ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਗਤਕਾ ਚੈਂਪੀਅਨਸ਼ਿਪ ’ਚ ਜਿੱਤੇ 7 ਸੋਨ ਤਗ਼ਮੇ
ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੇ 40 ਵਿਦਿਆਰਥੀਆਂ ਨੇ 11ਵੀਂ ਗਤਕਾ ਨੈਸ਼ਨਲ ਚੈਂਪੀਅਨਸ਼ਿਪ ਰਤੀਆ (ਹਰਿਆਣਾ) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 7 ਸੋਨ ਤਗ਼ਮੇ ਅਕੈਡਮੀ ਦੀ ਝੋਲੀ ਪਾਏ ਹਨ। ਚੈਂਪੀਅਨਸ਼ਿਪ ਵਿਚ ਅਕਾਲ ਅਕੈਡਮੀ ਦੇ 8 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀ ਖੇਡ ਕਲਾ ਦਾ ਲੋਹਾ ਮਨਵਾਇਆ।
ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੇ 40 ਵਿਦਿਆਰਥੀਆਂ ਨੇ 11ਵੀਂ ਗਤਕਾ ਨੈਸ਼ਨਲ ਚੈਂਪੀਅਨਸ਼ਿਪ ਰਤੀਆ (ਹਰਿਆਣਾ) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 7 ਸੋਨ ਤਗ਼ਮੇ ਅਕੈਡਮੀ ਦੀ ਝੋਲੀ ਪਾਏ ਹਨ। ਚੈਂਪੀਅਨਸ਼ਿਪ ਵਿਚ ਅਕਾਲ ਅਕੈਡਮੀ ਦੇ 8 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀ ਖੇਡ ਕਲਾ ਦਾ ਲੋਹਾ ਮਨਵਾਇਆ। ਤਗ਼ਮੇ ਜਿੱਤਣ ਵਾਲੇ ਹੋਣਹਾਰ ਵਿਦਿਆਰਥੀਆਂ ਵਿਚ ਨਿਮਰਤ ਕੌਰ ਅਤੇ ਗੁਰਸਿਮਰਨ ਕੌਰ ਨੇ ਸੋਨ ਤਗ਼ਮਾ ਹਾਸਿਲ ਕੀਤੇ। ਲੜਕੇ ਵਰਗ ਵਿਚ ਅੰਸ਼ਵੀਰ ਸਿੰਘ, ਸਮਰਵੀਰ ਸਿੰਘ, ਸਾਹਿਬ ਸਿੰਘ, ਗੁਰਅਗਮਜੋਤ ਸਿੰਘ ਤੇ ਦਾਤਪ੍ਰੀਤ ਸਿੰਘ ਨੇ ਸੋਨ ਤਗ਼ਮਾ ਜਿੱਤ ਕੇ ਅਕਾਲ ਅਕੈਡਮੀ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਨੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਤੇ ਮਾਪਿਆਂ ਨੂੰ ਵਧਾਈ ਦਿੱਤੀ। ਗਤਕਾ ਕੋਚ ਭਾਈ ਸਰਬਦੀਪ ਸਿੰਘ ਖ਼ਾਲਸਾ ਨੂੰ ਉਨ੍ਹਾਂ ਦੀ ਮਿਹਨਤ ਲਈ ਵਿਸ਼ੇਸ਼ ਤੌਰ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਵੀ ਹਾਜ਼ਰ ਸਨ।