25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਰਵਿੰਦਰ ਸਿੰਘ ਝੋਟਾ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਝਾੜੂ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ

ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਦੇ ਸੱਦੇ ’ਤੇ ਫ਼ਰੀਦਕੋਟ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜਤਾਇਆ ਗਿਆ।

Ad Position 21
No active advertisement
ਅਜੀਤ ਡੈਸਕ 26-10-2026
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਦੇ ਸੱਦੇ ’ਤੇ ਫ਼ਰੀਦਕੋਟ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜਤਾਇਆ ਗਿਆ। ਐਕਸ਼ਨ ਕਮੇਟੀ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ ਗਈ। ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਖ਼ਿਲਾਫ਼ ਲੜਾਈ ਲੜਦਿਆਂ ਆਪਣੀ ਜਾਨ ਗੁਆਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਮਾਮਲੇ ਪਿੱਛੇ ਸਿਰਫ਼ ਇਕ ਕੈਮਿਸਟ ਦਾ ਹੀ ਮਾਮਲਾ ਨਹੀਂ, ਸਗੋਂ ਕਿਸੇ ਵੱਡੀ ਸਾਜ਼ਿਸ਼ ਦੀ ਸੰਭਾਵਨਾ ਹੈ, ਜਿਸ ਦੀ ਡੂੰਘਾਈ ਨਾਲ ਜਾਂਚ ਕਰਕੇ ਸੱਚਾਈ ਲੋਕਾਂ ਸਾਹਮਣੇ ਲਿਆਉਣੀ ਜ਼ਰੂਰੀ ਹੈ। ਆਗੂਆਂ ਨੇ ਕਿਹਾ ਕਿ ਪਰਿਵਾਰ ਦੀ ਮੰਗ ਅਨੁਸਾਰ ਮਾਮਲੇ ਦੀ ਜਾਂਚ ਸੀਬੀਆਈ ਵਲੋਂ ਸ਼ੁਰੂ ਕੀਤੀ ਜਾ ਚੁੱਕੀ ਹੈ ਪਰ ਐਕਸ਼ਨ ਕਮੇਟੀ ਦੀਆਂ ਹੋਰ ਮੰਗਾਂ ਵੱਲ ਪੰਜਾਬ ਸਰਕਾਰ ਧਿਆਨ ਨਹੀਂ ਦੇ ਰਹੀ। ਉਨ੍ਹਾਂ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਸਿਆਸੀ ਆਗੂਆਂ ਦੀ ਸ਼ਹਿ ’ਤੇ ਨਸ਼ਿਆਂ ਦੀ ਵਿਕਰੀ ਹੋ ਰਹੀ ਹੈ ਅਤੇ ਇਸ ਨੂੰ ਰੋਕਣ ਵਿਚ ਪੁਲਿਸ ਪ੍ਰਸ਼ਾਸਨ ਨਾਕਾਮ ਸਾਬਤ ਹੋ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਐਕਸ਼ਨ ਕਮੇਟੀ ਦੀਆਂ ਸਾਰੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ ਲਈ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਲੈ ਕੇ ਬਣਾਇਆ ਜਾ ਰਿਹਾ ਚੋਣ ਮੈਨੀਫੈਸਟੋ : ਹੀਰਾ ਸਿੰਘ ਗਾਬੜੀਆ ਅਗਲੀ ਖ਼ਬਰ ਸਰਕਾਰੀ ਸਕੂਲ ਬਰਗਾੜੀ ਵਿਖੇ ਇਕ ਰੋਜ਼ਾ ਕੈਂਪ ਲਗਾਇਆ
Ad Position 24