25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕਰਜ਼ੇ, ਨਸ਼ਿਆਂ ਅਤੇ ਗੈਂਗਸਟਰਵਾਦ ਦੇ ਮੁੱਦੇ ’ਤੇ ਰਣੀਕੇ ਤੇ ਮਨਤਾਰ ਸਿੰਘ ਬਰਾੜ ਨੇ ਚੁੱਕੇ ਸਵਾਲ ਕਿਹਾ, ਪੰਜਾਬ ਨੂੰ ਬਚਾਉਣ ਲਈ ਨਸ਼ਿਆਂ, ਲੁੱਟ-ਖੋਹਾਂ ਅਤੇ ਗੈਂਗਸਟਰਵਾਦ ਖਿਲਾਫ਼ ਸਖ਼ਤ ਕਦਮ ਚੁੱਕਣ ਦੀ ਲੋੜ

ਕੋਟਕਪੂਰਾ, 24 ਅਕਤੂਬਰ (ਹਰਪ੍ਰੀਤ ਸਿੰਘ ਚਾਨਾ, ਰਿੰਕੂ ਮਲਹੋਤਰਾ)-ਪਿੰਡ ਸੰਧਵਾਂ ਦੇ ਗੁਰਦੁਆਰਾ ਮਾਤਾ ਦਯਾ ਕੌਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਐਸ. ਸੀ.

Ad Position 21
No active advertisement
ਅਜੀਤ ਡੈਸਕ 25-10-2026
ਕੋਟਕਪੂਰਾ, 24 ਅਕਤੂਬਰ (ਹਰਪ੍ਰੀਤ ਸਿੰਘ ਚਾਨਾ, ਰਿੰਕੂ ਮਲਹੋਤਰਾ)-ਪਿੰਡ ਸੰਧਵਾਂ ਦੇ ਗੁਰਦੁਆਰਾ ਮਾਤਾ ਦਯਾ ਕੌਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਐਸ.ਸੀ. ਵਿੰਗ ਅਤੇ ਪੰਜਾਬ ਦੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ, ਵਧ ਰਹੇ ਕਰਜ਼ੇ, ਨਸ਼ਿਆਂ ਦੀ ਸਮੱਸਿਆ ਅਤੇ ਮਹਿੰਗੀ ਹੋ ਰਹੀ ਪੜ੍ਹਾਈ ਤੇ ਸਿਹਤ ਸੇਵਾਵਾਂ ਨੂੰ ਲੈ ਕੇ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪੱਛੜੇਪਣ ਵੱਲ ਲਿਜਾਣ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਵੱਡਾ ਯੋਗਦਾਨ ਰਿਹਾ ਹੈ । ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਪੰਜਾਬ ਦੇ ਸਿਰ ’ਤੇ ਕਰਜ਼ੇ ਦਾ ਬੋਝ ਵਧਣ ਕਾਰਨ ਕਿਸਾਨਾਂ, ਮੁਲਾਜ਼ਮਾਂ, ਵਪਾਰੀਆਂ ਅਤੇ ਮਜ਼ਦੂਰਾਂ ਸਮੇਤ ਸਮਾਜ ਦੇ ਵੱਖ-ਵੱਖ ਵਰਗ ਆਰਥਿਕ ਤੌਰ ’ਤੇ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਨਸ਼ਿਆਂ ਦੇ ਮੁੱਦੇ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਦਸ ਸਾਲਾਂ ਦੀ ਸਰਕਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਸਮੇਂ ਪੈਨਸ਼ਨ ਸਕੀਮ, ਸ਼ਗਨ ਸਕੀਮ, ਧਰਮਸ਼ਾਲਾਵਾਂ ਦੀ ਉਸਾਰੀ ਅਤੇ ਬੱਚਿਆਂ ਦੀ ਪੜ੍ਹਾਈ ਸਮੇਤ ਵੱਖ-ਵੱਖ ਭਲਾਈ ਯੋਜਨਾਵਾਂ ਰਾਹੀਂ ਲੋਕਾਂ ਨੂੰ ਸਹੂਲਤਾਂ ਦੇਣ ਵੱਲ ਧਿਆਨ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਪੜ੍ਹਾਈ ਅਤੇ ਡਾਕਟਰੀ ਇਲਾਜ ਮਹਿੰਗਾ ਹੋਣ ਕਾਰਨ ਆਮ ਪਰਿਵਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗਾਮੀ ਚੋਣਾਂ ਸਬੰਧੀ ਪਾਰਟੀ ਦੀਆਂ ਸਰਗਰਮੀਆਂ ਬਾਰੇ ਗੱਲ ਕਰਦਿਆਂ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਪੰਜਾਬ ਵਿਚ ਨਸ਼ਿਆਂ, ਲੁੱਟ-ਖੋਹਾਂ ਅਤੇ ਗੈਂਗਸ਼ਟਰਵਾਦ ਦੀਆਂ ਸਮੱਸਿਆਵਾਂ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਇਸ ਮੌਕੇ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡ, ਕੇਵਲ ਸਿੰਘ ਸਹੋਤਾ ਮੀਤ ਪ੍ਰਧਾਨ ਐਸ.ਸੀ. ਵਿੰਗ, ਸਾਬਕਾ ਸਰਪੰਚ ਸਿਕੰਦਰ ਸਿੰਘ ਚੱਕ ਕਲਿਆਣ, ਮਨਦੀਪ ਸਿੰਘ ਸਰਪੰਚ ਜਲਾਲੇਆਣਾ, ਰਣਜੀਤ ਸਿੰਘ ਰੋਮਾਣਾ ਸ਼ਹਿਰੀ ਪ੍ਰਧਾਨ, ਸੁਖਦੇਵ ਸਿੰਘ ਸਾਬਕਾ ਸਰਪੰਚ, ਜਗਸੀਰ ਸਿੰਘ ਸੰਧਵਾਂ ਸਰਕਲ ਪ੍ਰਧਾਨ, ਜਗਰਾਜ ਸਿੰਘ ਨੰਬਰਦਾਰ ਸਰਕਲ ਵਾੜਾ ਦਰਾਕਾ, ਦਰਸ਼ਨ ਸਿੰਘ ਵਾਂਦਰ ਜਟਾਣਾ ਸਰਕਲ ਪ੍ਰਧਾਨ ਢੀਮਾਂ ਵਾਲੀ, ਜਸਪਾਲ ਸਿੰਘ ਚੰਦਬਾਜਾ ਸਰਕਲ ਪ੍ਰਧਾਨ ਮੰਡ ਵਾਲਾ, ਗੁਰਤੇਜ ਸਿੰਘ ਹਰੀਏਵਾਲਾ ਸਰਕਲ ਪ੍ਰਧਾਨ ਮਚਾਕੀ ਮੱਲ ਸਿੰਘ, ਬਲਤੇਜ ਸਿੰਘ ਸਿੱਖਾਂਵਾਲਾ ਸਰਕਲ ਪ੍ਰਧਾਨ ਚਹਿਲ, ਜੰਗੀਰ ਸਿੰਘ ਸਾਬਕਾ ਕੌਂਸਲਰ ਸਰਕਲ ਪ੍ਰਧਾਨ ਸ਼ਹਿਰੀ, ਜਗਰੂਪ ਸਿੰਘ, ਮਨਧੀਰ ਸਿੰਘ ਧੀਰਾ, ਸਾਬਕਾ ਕੌਂਸਲਰ ਬਲਵੀਰ ਸਿੰਘ ਰਾਓ, ਦਰਸ਼ਨ ਸਿੰਘ ਭੱਟੀ ਪ੍ਰਧਾਨ, ਸਾਬਕਾ ਕੌਸਲਰ ਗੁਰਮੁੱਖ ਸਿੰਘ ਭੁੱਲਰ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਾਇੰਸ ਡਰਾਮਾ ਮੁਕਾਬਲੇ ’ਚ ਪੀ.ਐਮ. ਸ੍ਰੀ ਸਰਕਾਰੀ ਸਕੂਲ ਗੋਲੇਵਾਲਾ ਦੇ ਵਿਦਿਆਰਥੀ ਪਹਿਲੇ ਸਥਾਨ ’ਤੇ
Ad Position 24