25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮਹਾਰਿਸ਼ੀ ਵਾਲਮੀਕਿ ਜੈਅੰਤੀ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਫ਼ਰੀਦਕੋਟ, 24 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਨੂੰ ਸਮਰਪਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਕਵਿਤਾ ਉਚਾਰਨ ਮੁਕਾਬਲੇ ਅਤੇ ਮਹਾਂਰਿਸ਼ੀ ਵਾਲਮੀਕਿ ਦੀਆਂ ਸਿੱਖਿਆਵਾਂ ’ਤੇ ਆਧਾਰਿਤ ਨਾਟਕ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 25-10-2026
ਫ਼ਰੀਦਕੋਟ, 24 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਨੂੰ ਸਮਰਪਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਕਵਿਤਾ ਉਚਾਰਨ ਮੁਕਾਬਲੇ ਅਤੇ ਮਹਾਂਰਿਸ਼ੀ ਵਾਲਮੀਕਿ ਦੀਆਂ ਸਿੱਖਿਆਵਾਂ ’ਤੇ ਆਧਾਰਿਤ ਨਾਟਕ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਵਿਤਾ ਉਚਾਰਨ ਮੁਕਾਬਲੇ ਵਿਚ ਵਿਦਿਆਰਥੀਆਂ ਨੂੰ ਦ੍ਰਿੜ੍ਹ ਇਰਾਦਾ, ਅਨੁਸ਼ਾਸਨ, ਸਮਰਪਣ ਅਤੇ ਸ਼ਰਧਾ ਵਰਗੇ ਵਿਸ਼ਿਆਂ ਰਾਹੀਂ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਮਿਲਿਆ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਭਾਗ ਲੈਂਦਿਆਂ ਇਨ੍ਹਾਂ ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ। ਇਸ ਮੌਕੇ ਮਹਾਂਰਿਸ਼ੀ ਵਾਲਮੀਕਿ ਦੀਆਂ ਸਿੱਖਿਆਵਾਂ ’ਤੇ ਆਧਾਰਿਤ ਇਕ ਪ੍ਰਭਾਵਸ਼ਾਲੀ ਨਾਟਕ ਵੀ ਪੇਸ਼ ਕੀਤਾ ਗਿਆ। ਇਸ ਨਾਟਕ ਵਿਚ ਅੱਠਵੀਂ ਜਮਾਤ ਦੀ ਭਵਿਆ ਮੀਣਾ ਅਤੇ ਛੇਵੀਂ ਜਮਾਤ ਦੀ ਪ੍ਰਭਨੀਤ ਕੌਰ, ਪਿਯੂਸ਼, ਗੁਰਰਹਿਮਤ ਕੌਰ ਅਤੇ ਸੱਤਵੀਂ ਜਮਾਤ ਦੀ ਅਵਨੀਤ ਕੌਰ ਨੇ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀ ਅਦਾਕਾਰੀ ਰਾਹੀਂ ਸੱਚਾਈ, ਨੇਕੀ, ਦਇਆ, ਨਿਮਰਤਾ ਅਤੇ ਸਹੀ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਕਵਿਤਾ ਉਚਾਰਨ ਮੁਕਾਬਲੇ ਵਿਚ ਛੇਵੀਂ ਜਮਾਤ ਵਿਚੋਂ ਏਂਜਲ, ਅਨਵੀ ਅਤੇ ਅੱਠਵੀਂ ਜਮਾਤ ਵਿਚੋਂ ਕ੍ਰਿਸ਼ ਅਤੇ ਮਨਸੀਰਤ ਜੇਤੂ ਰਹੇ। ਸਮਾਗਮ ਦੀ ਕਾਰਵਾਈ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਣ ਲਈ ਗਿਆਰ੍ਹਵੀਂ ਆਰਟਸ ਦੀਆਂ ਵਿਦਿਆਰਥਣਾਂ ਜੈਸਮੀਨ ਕੌਰ ਅਤੇ ਵਤਨਦੀਪ ਕੌਰ ਨੇ ਮੰਚ ਸੰਚਾਲਕਾਂ ਦੀ ਭੂਮਿਕਾ ਨਿਭਾਈ। ਉਨ੍ਹਾਂ ਨੇ ਆਪਣੇ ਆਤਮ-ਵਿਸ਼ਵਾਸ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਨਾਲ ਸਮਾਗਮ ਨੂੰ ਹੋਰ ਵੀ ਦਿਲਚਸਪ ਬਣਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪ੍ਰਿਅੰਕਾ ਬਰਾੜ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਮਹਾਂਰਿਸ਼ੀ ਵਾਲਮੀਕਿ ਦਾ ਜੀਵਨ ਸਾਨੂੰ ਇਹ ਸਿੱਖਿਆ ਦਿੰਦਾ ਹੈ ਕਿ ਸੱਚੀ ਲਗਨ, ਚੰਗੇ ਕਰਮ ਅਤੇ ਦ੍ਰਿੜ੍ਹ ਇਰਾਦੇ ਨਾਲ ਮਨੁੱਖ ਆਪਣੇ ਜੀਵਨ ਵਿਚ ਸਕਾਰਾਤਮਕ ਬਦਲਾਅ ਲਿਆ ਸਕਦਾ ਹੈ। ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਆਸ਼ੀਸ਼ ਤੋਲ਼ਾ, ਡਾਇਰੈਕਟਰ ਅਨੂਪਮਾ ਤੋਲ਼ਾ, ਸ਼ਿਵਮ ਤੋਲ਼ਾ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਗੁਰਮੀਤ ਸਿੰਘ ਆਰੇਵਾਲਾ ਦਾ ਦੁਬਾਰਾ ਚੇਅਰਮੈਨ ਬਣਨ ’ਤੇ ਨਿੱਘਾ ਸਵਾਗਤ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ’ਚ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24