੇਟੀਨਾ ਮੋਟਰਸਾਈਕਲ ਨੰ. ਪੀ.ਬੀ.-03.ਬੀ.ਜੀ.-6859 ‘ਤੇ ਸਵਾਰ ਵਿਅਕਤੀ ਪਾਸੋਂ 151 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਬਲਦੇਵ ਸਿੰਘ ਵਾਸੀ ਬੀੜ ਤਲਾਬ ਵਜੋਂ ਹੋਈ ਹੈ, ਜਿਸ ‘ਤੇ ਥਾਣਾ ਕੈਨਾਲ ਕਾਲੋਨੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਤੀਸਰੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨਰਿੰਦਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਲਵਦੀਪ ਸਿੰਘ ਵਾਸੀ ਪਰਸਰਾਮ ਨਗਰ, ਅਭੀਸ਼ੇਕ ਵਾਸੀ ਪ੍ਰਤਾਪ ਨਗਰ ਨੂੰ 60 ਨਸ਼ੀਲੇ ਕੈਪਸੂਲ ਪ੍ਰੈਗਾਵੇਮਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ, ਜਿਸ ‘ਤੇ ਥਾਣਾ ਕੋਤਵਾਲੀ ਵਿਖੇ ਮਾਮਲਾ ਦਰਜ ਕਰਨ ਤੋਂ ਬਾਅਦ ਬਰਜਮਾਨਤ ਰਿਹਾਅ ਕਰ ਦਿੱਤਾ ਗਿਆ ਹੈ।