26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪੰਜਗਰਾਈਂ ਕਲਾਂ ’ਚ ਝਾੜੂ ਫ਼ੂਕ ਕੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਪੰਜਗਰਾਈਂ ਕਲਾਂ, 25 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਪੰਜਾਬ ਦੀ ਜਵਾਨੀ ਨੂੰ ਬਚਾਉਣ ਖਾਤਿਰ ਨਸ਼ਿਆਂ ਦੇ ਸੌਦਾਗਰ ਖ਼ਿਲਾਫ਼ ਜੰਗ ਲੜਦਿਆਂ ਸ਼ਹੀਦ ਹੋਏ ਮਾਨਸਾ ਦੇ ਸਜਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਪਿੰਡ-ਪਿੰਡ ਝਾੜੂ ਫੂਕਣ ਦੇ ਸੱਦੇ ’ਤੇ ਅੱਜ ਪੰਜਗਰਾਈਂ ਕਲਾਂ ਦੇ ਪੁਰਾਣੇ ਖੂਹ ’ਤੇ ਸ਼੍ਰੋਮਣੀ ਅਕਾਲੀ ਦਲ (ਬ), ਭਾਜਪਾ ਅਤੇ ਸਮਾਜਿਕ ਕਾਰਕੁੰਨਾਂ ਵਲੋਂ ਝਾੜੂ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਜੈਤੋ ਹਲਕੇ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਅਮਰਜੀਤ ਕੌਰ ਪੰਜਗਰਾਈਂ ਨੇ ਕਿਹਾ ਕਿ ਨਸ਼ਿਆਂ ਨੂੰ ਅਧਾਰ ਬਣਾ ਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ’ਚ ਨਸ਼ਾ ਸ਼ਰ੍ਹੇਆਮ ਵਿਕ ਰਿਹਾ ਹੈ ਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪੈ ਰਹੇ ਹਨ।

Ad Position 21
No active advertisement
ਅਜੀਤ ਡੈਸਕ 26-10-2026
ਪੰਜਗਰਾਈਂ ਕਲਾਂ, 25 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਪੰਜਾਬ ਦੀ ਜਵਾਨੀ ਨੂੰ ਬਚਾਉਣ ਖਾਤਿਰ ਨਸ਼ਿਆਂ ਦੇ ਸੌਦਾਗਰ ਖ਼ਿਲਾਫ਼ ਜੰਗ ਲੜਦਿਆਂ ਸ਼ਹੀਦ ਹੋਏ ਮਾਨਸਾ ਦੇ ਸਜਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਪਿੰਡ-ਪਿੰਡ ਝਾੜੂ ਫੂਕਣ ਦੇ ਸੱਦੇ ’ਤੇ ਅੱਜ ਪੰਜਗਰਾਈਂ ਕਲਾਂ ਦੇ ਪੁਰਾਣੇ ਖੂਹ ’ਤੇ ਸ਼੍ਰੋਮਣੀ ਅਕਾਲੀ ਦਲ (ਬ), ਭਾਜਪਾ ਅਤੇ ਸਮਾਜਿਕ ਕਾਰਕੁੰਨਾਂ ਵਲੋਂ ਝਾੜੂ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਜੈਤੋ ਹਲਕੇ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਅਮਰਜੀਤ ਕੌਰ ਪੰਜਗਰਾਈਂ ਨੇ ਕਿਹਾ ਕਿ ਨਸ਼ਿਆਂ ਨੂੰ ਅਧਾਰ ਬਣਾ ਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ’ਚ ਨਸ਼ਾ ਸ਼ਰ੍ਹੇਆਮ ਵਿਕ ਰਿਹਾ ਹੈ ਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਤਾਂ ਕਿ ਦਿਵਾਉਣਾ ਸਗੋਂ ਉਸਦੇ ਪਰਿਵਾਰ ਅਤੇ ਐਕਸ਼ਨ ਕਮੇਟੀ ’ਤੇ ਉਸਦਾ ਅੰਤਿਮ ਸਸਕਾਰ ਕਰਨ ਲਈ ਦਬਾਅ ਬਣਾ ਰਹੀ ਹੈ ਪ੍ਰੰਤੂ ਪੰਜਾਬ ਦਾ ਹਰ ਬਸ਼ਿੰਦਾ ਝੋਟਾ ਦੇ ਪਰਿਵਾਰ ਨਾਲ਼ ਮੋਢੇ ਨਾਲ਼ ਮੋਢਾ ਜੋੜ ਕੇ ਖੜ੍ਹਾ ਹੈ ਤੇ ਸਰਕਾਰ ਨੂੰ ਆਪਣੇ ਗ਼ਲਤ ਮਨਸੂਬਿਆਂ ’ਚ ਕਾਮਯਾਬ ਨਹੀਂ ਹੋਣ ਦੇਵੇਗਾ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਫ਼ਾਸਟ ਟ੍ਰੈਕ ਆਦਲਤਾਂ ਜਰੀਏ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਪੰਜਾਬ ਦੇ ਵੱਡੇ ਨਸ਼ਾ ਸੌਦਾਗਰਾਂ ਦੀਆਂ ਜਾਇਦਾਦਾਂ ਕੁਰਕ ਕਰਕੇ ਉਨ੍ਹਾਂ ਨੂੰ ਜੇਲ੍ਹਾਂ ’ਚ ਸੁੱਟਿਆ ਜਾਵੇ। ਇਸ ਪ੍ਰਦਰਸ਼ਨ ਨੂੰ ਜਸਵਿੰਦਰ ਸਿੰਘ ਖਾਲਸਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਚੌਂਕ ’ਚ ਝਾੜੂਆਂ ਨੂੰ ਅੱਗ ਲਾ ਕੇ ਸਾੜਦਿਆਂ ‘ਪੰਜਾਬ ਸਰਕਾਰ ਅਤੇ ਭਗਵੰਤ ਮਾਨ ਮੁਰਦਾਬਾਦ’ ਦੇ ਨਾਅਰੇ ਲਗਾਏ ਗਏ ਅ ਤੇ ਨੌਜਵਾਨਾਂ ਨੂੰ ਪਿੰਡ-ਪਿੰਡ ’ਚ ਪਰਵਿੰਦਰ ਸਿੰਘ ਝੋਟਾ ਦੀ ਸੋਚ ਨੂੰ ਪਹੁੰਚਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ, ਜ਼ਿਲ੍ਹਾ ਮੀਤ ਪ੍ਰਧਾਨ ਸ਼ਿਵਰਾਜ ਸਿੰਘ ਗਿੱਲ, ਜਨਰਲ ਸਕੱਤਰ ਬਲਵਿੰਦਰ ਸਿੰਘ ਬੱਬਲੀ ਗਿੱਲ, ਮੀਤ ਪ੍ਰਧਾਨ ਹਰਦੀਪ ਸਿੰਘ ਮੰਤਰੀ, ਜਨਰਲ ਸਕੱਤਰ ਡਾ. ਹਰਪ੍ਰੀਤ ਸਿੰਘ ਹੈਪੀ, ਭਾਜਪਾ ਦੇ ਐਸ.ਸੀ. ਵਿੰਗ ਦੇ ਸੂਬਾਈ ਮੀਤ ਪ੍ਰਧਾਨ ਜਸਪਾਲ ਸਿੰਘ ਪੰਜਗਰਾਈਂ, ਸਾਬਕਾ ਪੰਚ ਆਤਮਾ ਸਿੰਘ ਬਰਾੜ, ਸਾਬਕਾ ਪੰਚ ਜਗਸੀਰ ਸਿੰਘ ਬਰਾੜ, ਸਰਪੰਚ ਸੁਖਮੰਦਰ ਸਿੰਘ, ਜਲੰਧਰ ਸਿੰਘ, ਮੰਦਰ ਸਿੰਘ ਬਰਾੜ, ਲਛਮਣ ਸਿੰਘ ਲੱਛਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੇ ਅੰਤਰ ਯੁਵਕ ਮੇਲੇ ’ਚੋਂ 8 ਪੁਜ਼ੀਸ਼ਨਾਂ ਹਾਸਿਲ ਕੀਤੀਆਂ ਅਗਲੀ ਖ਼ਬਰ ਫ਼ਰੀਦਕੋਟ ਜਲ ਸਪਲਾਈ ਵਿਭਾਗ ਵਿਚ 24.34 ਲੱਖ ਰੁਪਏ ਦਾ ਹੋਇਆ ਘਪਲਾ ਵਿਜੀਲੈਂਸ ਵਲੋਂ 6 ਅਧਿਕਾਰੀਆਂ ਅਤੇ 3 ਠੇਕੇਦਾਰਾਂ ਖ਼ਿਲ...
Ad Position 24