26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪੁਲਿਸ ਨੇ ਜ਼ਿਲ੍ਹੇ ਦੇ 13 ਡਰੱਗ ਹੌਟ ਸਪੋਟ ਇਲਾਕਿਆਂ ’ਚ ਕੀਤਾ ਸਰਚ ਆਪ੍ਰੇਸ਼ਨ

ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗੁਰਬੰਸ ਸਿੰਘ ਬੈਂਸ ਐਸ. ਐਸ.

Ad Position 21
No active advertisement
ਅਜੀਤ ਡੈਸਕ 26-10-2026
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗੁਰਬੰਸ ਸਿੰਘ ਬੈਂਸ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਵਿਚ ਫ਼ਰੀਦਕੋਟ ਪੁਲਿਸ ਵਲੋਂ ਜ਼ਿਲ੍ਹੇ ’ਚ ‘ਕਾਰਡਨ ਐਂਡ ਸਰਚ ਓਪਰੇਸ਼ਨ’ (ਕੈਸੋ) ਚਲਾਇਆ ਗਿਆ। ਮਨੀਸ਼ ਕੁਮਾਰ ਐਸ.ਪੀ ਆਪ੍ਰੇਸ਼ਨ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਏ ਇਸ ਸਰਚ ਆਪ੍ਰੇਸ਼ਨ ਦੌਰਾਨ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਗਠਿਤ ਕਰਕੇ ਜ਼ਿਲ੍ਹੇ ਦੇ 13 ਡਰੱਗ ਹੌਟ ਸਪੋਟ ਇਲਾਕਿਆਂ ਦੀ ਚੈਕਿੰਗ ਕੀਤੀ ਗਈ। ਸਰਚ ਆਪ੍ਰੇਸ਼ਨ ਦੌਰਾਨ ਏਰੀਏ ਨੂੰ ਨਾਕਾਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆਂ ਨੂੰ ਸੀਲ ਕੀਤਾ ਗਿਆ। ਗੁਰਬੰਸ ਸਿੰਘ ਬੈਂਸ ਐਸ.ਐਸ.ਪੀ ਨੇ ਦੱਸਿਆ ਕਿ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੀ ਸੁਪਰਵੀਜਨ ਐਸ.ਪੀ, ਡੀ.ਐਸ.ਪੀ ਰੈਂਕ ਦੇ ਅਧਿਕਾਰੀਆਂ ਵਲੋਂ ਕੀਤੀ ਗਈ। ਜਿਨ੍ਹਾਂ ਵਿਚ 200 ਦੇ ਕਰੀਬ ਪੁਲਿਸ ਕਰਮਚਾਰ ੀ ਸ਼ਾਮਿਲ ਸਨ। ਨਸ਼ਾ ਤਸਕਰੀ ਕਰਨ ਵਾਲਿਆਂ ਦੀ ਸੂਚਨਾ ਦੇਣ ਲਈ ਸ਼ੁਰੂ ਕੀਤੀ ਗਈ ਸੇਫ ਪੰਜਾਬ ਹੈਲਪਲਾਈਨ ਪਰ ਫ਼ਰੀਦਕੋਟ ਜ਼ਿਲ੍ਹੇ ਅੰਦਰ ਪਬਲਿਕ ਵਲੋਂ ਆਪਣਾ ਸਹਿਯੋਗ ਦਿੰਦੇ ਹੋਏ ਕੁੱ ਲ 1812 ਦਰਖਾਸਤਾਂ ਮੌਸੂਲ ਹੋਈਆਂ ਹਨ, ਜਿਨ੍ਹਾਂ ਨੂੰ 100 ਪ੍ਰਤੀਸ਼ਤ ਵੈਰੀਫਾਈ ਕਰਨ ਉਪਰੰਤ 799 ਮੁਕੱਦਮੇ ਦਰਜ ਰਜਿਸਟਰ ਕਰਕੇ 1249 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਰਚ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਅਤੇ ਵਿਅਕਤੀਆਂ ਨੂੰ ਰਾਊਡ ਅੱਪ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਓ : ਗਾਬੜੀਆ ਅਗਲੀ ਖ਼ਬਰ ਪੰਜਗਰਾਈਂ ਕਲਾਂ ਖੇਤਰ ’ਚ ਭਾਰੀ ਮੀਂਹ ਅਤੇ ਝੱਖੜ ਨੇ ਫ਼ਸਲਾਂ ਦਾ ਕੀਤਾ ਨੁਕਸਾਨ ਪੇਂਡੂ ਖਰੀਦ ਕੇਂਦਰਾਂ ’ ਚ ਪਈ ਝੋਨੇ ਦੀ ਫ਼...
Ad Position 24