26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਅਗਨੀਵੀਰ ਆਰਮੀ ਭਰਤੀ ਸੰਬੰਧੀ ਫ਼ਿਜੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੀ-ਪਾਈਟ ਕੈਂਪ ਪੱਟੀ (ਤਰਨਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਰਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਨੇ ਸਾਲ 2026 ਵਿਚ ਅਗਨੀਵੀਰ ਜੀ. ਡੀ.

Ad Position 21
No active advertisement
ਅਜੀਤ ਡੈਸਕ 26-10-2026
ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੀ-ਪਾਈਟ ਕੈਂਪ ਪੱਟੀ (ਤਰਨਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਰਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਨੇ ਸਾਲ 2026 ਵਿਚ ਅਗਨੀਵੀਰ ਜੀ.ਡੀ., ਕਲਰਕ, ਟੈਕਨੀਕਲ ਅਤੇ ਟਰੇਡਸਮੈਨ ਦੀ ਲਿਖ਼ਤੀ ਪ੍ਰੀਖਿਆ ਪਾਸ ਕਰ ਲਈ ਹੈ ਅਤੇ ਉਹ ਫ਼ਿਜੀਕਲ ਟੈੱਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਸੀ-ਪਾਈਟ ਕੈਂਪ ਪੱਟੀ ਵਿਖੇ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨਾਂ ਦੇ ਫ਼ਿਜੀਕਲ ਟੈੱਸਟ ਦੀ ਟ੍ਰੇਨਿੰਗ ਤਜ਼ਰਬੇਕਾਰ ਸਟਾਫ਼ ਵਲੋਂ ਕਰਵਾਈ ਜਾ ਰਹੀ ਹੈ। ਅਗਨੀਵੀਰ ਆਰਮੀ ਭਰਤੀ ਰੈਲੀ 19 ਨਵੰਬਰ ਤੋਂ ਜਲੰਧਰ ਵਿਖੇ ਸ਼ੁਰੂ ਹੋ ਰਹੀ ਹੈ। ਇਸ ਲਈ ਨੌਜਵਾਨਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਂਦਿਆਂ ਜਲਦੀ ਤੋਂ ਜਲਦੀ ਕੈਂਪ ਵਿਚ ਰਿਪੋਰਟ ਕਰਨ ਦੀ ਅਪੀਲ ਕੀਤੀ ਗਈ ਹੈ। ਨੌਜਵਾਨ ਸਵੇਰੇ 9 ਵਜੇ ਤੋਂ 11:30 ਵਜੇ ਤੱਕ ਕੈਂਪ ਵਿਚ ਪਹੁੰਚ ਕੇ ਦਾਖ਼ਲਾ ਕਰਵਾ ਸਕਦੇ ਹਨ। ਕੈਂਪ ਵਿਚ ਆਉਣ ਸਮੇਂ ਉਮੀਦਵਾਰ ਆਪਣੇ ਨਾਲ ਆਨਲਾਈਨ ਰਜਿਸਟ੍ਰੇਸ਼ਨ ਦੀ ਕਾਪੀ, ਦਸਵੀਂ ਦਾ ਅਸਲ ਸਰਟੀਫ਼ਿਕੇਟ, ਦਸਵੀਂ ਦੇ ਸਰਟੀਫ਼ਿਕੇਟ ਦੀ ਫ਼ੋਟੋ ਸਟੇਟ ਕਾਪੀ, ਪੰਜਾਬ ਰਿਹਾਇਸ਼ ਸਰਟੀਫ਼ਿਕੇਟ ਦੀ ਫ਼ੋਟੋ ਸਟੇਟ ਕਾਪੀ, ਜਾਤੀ ਸਰਟੀਫ਼ਿਕੇਟ ਦੀ ਫ਼ੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫ਼ੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫ਼ੋਟੋ ਸਟੇਟ ਕਾਪੀ ਅਤੇ ਖਾਤਾ ਚਾਲੂ ਹਾਲਤ ਵਿਚ ਹੋਣ ਦਾ ਸਬੂਤ, ਪਾਸਪੋਰਟ ਸਾਈਜ਼ ਦੀਆਂ ਫ਼ੋਟੋਆਂ, ਇਕ ਕਾਪੀ ਤੇ ਪੈਨ, ਖਾਣਾ ਖਾਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ ਵਿਚ ਰਹਿਣ ਸਮੇਂ ਖਾਣਾ ਤੇ ਰਿਹਾਇਸ਼ ਦੀ ਮੁਫ਼ਤ ਸਹੂਲਤ ਦਿੱਤੀ ਜਾਵੇਗੀ ਅਤੇ ਫ਼ਿਜੀਕਲ ਦੀ ਤਿਆਰੀ ਲਈ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਨੇ ਮੰਡਲ ਬਰਗਾੜੀ ਦੇ ਵੱਖ-ਵੱਖ ਅਹੁਦੇਦਾਰਾਂ ਨੂੰ ਵੰਡੇ ਨਿਯੁਕਤੀ ਪੱਤਰ ਅਗਲੀ ਖ਼ਬਰ ਦੌਲੇਵਾਲਾ ਮਾਇਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਬੱਚਿਆਂ ਦੀਆਂ ਗਤੀਵਿਧੀਆਂ ਕਰਵਾਈਆਂ
Ad Position 24